Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

PM ਮੋਦੀ ਨੇ ਸੁਰੰਗ ‘ਚ ਕੱਢੇ ਗਏ ਮਜ਼ਦੂਰਾਂ ਦਾ ਜਾਣਿਆ ਹਾਲ-ਚਾਲ

November 29, 2023 02:02 PM
SehajTimes

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰਾਖੰਡ ਦੇ ਸਿਲਕਿਆਰਾ ਸੁਰੰਗ ਤੋਂ ਸੁਰੱਖਿਅਤ ਬਾਹਰ ਕੱਢੇ ਗਏ ਮਜ਼ਦੂਰਾਂ ਨਾਲ ਫ਼ੋਨ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਅਤੇ ਤੰਦਰੁਸਤੀ ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਵੀ ਕੀਤਾ। ਦੂਜੇ ਪਾਸੇ ਮੁੱਖ ਮੰਤਰੀ ਪੁਸ਼ਕਰ ਧਾਮੀ ਨੇ ਸਾਰੇ ਮਜ਼ਦੂਰਾਂ ਨੂੰ ਇੱਕ-ਇੱਕ ਲੱਖ ਰੁਪਏੇ ਦੇਣ ਦਾ ਐਲਾਨ ਕੀਤਾ। ਬਚਾਅ ਕਾਰਜ ਵਿੱਚ ਸ਼ਾਮਲ ਲੋਕਾਂ ਦੀ ਤਾਰੀਫ਼ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਬਹਾਦਰੀ ਅਤੇ ਦ੍ਰਿੜ ਇਰਾਦੇ ਨੇ ਸਾਡੇ ਮਜ਼ਦੂਰ ਭਰਾਵਾਂ ਨੂੰ ਨਵਾਂ ਜੀਵਨ ਦਿੱਤਾ ਹੈ। ਇਸ ਮਿਸ਼ਨ ਵਿੱਚ ਸ਼ਾਮਲ ਹਰ ਵਿਅਕਤੀ ਨੇ ਮਨੁੱਖਤਾ ਅਤੇ ਟੀਮ ਵਰਕ ਦੀ ਇੱਕ ਸ਼ਾਨਦਾਰ ਮਿਸਾਲ ਕਾਇਮ ਕੀਤੀ ਹੈ। ਪ੍ਰਧਾਨ ਮੰਤਰੀ ਨੇ ਟਵਿੱਟਰ ‘ਤੇ ਪੋਸਟ ਕੀਤਾ ਅਤੇ ਕਿਹਾ, “ਉੱਤਰਕਾਸ਼ੀ ਵਿੱਚ ਸਾਡੇ ਮਜ਼ਦੂਰ ਭਰਾਵਾਂ ਦੇ ਬਚਾਅ ਕਾਰਜ ਦੀ ਸਫਲਤਾ ਹਰ ਕਿਸੇ ਨੂੰ ਭਾਵੁਕ ਕਰਨ ਵਾਲੀ ਹੈ। ਟਨਲ ਵਿੱਚ ਜੋ ਸਾਥੀ ਫਸੇ ਹੋਏ ਸਨ, ਉਨ੍ਹਾਂ ਨੂੰ ਮੈਂ ਕਹਿਣਾ ਚਾਹੁੰਦਾ ਹਾਂ ਕਿ ਤੁਹਾਡੀ ਹਿੰਮਤ ਤੇ ਸਬਰ ਹਰ ਕਿਸੇ ਨੂੰ ਪ੍ਰੇਰਿਤ ਕਰ ਰਿਹਾ ਹੈ।’
ਇਸ ਤੋਂ ਇਲਾਵਾ ਪੀਐਮ ਮੋਦੀ ਨੇ ਆਪਣੇ ਟਵੀਟ ‘ਚ ਲਿਖਿਆ, ‘ਮੈਂ ਤੁਹਾਡੇ ਸਾਰਿਆਂ ਦੀ ਤੰਦਰੁਸਤੀ ਅਤੇ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ। ਇਹ ਬਹੁਤ ਤਸੱਲੀ ਵਾਲੀ ਗੱਲ ਹੈ ਕਿ ਲੰਬੇ ਇੰਤਜ਼ਾਰ ਤੋਂ ਬਾਅਦ ਹੁਣ ਸਾਡੇ ਇਹ ਦੋਸਤ ਆਪਣੇ ਸਨੇਹੀਆਂ ਨੂੰ ਮਿਲਣਗੇ। ਇਸ ਔਖੀ ਘੜੀ ਵਿੱਚ ਇਨ੍ਹਾਂ ਸਾਰੇ ਪਰਿਵਾਰਾਂ ਨੇ ਜੋ ਸਬਰ ਅਤੇ ਦਲੇਰੀ ਦਿਖਾਈ ਹੈ, ਉਸ ਦੀ ਜਿੰਨੀ ਵੀ ਤਾਰੀਫ ਕੀਤੀ ਜਾਵੇ ਉਹ ਘੱਟ ਹੈ।’

ਪ੍ਰਧਾਨ ਮੰਤਰੀ ਮੋਦੀ ਨੇ ਅੱਗੇ ਕਿਹਾ, ‘ਮੈਂ ਇਸ ਬਚਾਅ ਮੁਹਿੰਮ ਨਾਲ ਜੁੜੇ ਸਾਰੇ ਲੋਕਾਂ ਦੇ ਜਜ਼ਬੇ ਨੂੰ ਸਲਾਮ ਕਰਦਾ ਹਾਂ। ਉਨ੍ਹਾਂ ਦੀ ਬਹਾਦਰੀ ਅਤੇ ਦ੍ਰਿੜਤਾ ਨੇ ਸਾਡੇ ਮਜ਼ਦੂਰ ਭਰਾਵਾਂ ਨੂੰ ਨਵਾਂ ਜੀਵਨ ਦਿੱਤਾ ਹੈ। ਇਸ ਮਿਸ਼ਨ ਵਿੱਚ ਸ਼ਾਮਲ ਹਰ ਵਿਅਕਤੀ ਨੇ ਮਨੁੱਖਤਾ ਅਤੇ ਟੀਮ ਵਰਕ ਦੀ ਇੱਕ ਸ਼ਾਨਦਾਰ ਮਿਸਾਲ ਕਾਇਮ ਕੀਤੀ ਹੈ। ਉਥੇ ਹੀ ਸਿਲਕਿਆਰਾ ਸੁਰੰਗ ‘ਚੋਂ 17ਵੇਂ ਦਿਨ ਮੰਗਲਵਾਰ ਨੂੰ ਕੱਢੇ ਗਏ 41 ਮਜ਼ਦੂਰਾਂ ਨੂੰ ਚਿਨਿਆਲੀਸੌਰ ‘ਚ ਬਣੇ ਹਸਪਤਾਲ ਪਹੁੰਚਾਇਆ ਗਿਆ ਹੈ, ਜਿੱਥੇ ਸਾਰੇ ਮਜ਼ਦੂਰ 48 ਘੰਟੇ ਡਾਕਟਰਾਂ ਦੀ ਨਿਗਰਾਨੀ ‘ਚ ਰਹਿਣਗੇ। ਇਸ ਤੋਂ ਬਾਅਦ ਉਨ੍ਹਾਂ ਨੂੰ ਆਪਣੇ ਪਰਿਵਾਰਾਂ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਦੌਰਾਨ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਮਜ਼ਦੂਰਾਂ ਦੇ ਤੰਦਰੁਸਤ ਹੋਣ ਤੋਂ ਬਾਅਦ ਸਰਕਾਰ ਵੱਲੋਂ ਵਿੱਤੀ ਸਹਾਇਤਾ ਵਜੋਂ 1-1 ਲੱਖ ਰੁਪਏ ਦੇ ਚੈੱਕ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਸਾਰੀਆਂ ਏਜੰਸੀਆਂ, ਕਰਮਚਾਰੀਆਂ ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ., ਆਈ.ਟੀ.ਬੀ.ਪੀ., ਬੀ.ਆਰ.ਓ ਦੇ ਨਾਲ-ਨਾਲ ਅੰਤਰਰਾਸ਼ਟਰੀ ਸੁਰੰਗ ਮਾਹਿਰ ਅਰਨੋਲਡ ਡਿਕਸ ਅਤੇ ਉਨ੍ਹਾਂ ਦੀ ਟੀਮ ਅਤੇ ਕ੍ਰਿਸ ਕੂਪਰ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਔਖੇ ਬਚਾਅ ਕਾਰਜ ਵਿੱਚ 17 ਦਿਨਾਂ ਤੱਕ ਦਿਨ ਰਾਤ ਕੰਮ ਕੀਤਾ। ਧਾਮੀ ਨੇ ਕਿਹਾ ਕਿ ਸਿਲਕਿਆਰਾ ਸੁਰੰਗ ਵਿੱਚ ਫਸੇ ਸਾਰੇ ਮਜ਼ਦੂਰਾਂ ਨੂੰ ਸਰਕਾਰ 1-1 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਵੇਗੀ। ਇਸ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਘਰ ਜਾਣ ਤੱਕ ਹਸਪਤਾਲ ਵਿੱਚ ਇਲਾਜ ਲਈ ਪੂਰੇ ਇੰਤਜ਼ਾਮ ਕੀਤੇ ਜਾਣਗੇ।

ਸਿਲਕਿਆਰਾ ‘ਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੁਰੰਗ ‘ਚ ਫਸੇ ਸਾਰੇ ਮਜ਼ਦੂਰਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਦੇ ਇਲਾਜ ਦਾ ਖਰਚਾ ਸਰਕਾਰ ਚੁੱਕੇਗੀ। ਇਸ ਤੋਂ ਇਲਾਵਾ ਸਰਕਾਰ ਵੱਲੋਂ ਪਰਿਵਾਰਕ ਮੈਂਬਰਾਂ ਅਤੇ ਮਜ਼ਦੂਰਾਂ ਲਈ ਖਾਣੇ ਅਤੇ ਰਿਹਾਇਸ਼ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੇ ਘਰ ਜਾਣ ਤੱਕ ਦਾ ਸਾਰਾ ਖਰਚਾ ਵੀ ਸਰਕਾਰ ਚੁੱਕੇਗੀ। ਧਾਮੀ ਨੇ ਦੱਸਿਆ ਕਿ ਬਾਬਾ ਬੋਖਨਾਗ ਅਤੇ ਦੇਵਭੂਮੀ ਦੇ ਦੇਵਤਿਆਂ ਦੀ ਕ੍ਰਿਪਾ ਸਦਕਾ ਇਹ ਅਪਰੇਸ਼ਨ ਸਫ਼ਲ ਰਿਹਾ। ਇਸ ਲਈ ਸਿਲਕਿਆਰਾ ਵਿੱਚ ਬੋਖਨਾਗ ਦੇਵਤਾ ਦਾ ਵਿਸ਼ਾਲ ਮੰਦਰ ਬਣਾਇਆ ਜਾਵੇਗਾ। ਇਸ ਸਬੰਧੀ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਬੋਖਨਾਗ ਦੇ ਆਸ਼ੀਰਵਾਦ ਨਾਲ ਸਾਰੇ ਵਰਕਰ ਸੁਰੱਖਿਅਤ ਬਾਹਰ ਆ ਗਏ ਹਨ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੇ ਬਾਬਾ ਬੋਖਨਾਗ ਦਾ ਮੰਦਰ ਬਣਾਉਣ ਦੀ ਮੰਗ ਉਠਾਈ ਹੈ। ਸਰਕਾਰ ਇਸ ਮੰਗ ਨੂੰ ਪੂਰਾ ਕਰੇਗੀ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ