Monday, November 03, 2025

Chandigarh

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ

November 29, 2023 04:27 PM
SehajTimes

 ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ  ਵਿਧਾਨ ਸਭਾ ਨੇ ਅੱਜ ਉੱਘੀਆਂ ਸ਼ਖਸੀਅਤਾਂ, ਆਜ਼ਾਦੀ ਘੁਲਾਟੀਆਂ, ਨਾਮਵਰ ਖੇਡ ਸ਼ਖਸੀਅਤ ਤੋਂ ਇਲਾਵਾ ਸਿਆਸੀ ਹਸਤੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ, ਜੋ ਸਦਨ ਦੇ ਪਿਛਲੇ ਸੈਸ਼ਨ ਤੋਂ ਬਾਅਦ ਫੌਤ ਹੋ ਗਏ। 16ਵੀਂ ਪੰਜਾਬ ਵਿਧਾਨ ਸਭਾ ਦੇ ਪੰਜਵੇਂ ਇਜਲਾਸ ਦੌਰਾਨ ਸਦਨ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਦਾਤੇਵਾਸ, ਨਾਮਵਰ ਕ੍ਰਿਕਟਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਬਿਸ਼ਨ ਸਿੰਘ ਬੇਦੀ ਅਤੇ ਬੇਗਮ ਮੁਨਵਰ ਉਨ-ਨਿਸ਼ਾ ਨੂੰ ਸਤਿਕਾਰ ਭੇਟ ਕੀਤਾ ਗਿਆ।

ਇਸੇ ਤਰ੍ਹਾਂ ਸਦਨ ਨੇ ਸਾਬਕਾ ਮੰਤਰੀ ਰਘੂਨਾਥ ਸਹਾਏ ਪੁਰੀ ਦੀ ਪਤਨੀ ਕਾਮਨੀ ਪੁਰੀ, ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਮਾਤਾ ਬਲਬੀਰ ਕੌਰ, ਵਿਧਾਇਕ ਅਮੋਲਕ ਸਿੰਘ ਦੇ ਮਾਤਾ ਕਰਤਾਰ ਕੌਰ ਅਤੇ ਵਿਧਾਇਕ ਡਾ. ਰਵਜੋਤ ਸਿੰਘ ਦੇ ਮਾਤਾ ਸੁਰਿੰਦਰ ਕੌਰ ਤੋਂ ਇਲਾਵਾ ਆਜ਼ਾਦੀ ਘੁਲਾਟੀਏ ਅਮਰ ਸਿੰਘ ਸੁਖੀਜਾ ਤੇ ਜਵਾਹਰ ਲਾਲ, ਸਮਾਜ ਸੇਵੀ ਬਲਵੰਤ ਸਿੰਘ ਖੇੜਾ, ਹਰਸਿਮਰਨ ਸਿੰਘ ਫੌਜੀ ਅਤੇ ਹੋਮਗਾਰਡ ਜਵਾਨ ਜਸਪਾਲ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸਦਨ ਨੇ ਸਤਿਕਾਰ ਵਜੋਂ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ