Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਹਾਈਕੋਰਟ ਵਿੱਚ ਅੱਜ ਸੁਣਵਾਈ

November 29, 2023 04:32 PM
SehajTimes
 
ਚੰਡੀਗੜ੍ਹ :-  ਪੰਜਾਬ ਸਰਕਾਰ ਵੱਲੋਂ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਦਾਇਰ ਰਿਵਿਊ ਪਟੀਸ਼ਨ ਉੱਤੇ ਕੱਲ ਮਿਤੀ 29 ਨਵੰਬਰ, 2023 ਨੂੰ ਸੁਣਵਾਈ  ਹੋਵੇਗੀ। ਸੁਣਵਾਈ ਮੌਕੇ ਪੰਜਾਬ ਸਰਕਾਰ ਵੱਲੋਂ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਦੌਰਾਨ ਚੁਣੇ ਗਏ 600 ਪ੍ਰੋਫੈਸਰਾਂ ਨੂੰ ਤੁਰੰਤ ਸਟੇਸ਼ਨ ਅਲਾਟ ਕਰਨ ਲਈ ਮੰਗ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਉਚੇਰੀ ਸਿੱਖਿਆ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਕਾਂਗਰਸ ਸਰਕਾਰ ਵੱਲੋਂ ਸਿਆਸੀ ਲਾਭ ਲਈ ਨਵੰਬਰ, 2021 ਵਿੱਚ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਭਰਤੀ ਪ੍ਰਕਿਰਿਆ ਆਰੰਭ ਕੀਤੀ ਗਈ ਸੀ। ਜਿਸ ਸਬੰਧੀ ਮਾਹਰਾਂ ਵੱਲੋਂ ਪਹਿਲਾਂ ਹੀ ਸਰਕਾਰ ਨੂੰ ਕਹਿ ਦਿੱਤਾ ਗਿਆ ਸੀ ਕਿ ਇੰਨੇ ਘੱਟ ਸਮੇਂ ਵਿੱਚ ਕਾਨੂੰਨ ਅਨੁਸਾਰ ਭਰਤੀ ਮੁਕੰਮਲ ਕਰਨਾ ਅਸੰਭਵ ਹੈ ਜਿਸ ਨੂੰ ਦਰਕਿਨਾਰ ਕਰਦਿਆਂ ਇਹ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਪਰ ਇਸ ਭਰਤੀ ਪ੍ਰਕਿਰਿਆ ਵਿਰੁੱਧ ਕੁਝ ਉਮੀਦਵਾਰ ਹਾਈਕੋਰਟ ਚਲੇ ਗਏ।
 
ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਈਕੋਰਟ ਵੱਲੋਂ ਇਸ ਭਰਤੀ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਗਿਆ ਸੀ ਜਿਸ ਦੇ ਚਲਦਿਆਂ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਭਰਤੀ ਪ੍ਰਕਿਰਿਆ ਵਿੱਚ ਸਫ਼ਲ ਰਹੇ ਉਮੀਦਵਾਰਾਂ ਦਾ ਭਵਿੱਖ ਖਰਾਬ ਹੋ ਗਿਆ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇਕ ਸੀ.ਐਮ. ਦਾਇਰ ਕੀਤੀ ਗਈ ਹੈ ਜਿਸ ਦੀ ਸੁਣਵਾਈ ਮਾਣਯੋਗ ਚੀਫ਼ ਜਸਟਿਸ ਰੀਤੂ ਬਾਹਰੀ ਦੀ ਅਗਵਾਈ ਵਾਲੇ ਡਬਲ ਬੈਂਚ ਵੱਲੋਂ ਕੀਤੀ ਜਾਵੇਗੀ। ਸੁਣਵਾਈ ਦੌਰਾਨ ਪੰਜਾਬ ਸਰਕਾਰ 600 ਸਹਾਇਕ ਪ੍ਰੋਫੈਸਰ ਨੂੰ ਤੁਰੰਤ ਸਟੇਸ਼ਨ ਅਲਾਟ ਕਰਨ ਦੀ ਮੰਗ ਕਰੇਗੀ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ