Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲਾ 2023

November 29, 2023 01:24 PM
SehajTimes
ਪਟਿਆਲਾ :- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਸਾਹਿਬ ਵਿਖੇ ਹੋ ਰਹੇ 'ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲਾ 2023' ਵਿੱਚ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ 16 ਮੁਕਾਬਲਿਆਂ ਵਿੱਚ ਇਨਾਮ ਪ੍ਰਾਪਤ ਕਰ ਲਏ ਹਨ।
 
 
ਡਾ. ਗਗਨ ਦੀਪ ਥਾਪਾ, ਇੰਚਾਰਜ, ਯੁਵਕ ਭਲਾਈ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਯੁਵਕ ਮੇਲੇ ਵਿੱਚ ਪੰਜਾਬ ਦੀਆਂ 17 ਯੂਨੀਵਰਸਿਟੀਆਂ ਦੇ ਵਿਦਿਆਰਥੀ ਕਲਾਕਾਰ ਹਿੱਸਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਯੁਵਕ ਮੇਲੇ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਪ੍ਰਤਿਨਿਧਤਾ ਕਰਦਿਆਂ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਇਨ੍ਹਾਂ ਕਲਾ ਮੁਕਾਬਲਿਆਂ ਵਿੱਚ ਇਨਾਮ ਪ੍ਰਾਪਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਛੇ ਕਲਾ ਵੰਨਗੀਆਂ ਵਿੱਚ ਪਹਿਲਾ ਸਥਾਨ, ਸੱਤ ਕਲਾ ਵੰਨਗੀਆਂ ਵਿੱਚ ਦੂਜਾ ਸਥਾਨ ਅਤੇ ਤਿੰਨ ਕਲਾ ਵੰਨਗੀਆਂ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ ਹੈ। 
 
 
ਲੋਕ ਗੀਤ, ਮਿਮਿੱਕਰੀ, ਕਢਾਈ, ਨਾਲਾ ਬਣਾਉਣਾ, ਫ਼ੋਟੋਗ੍ਰਾਫੀ਼ ਅਤੇ ਕੋਲਾਜ ਵਿੱਚ ਪਹਿਲਾ ਸਥਾਨ ਜਦੋਂ ਕਿ ਪਹਿਰਾਵਾ, ਵਿਰਾਸਤੀ ਕੁਇਜ਼, ਮਿੱਟੀ ਦੇ ਖਿਡਾਉਣੇ, ਕਲਾਸੀਕਲ ਵੋਕਲ, ਮਹਿੰਦੀ, ਰੱਸਾ ਵੱਟਣਾ ਅਤੇ ਲਘੂ ਫਿਲਮ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਪਰਾਂਦਾ ਬਣਾਉਣਾ, ਕਰੋਸ਼ੀਏ ਦੀ ਬੁਣਤੀ ਅਤੇ ਪੀੜ੍ਹੀ ਬਣਾਉਣਾ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਇਸ ਪ੍ਰਾਪਤੀ ਉੱਤੇ ਸਾਰੇ ਵਿਦਿਆਰਥੀਆਂ ਅਤੇ ਵਿਸ਼ੇਸ਼ ਤੌਰ ਉੱਤੇ ਯੁਵਕ ਭਲਾਈ ਵਿਭਾਗ ਨੂੰ ਮੁਬਾਰਕ ਦਿੱਤੀ ਗਈ।

Have something to say? Post your comment

 

More in Malwa

ਪਟਿਆਲਾ ਵਿੱਚ ਗੰਨਾ ਕਿਸਾਨਾਂ ਨੂੰ ਯੂਰੀਆ ਦੀ ਸਹੀ ਵਰਤੋਂ ਲਈ ਜਾਗਰੂਕ ਕੀਤਾ ਗਿਆ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਪੁੱਟੀਆਂ ਹੋਈਆਂ ਸੜਕਾਂ ਦਾ ਕੰਮ ਤੁਰੰਤ ਪ੍ਰਭਾਵ ਤੋਂ ਸ਼ੁਰੂ ਕਰਨ ਦੀ ਹਦਾਇਤ : ਡਾ ਹਿਮਾਂਸ਼ੂ ਅਗਰਵਾਲ

ਪੰਜਾਬੀ ਯੂਨੀਵਰਸਿਟੀ ਅੱਜ ਮਨਾਏਗੀ ਆਪਣਾ 65ਵਾਂ ਸਥਾਪਨਾ ਦਿਵਸ

ਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਮਿਲਾਵਟ ਨੂੰ ਰੋਕਣ ਲਈ ਮੁਹਿੰਮ

ਰਾਘਵ ਚੱਢਾ ਨੇ ਸਾਥੀਆਂ ਸਮੇਤ ਪੰਜਾਬ ਨਾਲ ਕੀਤੀ ਵੱਡੀ ਗੱਦਾਰੀ : ਸੰਦੀਪ ਸਿੰਘ ਕੰਮੇਆਣਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂ ਅੰਮ੍ਰਿਤਸਰ ਰਵਾਨਾ 

ਸੁਨਾਮ ਵਿਖੇ ਨਗਰ ਕੀਰਤਨ ਸਜਾਇਆ 

ਕੁਲਵਿੰਦਰ ਨਾਮਧਾਰੀ ਲਾਇਨਜ ਕਲੱਬ ਰਾਇਲਜ ਦੇ ਪ੍ਰਧਾਨ ਬਣੇ 

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ