ਚਮੋਲੀ : ਉਤਰਾਖੰਡ ਦੇ ਉਚਾਈ ਵਾਲੇ ਖੇਤਰਾਂ ਵਿੱਚ ਮੌਸਮ ਦੀ ਪਹਿਲੀ ਬਰਫ਼ਬਾਰੀ ਹੋਈ ਹੈ। ਰੁਦਰਪ੍ਰਯਾਗ, ਚਮੋਲੀ, ਉਤਰਕਾਸ਼ੀ ਪਿਥੋਰਾਗੜ੍ਹ ਸਣੇ ਕਈ ਹੋਰਨਾਂ ਜ਼ਿਲਿ੍ਹਆਂ ਵਿੱਚ ਬਰਫ਼ਬਾਰੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ।
ਮੌਸਮ ਵਿਭਾਗ ਤੋਂ ਪ੍ਰਾਪਤ ਹੋਈਆਂ ਰਿਪੋਰਟਾਂ ਮੁਤਾਬਿਕ ਹਫ਼ਤੇ ਦੇ ਅਖ਼ੀਰ ਤੱਕ ਪਹਾੜੀ ਜ਼ਿਲਿ੍ਹਆਂ ਵਿੱਚ 3000 ਮੀਟਰ ਤੋਂ ਵਧੇਰੇ ਉਚਾਈ ਵਾਲੇ ਖੇਤਰਾਂ ਵਿੱਚ ਬਰਫ਼ਬਾਰੀ ਹੋਣ ਦੀ ਸੰਭਾਵਨਾ ਪ੍ਰਗਟਾਈ ਹੈ। ਕੇਦਾਰਨਾਥ ਧਾਮ, ਬਦਰੀਨਾਥ ਧਾਮ ਅਤੇ ਹੇਮਕੁੰਟ ਸਾਹਿਬ ਵਿਖੇ ਵੀ ਬਰਫ਼ਬਾਰੀ ਹੋਈ ਹੈ।
ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਹੋਣ ਨਾਲ ਮੈਦਾਨੀ ਖੇਤਰਾਂ ਵਿੱਚ ਠੰਢ ਨਾ ਜ਼ੋਰ ਫੜ੍ਹ ਲਿਆ ਹੈ। ਜੇਕਰ ਤਾਜ਼ਾ ਪ੍ਰਾਪਤ ਹੋਈ ਜਾਣਕਾਰੀ ਦੀ ਗੱਲ ਕੀਤੀ ਜਾਵੇ ਤਾਂ ਕੇਦਾਰਨਾਥ ਵਿਚ ਕਰੀਬ ਡੇਢ ਫੁੱਟ ਦੇ ਕਰੀਬ ਬਰਫ਼ ਦੀ ਚਾਦਰ ਵਿਛ ਗਈ ਹੈ। ਆਉਣ ਵਾਲੇ ਦਿਨਾਂ ਵਿਚ ਤਾਪਮਾਨ ਵਿਚ ਚੋਰ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
ਪਹਾੜੀ ਖੇਤਰਾਂ ਤੋਂ ਇਲਾਵਾ ਮੈਦਾਨੀ ਖੇਤਰਾਂ ਵਿੱਚ ਮੀਂਹ ਨੇ ਜ਼ੋਰ ਫੜਿਆ ਹੋਇਆ ਹੈ। ਪੰਜਾਬ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ ਜਿਸ ਕਾਰਨ ਠੰਢ ਵੱਧ ਗਈ ਹੈ।