Tuesday, June 17, 2025

Chandigarh

ਮਾਨ ਸਰਕਾਰ ਨੇ ਬਦਲੀ ਪੰਜਾਬ ਦੇ ਸਕੂਲਾਂ ਦੀ ਦਸ਼ਾ: ਹਰਜੋਤ ਸਿੰਘ ਬੈਂਸ

November 29, 2023 07:43 PM
SehajTimes
ਚੰਡੀਗੜ੍ਹ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਨੂੰ ਸੱਤਾ ਦਾ ਕੇਂਦਰ ਬਿੰਦੂ ਬਣਾ ਦਿੱਤਾ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਕੀਤਾ। ਵਿਧਾਇਕ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ 16 ਮਾਰਚ, 2022 ਤੋਂ ਪਹਿਲਾਂ ਪੰਜਾਬ ਰਾਜ ਵਿੱਚ ਬਿਨਾਂ ਅਧਿਆਪਕ ਜਾਂ ਸਿੰਗਲ ਟੀਚਰ ਵਾਲੇ ਸਕੂਲਾਂ ਦੀ ਗਿਣਤੀ 3500 ਤੋਂ ਵੱਧ ਸੀ, ਜੋ ਕਿ ਹੁਣ ਘੱਟ ਕੇ 600 ਦੇ ਕਰੀਬ ਰਹਿ ਗਈ ਹੈ।ਉਹਨਾਂ ਸਦਨ ਨੂੰ ਭਰੋਸਾ ਦਵਾਇਆ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਏਗਾ ਜਿੱਥੇ ਸੂਬੇ ਦੇ ਸਾਰੇ ਸਕੂਲਾਂ ਵਿੱਚ 31 ਮਾਰਚ,2024 ਤੱਕ ਕੋਈ ਵੀ ਸਕੂਲ ਬਿਨਾਂ ਅਧਿਆਪਕ ਜਾਂ ਸਿੰਗਲ ਟੀਚਰ ਵਾਲਾ ਨਹੀਂ ਹੋਵੇਗਾ। ਉਹਨਾਂ ਦੱਸਿਆ ਕਿ ਸਾਡੀ ਸਰਕਾਰ ਨੇ ਦੇਸ਼ ਦੇ ਮਹਾਨ ਸ਼ਹੀਦ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਸਕੂਲ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਿਆ ਗਿਆ ਹੈ ਜਿਸ ਬਾਰੇ ਪਿਛਲੇ 70 ਸਾਲਾਂ ਦੌਰਾਨ ਕਿਸੇ ਪਿਛਲੀ ਸਰਕਾਰ ਨੇ ਨਹੀਂ ਸੋਚਿਆ। 
 
ਉਹਨਾਂ ਕਿਹਾ ਕਿ ਪੰਜਾਬ ਦੇ ਹਰ ਇੱਕ ਸਰਕਾਰੀ ਸਕੂਲ ਵਿੱਚ ਕੁਝ ਨਾ ਕੁਝ ਨਵਾਂ ਉਸਾਰੀ ਦਾ ਕੰਮ ਚੱਲ ਰਿਹਾ ਹੈ। ਉਹਨਾਂ ਦੱਸਿਆ ਕਿ ਮੇਰੇ ਵਿਧਾਨ ਸਭਾ ਹਲਕਾ ਅਨੰਦਪੁਰ ਸਾਹਿਬ ਅਧੀਨ ਆਉਂਦੇ ਨਾਨਗਰਾਂ ਸਕੂਲ ਨੂੰ 70 ਸਾਲ ਬਾਅਦ ਚਾਰ ਦੀਵਾਰੀ ਨਸੀਬ ਹੋਈ ਹੈ। ਕੈਬਿਨੇਟ ਮੰਤਰੀ ਨੇ ਦੱਸਿਆ ਕਿ ਮੌਜੂਦ ਸਮੇਂ ਸਰਕਾਰੀ ਸਕੂਲਾਂ ਦੀ ਬਾਊਡਰੀਵਾਲ ਦੀ ਉਸਾਰੀ ਲਈ  323 ਕਰੋੜ ਰੱਖੇ ਗਏ ਸਨ, ਜਿਸ ਵਿੱਚੋਂ 290 ਕਰੋੜ ਖਰਚ ਹੋ ਗਏ ਹਨ। ਹੋਰ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਸੂਬੇ ਦੇ 7654 ਸਕੂਲਾਂ ਵਿੱਚ 1300 ਕਿਲੋਮੀਟਰ ਦੀ ਚਾਰ ਦੀਵਾਰੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਜਦਕਿ 10,000 ਨਵੇਂ ਕਮਰੇ ਬਣ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਜਿੱਥੇ ਸਕਿਊਰਟੀ ਤੈਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ 31 ਮਾਰਚ,2024 ਤੱਕ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਵਾਈ-ਫ਼ਾਈ ਸਿਸਟਮ ਲੱਗ ਜਾਵੇਗਾ। ਸ. ਬੈਂਸ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਬੰਗਾ ਸ਼ਹਿਰ ਵਿੱਚ ਜਲਦ ਹੀ ਕਰੋੜਾਂ ਰੁਪਏ ਦੀ ਲਾਗਤ ਨਾਲ ਸ਼ਾਨਦਾਰ ਸਕੂਲ ਆਫ਼ ਐਮੀਨੈਂਸ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਸਾਡੀ ਸਰਕਾਰ ਦਾ ਉਦੇਸ਼ ਮਿਆਰੀ ਸਿੱਖਿਆ ਤੱਕ ਹਰ ਇੱਕ ਦੀ ਪਹੁੰਚ ਕਰਨਾ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਨੈਸ਼ਨਲ ਇੰਸਟੀਚਿਊਟ ਆਫ਼ ਫ਼ੈਸ਼ਨ ਟੈਕਨਾਲੋਜੀ ਤੋਂ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਦੀ ਵਰਦੀ ਡਿਜ਼ਾਈਨ ਕਰਵਾਈ ਗਈ ਹੈ, ਜਿਸ ਦੀ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਵੀ ਸਿਫ਼ਤ ਕੀਤੀ ਜਾ ਰਹੀ ਹੈ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ