Thursday, May 02, 2024

Malwa

ਪਟਿਆਲਾ ਹੈਰੀਟੇਜ ਫੈਸਟੀਵਲ ਦੇ ਦੂਜੇ ਗੁਲਦਾਉਦੀ ਸ਼ੋਅ ਤੇ ਅਮਰੂਦ ਮੇਲੇ ਦਾ ਪੋਸਟਰ ਜਾਰੀ

November 30, 2023 03:15 PM
SehajTimes
ਪਟਿਆਲਾ : ਪਟਿਆਲਾ ਨੂੰ ਟੂਰਿਜ਼ਮ ਦੇ ਕੇਂਦਰ ਵਜੋਂ ਉਭਾਰਨ ਲਈ ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਜਾਣ ਵਾਲੇ ਪਟਿਆਲਾ ਹੈਰੀਟੇਜ ਫੈਸਟੀਵਲ ਦੀ ਸ਼ੁਰੂਆਤ ਵਜੋਂ ਦੂਜੇ ਗੁਲਦਾਉਦੀ ਸ਼ੋਅ ਅਤੇ ਅਮਰੂਦ ਮੇਲੇ ਦਾ ਪੋਸਟਰ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜਾਰੀ ਕੀਤਾ।ਉਨ੍ਹਾਂ ਦੱਸਿਆ ਕਿ ਇਸ ਦੋ ਦਿਨਾਂ ਮੇਲੇ ਦਾ ਉਦਘਾਟਨ ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ 15 ਦਸੰਬਰ ਨੂੰ ਇੱਥੇ ਬਾਰਾਂਦਰੀ ਬਾਗ ਵਿਖੇ ਕਰਨਗੇ। ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਲੋਕ ਕਲਾਵਾਂ, ਲੋਕ ਮੇਲਿਆਂ ਅਤੇ ਪੰਜਾਬ ਦੀ ਵਿਰਾਸਤ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦੇ ਯਤਨ ਅਰੰਭੇ ਹਨ, ਇਸ ਤਹਿਤ ਪਟਿਆਲਾ ਵਿਖੇ ਇਹ ਮੇਲਾ ਕਰਵਾਇਆ ਜਾ ਰਿਹਾ ਹੈ।
 
ਉਨ੍ਹਾਂ ਦੱਸਿਆ ਕਿ 15 ਤੇ 16 ਦਸੰਬਰ ਨੂੰ ਬਾਰਾਂਦਰੀ ਦੇ ਚਿਲਡਰਨ ਪਾਰਕ ਵਿਖੇ ਬਾਗਬਾਨ ਫੁੱਲਾਂ ਦੀਆਂ ਵੱਖ-ਵੱਖ ਸ਼੍ਰੇਣੀਆਂ 'ਚ ਐਂਟਰੀਆਂ ਦਰਜ ਕਰਵਾਉਣਗੇ, ਜਿਨ੍ਹਾਂ 'ਚੋਂ ਉਤਮ ਕਿਸਮ ਦੇ ਫੁੱਲਾਂ ਦੇ ਜੇਤੂਆਂ ਨੂੰ ਇਨਾਮ ਦਿੱਤੇ ਜਾਣਗੇ। ਜਦੋਂਕਿ ਅਮਰੂਦ ਮੇਲੇ 'ਚ ਬਾਗਬਾਨ ਅਮਰੂਦ ਦੀਆਂ ਵੱਖ-ਵੱਖ ਕਿਸਮਾਂ ਸਮੇਤ ਅਮਰੂਦ ਤੋਂ ਬਣੇ ਪਦਾਰਥਾਂ ਦੀ ਦਿਲਕਸ਼ ਨੁਮਾਇਸ਼ ਲਗਾਉਣਗੇ। ਇਸ ਮੇਲੇ 'ਚ ਖਾਣ-ਪੀਣ ਦੀਆਂ ਵਸਤਾਂ ਦੀਆਂ ਸਟਾਲਾਂ, ਆਰਗੈਨਿਕ ਖਾਣੇ, ਅਮਰੂਦ ਤੋਂ ਬਣੀ ਬਰਫ਼ੀ, ਜੈਮ ਤੇ ਹੋਰ ਪਦਾਰਥਾਂ ਸਮੇਤ ਵੱਖ-ਵੱਖ ਖੇਤੀ ਤੇ ਬਾਗਬਾਨੀ ਉਤਪਾਦਾਂ ਦੀਆਂ ਸਟਾਲਾਂ ਤੋਂ ਇਲਾਵਾ ਬੱਚਿਆਂ ਲਈ ਵਿਸ਼ੇਸ਼ ਕੋਨਾ ਖਿਚ ਦਾ ਕੇਂਦਰ ਹੋਵੇਗਾ। ਇਸ ਮੌਕੇ ਏ.ਡੀ.ਸੀ. ਅਨੁਪ੍ਰਿਤਾ ਜੌਹਲ, ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਨਰਿੰਦਰਬੀਰ ਸਿੰਘ ਮਾਨ, ਸਹਾਇਕ ਡਾਇਰੈਕਟਰ ਸੰਦੀਪ ਸਿੰਘ ਗਰੇਵਾਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਮਨਦੀਪ ਕੌਰ, ਬਾਗਬਾਨੀ ਵਿਕਾਸ ਅਫ਼ਸਰ ਕੁਲਵਿੰਦਰ ਸਿੰਘ ਵੀ ਮੌਜੂਦ ਸਨ।

Have something to say? Post your comment

 

More in Malwa

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 260763 ਮੀਟਰਕ ਟਨ ਕਣਕ ਦੀ ਹੋਈ ਆਮਦ : ਡਿਪਟੀ ਕਮਿਸ਼ਨਰ

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਕੀਤਾ ਗਿਆ ਵਾਧਾ : ਜ਼ਿਲ੍ਹਾ ਚੋਣ ਅਫਸਰ

ਪਟਿਆਲਾ ਨੇੜੇ ਵਿਆਹ ਕਰਵਾਉਣ ਲਈ 20 ਹਜ਼ਾਰ ਚ ਖਰੀਦੀ ਲੜਕੀ

ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ

ਪਟਿਆਲਾ ਜ਼ਿਲ੍ਹੇ 'ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 6 ਮਈ ਸ਼ਾਮ 5 ਵਜੇ ਤੱਕ

ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ

ਕਿਸਾਨੀ ਸੰਘਰਸ਼ ਵਿੱਚ ਜ਼ਖਮੀ ਹੋਏ ਨੌਜਵਾਨ ਕਿਸਾਨ ਨੂੰ ਇੱਕ ਲੱਖ ਦੀ ਸਹਾਇਤਾ

ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਨੇ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ

ITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ