Friday, May 03, 2024

Malwa

ਸੁਨਾਮ ਵਿਖੇ ਐਂਬੂਲੈਂਸ ਕਾਮੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਤੇ ਡਟੇ

November 29, 2023 09:41 PM
ਦਰਸ਼ਨ ਸਿੰਘ ਚੌਹਾਨ

ਮੁਲਾਜ਼ਮ ਅਮਲੇ ਨੂੰ ਕੀਤਾ ਜਾ ਰਿਹਾ ਅਣਗੌਲਾ

ਸੁਨਾਮ : ਤਨਖਾਹਾਂ ਵਿੱਚ ਵਾਧੇ ਸਮੇਤ ਹੋਰਨਾਂ ਮੰਗਾਂ ਨੂੰ ਲੈਕੇ 108 ਐਂਬੂਲੈਂਸ ਅਮਲੇ ਵਿੱਚ ਤਾਇਨਾਤ ਮੁਲਾਜ਼ਮਾਂ ਵੱਲੋਂ ਸ਼ਹੀਦ ਊਧਮ ਸਿੰਘ ਸਰਕਾਰੀ ਹਸਪਤਾਲ ਸੁਨਾਮ ਵਿਖੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸਰਕਾਰ ਅਤੇ ਸੇਵਾਵਾਂ ਮੁਹੱਈਆ ਕਰਵਾ ਰਹੀ ਕੰਪਨੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆਂ ਕਰਦੇ ਆ ਰਹੇ ਹਨ। ਐਂਬੂਲੈਂਸ ਇੰਪਲਾਈਜ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਿਰਨਦੀਪ ਸਿੰਘ ' ਨੇ ਦੱਸਿਆ ਕਿ 108 ਐਬੂਲੈਂਸ ਸੇਵਾ ਵਿੱਚ ਕੰਮ ਕਰਨ ਵਾਲਾ ਸਟਾਫ  16 ਨਵੰਬਰ ਤੋਂ ਕਲਮ ਛੋੜ ਹੜਤਾਲ ਅਤੇ ਇੱਕ ਹਫ਼ਤੇ ਤੋਂ ਜਿਲਾ ਮੋਹਾਲੀ ,ਲੁਧਿਆਣਾ , ਪਟਿਆਲਾ ਅਤੇ ਬਠਿੰਡਾ ਵਿੱਚ ਭੁੱਖ ਹੜਤਾਲ ਤੇ ਹਨ ਹੁਣ ਸੰਗਰੂਰ ਜ਼ਿਲ੍ਹੇ ਵਿੱਚ ਵੀ ਐਂਬੂਲੈਂਸ ਕਾਮਿਆਂ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਸੇਵਾਵਾਂ ਮੁਹੱਈਆ ਕਰਵਾ ਰਹੀ ਕੰਪਨੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈਕੇ ਗੰਭੀਰ ਨਹੀਂ ਹਨ ਜਿਸ ਕਾਰਨ ਅਮਲੇ ਨੂੰ ਭੁੱਖ ਹੜਤਾਲ ਕਰਨੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ 108 ਐਂਬੂਲੈਂਸ ਅਮਲੇ ਵਿੱਚ ਤਾਇਨਾਤ ਮੁਲਾਜ਼ਮ ਨਿਗੂਣੀ ਤਨਖਾਹ ਤੇ ਐਮਰਜੈਂਸੀ ਸੇਵਾਵਾਂ ਨਿਭਾਅ ਰਹੇ ਹਨ ਲੇਕਿਨ ਪਿਛਲੇ ਦਹਾਕੇ ਤੋਂ ਹੀ ਕਦੇ ਇੰਕਰੀਮੈਂਟ ਜਾਂ ਬੋਨਸ ਕਿਸੇ ਕਰਮੀ ਨੂੰ ਨਹੀਂ ਮਿਲਿਆ ਅਤੇ ਨਾ ਹੀ ਤਨਖਾਹ ਸਹੀ ਮਾਪਦੰਡ ਅਨੁਸਾਰ ਮਿਲਦੀ ਹੈ।  ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕਿਰਨਦੀਪ ਸਿੰਘ ਦੱਸਿਆ ਕਿ ਕੰਪਨੀ ਵੱਲੋਂ ਕਥਿਤ ਤੌਰ ਤੇ ਖੜੀਆਂ ਐਂਬੂਲੈਂਸਾਂ ਨੂੰ ਚੱਲਦੀਆਂ ਦਿਖਾਕੇ ਮੁਲਾਜਮਾਂ ਦੀਆਂ ਫਰਜ਼ੀ ਹਾਜਰੀਆਂ ਵੀ ਲਗਾ ਰਹੀ ਹੈ ਅਤੇ ਸਰਕਾਰ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ  ਇਸ ਸਬੰਧੀ ਸਾਰੇ ਸਬੂਤ ਨੋਡਲ ਅਫਸਰ 108 , ਸਿਹਤ ਮੰਤਰੀ ਪੰਜਾਬ ਅਤੇ ਐਮ ਡੀ ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਨੂੰ ਪਹਿਲਾ ਵੀ ਦਿੱਤੇ ਜਾ ਚੁੱਕੇ ਹਨ ਪਰ ਕੰਪਨੀ ਵੱਲੋਂ ਅੰਗਰੇਜ ਰਾਜ ਦੀ ਤਰਜ ਤੇ ਕਰਮਚਾਰੀਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।  ਉਨ੍ਹਾਂ ਦੱਸਿਆ ਕਿ ਪਹਿਲੀ ਦਸੰਬਰ ਨੂੰ ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਦੇ ਦਫਤਰ ਵਿਖੇ ਵੱਡਾ ਇਕੱਠ ਕਰਕੇ ਨੋਡਲ ਅਫਸਰ 108 ਦਾ ਘਿਰਾਓ ਕੀਤਾ ਜਾਵੇਗਾ ਅਤੇ ਜਦੋਂ ਤੱਕ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ਼ ਰਜਿਸਟਰ ਨਹੀਂ ਹੁੰਦਾ ਉਦੋਂ ਤਕ ਇਹ ਸੰਘਰਸ਼ ਅਣਮਿਥੇ ਸਮੇਂ ਲਈ ਜਾਰੀ ਰਹੇਗਾ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਿਰਨਦੀਪ ਸਿੰਘ, ਖਜਾਨਚੀ ਜਗਵੀਰ ਸਿੰਘ, ਅਮਨਦੀਪ ਸਿੰਘ, ਗੁਰਵਿੰਦਰ ਸਿੰਘ, ਕੁਲਵਿੰਦਰ ਸਿੰਘ, ਰਾਜ ਸਿੰਘ ਆਦਿ ਹਾਜ਼ਰ ਸਨ।

Have something to say? Post your comment

 

More in Malwa

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ

ਸੁਨਾਮ ਦੀ ਬਖਸ਼ੀਵਾਲਾ ਰੋਡ ਤੇ ਟੁੱਟੀ ਸੜਕ ਤੇ ਧਸੀ ਬੱਸ 

ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ

ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ, ਸਿਆਸੀ ਪਾਰਟੀਆਂ ਦੇ ਨੁਮਾਇੰਦੇ ਰਹੇ ਮੌਜੂਦ

ਅਕਾਲੀ ਬੇ.ਜੇ.ਪੀ. ਇੱਕੋ ਥਾਲੀ ਦੇ ਚੱਟੇ ਵੱਟੇ ਅਤੇ ਪੰਜਾਬ ਵਿਰੋਧੀ

ਅਕਾਲੀ ਦਲ ਨੂੰ ਝਟਕਾ : ਅਬਲੋਵਾਲ ਸਮੇਤ 3 ਸਾਬਕਾ ਚੇਅਰਮੈਨ ਅਤੇ 2 ਸਾਬਕਾ ਕੌਂਸਲਰ ਆਪ ਵਿੱਚ ਸ਼ਾਮਲ

ਚੋਣਾਂ ਸਬੰਧੀ ਮੀਡੀਆ ਕਵਰੇਜ ਕਰਦੇ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ : ਡਾ ਪੱਲਵੀ

ਭਰਤ ਭਾਰਦਵਾਜ਼ ਬ੍ਰਾਹਮਣ ਸਭਾ ਯੂਥ ਵਿੰਗ ਦੇ ਪ੍ਰਧਾਨ ਬਣੇ

ਸ਼ੋ੍ਮਣੀ ਕਮੇਟੀ ਨੇ ਕਿਸਾਨ ਭਰਾਵਾਂ ਨੂੰ ਭੇਜੀ 50 ਹਜ਼ਾਰ ਰੁਪਏ ਸਹਾਇਤਾ ਰਾਸ਼ੀ