Tuesday, June 17, 2025

Malwa

ਸ਼ਹੀਦੀ ਜੋੜ ਮੇਲ ਦੇ ਆਖਰੀ ਦਿਨ 28 ਦਸੰਬਰ ਨੂੰ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ

November 30, 2023 05:10 PM
SehajTimes

ਫ਼ਤਹਿਗੜ੍ਹ ਸਾਹਿਬ : ਸ਼ਹੀਦੀ ਜੋੜ ਮੇਲ ਦੇ ਆਖਰੀ ਦਿਨ 28 ਦਸੰਬਰ ਨੂੰ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਸਬੰਧੀ ਹਲਕਾ ਵਿਧਾਇਕ ਸ. ਲਖਬੀਰ ਸਿੰਘ ਰਾਏ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ। ਜ਼ਿਕਰਯੋਗ ਹੈ ਕਿ ਹਲਕਾ ਵਿਧਾਇਕ ਨੇ ਹੀ ਇਸ ਇਤਿਹਾਸਕ ਦਿਹਾੜੇ 'ਤੇ ਛੁੱਟੀ ਕੀਤੇ ਜਾਣ ਦੀ ਮੰਗ ਰੱਖੀ ਸੀ।

ਇਸ ਬਾਬਤ ਹਲਕਾ ਵਿਧਾਇਕ ਸ. ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਦਸੰਬਰ ਮਹੀਨੇ ਨੂੰ ਸੋਗ ਦੇ ਮਹੀਨੇ ਵਜੋਂ ਮਨਾਇਆ ਜਾਵੇਗਾ ਤੇ ਪੰਜਾਬ ਸਰਕਾਰ ਵੱਲੋਂ ਦਸੰਬਰ ਮਹੀਨੇ ਦੇ ਵਿੱਚ ਕੋਈ ਵੀ ਸੱਭਿਆਚਾਰਕ ਪ੍ਰੋਗਰਾਮ ਨਹੀਂ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਇਤਿਹਾਸ ਨੂੰ ਬਹੁਤ ਵੱਡੀ ਮਾਨਤਾ ਦਿੱਤੀ ਗਈ ਹੈ। ਇਸ ਲਈ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਸਦਾ ਰਿਣੀ ਰਹਿਣਗੇ।

ਹਲਕਾ ਵਿਧਾਇਕ ਨੇ ਦੱਸਿਆ ਕਿ ਉਹਨਾਂ ਵੱਲੋਂ ਇੱਕ ਪੱਤਰ ਰਾਹੀਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਸੀ ਕਿ 28 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਜਾਣਾ ਚਾਹੀਦਾ ਹੈ। ਪੰਜਾਬ ਸਰਕਾਰ ਵੱਲੋਂ ਮੰਗ ਨੂੰ ਪ੍ਰਵਾਨ ਕਰਦਿਆਂ 28 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। 

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ