Thursday, January 08, 2026
BREAKING NEWS

Malwa

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਨਾਭਾ ਦਾ ਮਾਸਟਰ ਪਲਾਨ

November 29, 2023 04:13 PM
SehajTimes

ਪਟਿਆਲਾ :- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਨਾਭਾ ਥਿੰਕ ਟੈਂਕ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਾਭਾ ਦਾ ਮਾਸਟਰ ਪਲਾਨ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਇੰਡਸਟਰੀਜ਼ ਦੇ ਨੁਮਾਇੰਦਿਆਂ ਦੇ ਸੁਝਾਉ ਲੈਣ ਸਮੇਤ ਰਾਜਪੁਰਾ ਤੇ ਪਟਿਆਲਾ ਦੇ ਉਦਯੋਗਿਕ ਜ਼ੋਨਾਂ ਉਪਰ ਵੀ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਾਭਾ ਦੇ ਮਾਸਟਰ ਪਲਾਨ ਦਾ ਡਰਾਫਟ ਤਿਆਰ ਕਰ ਲਿਆ ਗਿਆ ਹੈ ਅਤੇ ਇਸ ਲਈ ਲੋਕਾਂ ਤੇ ਸਬੰਧਤ ਇੰਡਸਟਰੀਜ਼ ਦੇ ਇਤਰਾਜ ਅਤੇ ਸੁਝਾਓ ਲੈਕੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਰਿਜ਼ਨਲ ਅਤੇ ਟਾਊਨ ਪਲੈਨਿੰਗ ਐਂਡ ਡਿਵੈਲਪਮੈਂਟ ਬੋਰਡ ਦੀ ਮੀਟਿੰਗ ਵਿੱਚ ਭੇਜਿਆ ਗਿਆ ਸੀ। ਜਿੱਥੋਂ ਇਸ ਪਲੈਨ ਨੂੰ ਮੁੜ ਤੋਂ ਨਾਭਾ ਥਿੰਕ ਟੈਂਕ ਵੱਲੋਂ ਵਿਚਾਰੇ ਜਾਣ ਲਈ ਭੇਜਿਆ ਗਿਆ ਹੈ ਇਸ ਦੇ ਮੱਦੇਨਜ਼ਰ ਇਸ ਮਾਸਟਰ ਪਲਾਨ ਵਿਚਲੀਆਂ ਸੋਧਾਂ ਉਪਰ ਅੱਜ ਵਿਚਾਰ ਵਟਾਂਦਰਾ ਕੀਤਾ ਗਿਆ ਹੈ।


ਇਸ ਦੌਰਾਨ ਰਾਜਪੁਰਾ ਅਤੇ ਪਟਿਆਲਾ ਦੇ ਉਦਯੋਗਿਕ ਵਿਕਾਸ ਲਈ ਇੱਥੇ ਬਣ ਰਹੇ ਉਦਯੋਗਿਕ ਜ਼ੋਨਾਂ ਉਪਰ ਵੀ ਚਰਚਾ ਕੀਤੀ ਗਈ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ ਉਦਯੋਗਿਕ ਫੋਕਲ ਪੁਆਇੰਟ ਨੇੜੇ ਨਦੀ ਉਪਰ ਬਣਾਏ ਜਾਣ ਵਾਲੇ ਪੁਲ ਨੂੰ ਮਨਜੂਰੀ ਦੇ ਦਿੱਤੀ ਗਈ ਹੈ ਅਤੇ ਇਸ ਲਈ ਲੋੜੀਂਦੀਆਂ ਸਾਰੀਆਂ ਐਨ.ਓ.ਸੀਜ. ਵੀ ਮਿਲ ਗਈਆਂ ਹਨ ਅਤੇ ਇਸਦੀ ਉਸਾਰੀ ਬਹੁਤ ਜਲਦੀ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਫੋਕਲ ਪੁਆਇੰਟਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਨੇ ਤਜਵੀਜ਼ ਉਲੀਕੀ ਹੈ ਜਿਸ ਉਪਰ ਅਮਲ ਤੇਜੀ ਨਾਲ ਕੀਤਾ ਜਾ ਰਿਹਾ ਹੈ ਤਾਂ ਕਿ ਸਾਡੇ ਸਨਅਤਕਾਰਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਸ ਮੀਟਿੰਗ ਮੌਕੇ ਏ.ਡੀ.ਸੀ. ਅਨੁਪ੍ਰਿਤਾ ਜੌਹਲ ਐਸ.ਡੀ.ਐਮ. ਨਾਭਾ ਤਰਸੇਮ ਚੰਦ ਮੌਜੂਦ ਸਨ। ਮੀਟਿੰਗ ਕਾਰਵਾਈ ਚਲਾਉਂਦੇ ਹੋਏ ਜ਼ਿਲ੍ਹਾ ਟਾਊਨ ਪਲਾਨਰ (ਪਲੈਨਿੰਗ) ਡਾ ਸੀਮਾ ਕੌਸ਼ਲ ਨੇ ਨਾਭਾ ਮਾਸਟਰ ਪਲਾਨ ਸਮੇਤ ਪਟਿਆਲਾ ਤੇ ਰਾਜਪੁਰਾ ਦੇ ਉਦਯੋਗਿਕ ਜ਼ੋਨਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਡੀ.ਟੀ.ਪੀ. ਰੈਗੂਲੇਟਰੀ ਹਰਿੰਦਰ ਸੰਧੂ ਏ.ਟੀ.ਪੀ. ਰਮਨਦੀਪ ਕੌਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਨਾਭਾ ਭਾਦਸੋਂ ਪਟਿਆਲਾ ਤੇ ਰਾਜਪੁਰਾ ਦੇ ਸਨਅਤਕਾਰਾਂ ਦੇ ਨੁਮਾਇੰਦੇ ਵੀ ਮੌਜੂਦ ਸਨ।

Have something to say? Post your comment

 

More in Malwa

ਬਠਿੰਡਾ ਵਿੱਚ ਟਾਰਗੇਟ ਕਿਲਿੰਗ ਦੀ ਵਾਰਦਾਤ ਟਲ਼ੀ ; ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਪਿੰਡ ਕੁਠਾਲਾ ਵਿਖੇ ਦਸਮੇਸ਼ ਪਿਤਾ ਜੀ ਦੇ 360ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਸੁਨਾਮ ਦੇ ਬਜ਼ਾਰਾਂ 'ਚ ਜਾਮ ਲੱਗਣ ਨਾਲ ਲੋਕ ਪ੍ਰੇਸ਼ਾਨ 

ਕਿਸਾਨਾਂ ਨੇ "ਆਪ" ਸਰਕਾਰ ਨੂੰ ਦੱਸਿਆ ਤਾਨਾਸ਼ਾਹ

ਮੁੱਖ ਮੰਤਰੀ ਦੇ ਚਚੇਰੇ ਭਰਾ ਨੇ ਪੱਤਰਕਾਰਾਂ ਦੇ ਹੱਕ ਚ ਮਾਰਿਆ ਹਾਅ ਦਾ ਨਾਅਰਾ 

ਦਸਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ 

ਕਿਸਾਨਾਂ ਨੇ ਕੇਂਦਰੀ ਕਾਨੂੰਨਾਂ ਖਿਲਾਫ ਕੱਢਿਆ ਮੋਟਰਸਾਈਕਲ ਮਾਰਚ 

ਕਲਿਆਣ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸੁਨਾਮ 'ਚ 'ਕ੍ਰੈਡਿਟ ਵਾਰ' ਤੇਜ਼, "ਦਾਮਨ ਬਾਜਵਾ ਦਾ ਮੰਤਰੀ ਅਮਨ ਅਰੋੜਾ 'ਤੇ ਤਿੱਖਾ ਪਲਟਵਾਰ"

ਸੁਨਾਮ 'ਚ ਲੁਟੇਰਿਆਂ ਦਾ ਖੌਫ, ਰਾਹਗੀਰ ਨੂੰ ਚਾਕੂ ਮਾਰਕੇ ਕੀਤਾ ਜ਼ਖ਼ਮੀ