Monday, May 20, 2024

Malwa

ਬੀ.ਡੀ.ਪੀ.ਓ. ਦਫਤਰ ਬਸੀ ਪਠਾਣਾ ਵਿਖੇ 01 ਦਸੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

November 30, 2023 05:33 PM
SehajTimes

ਫਤਹਿਗੜ੍ਹ ਸਾਹਿਬ : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਿਹਗੜ੍ਹ ਸਾਹਿਬ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜਿਲ੍ਹੇ ਵਿੱਚ ਵੱਖ ਵੱਖ ਬਲਾਕਾਂ ਵਿੱਚ ਰਜਿਸਟ੍ਰੇਸ਼ਨ ਅਤੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਰੁਪਿੰਦਰ ਕੌਰ, ਜਿਲ੍ਹਾ ਰੋਜ਼ਗਾਰ ਅਫ਼ਸਰ ਵੱਲੋਂ ਦੱਸਿਆ ਕਿ ਮਿਤੀ 01 ਦਸੰਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਬਸੀ ਪਠਾਣਾ ਵਿਖੇ ਸਵੇਰੇ 10:00 ਵਜੇ ਤੋਂ 01:00 ਵਜੇ ਤੱਕ ਰਜਿਸਟ੍ਰੇਸ਼਼ਨ ਅਤੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਆਈ.ਸੀ.ਆਈ.ਸੀ.ਆਈ. ਫਾਊਂਡੇਸ਼ਨ ਦੇ ਨਿਯੋਜਕਾਂ ਵੱਲੋਂ ਪ੍ਰਾਰਥੀਆਂ ਦੀ ਇੰਟਰਵਿਊ ਲਈ ਜਾਵੇਗੀ। ਇਸ ਸਬੰਧੀ ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜਿਹੜੇ ਵੀ ਪ੍ਰਾਰਥੀਆਂ ਦਾ ਨਾਮ (ਉਮਰ 16 ਤੋਂ 40 ਸਾਲ) ਜਿਲ੍ਹਾ ਰੋਜ਼ਗਾਰ ਦਫ਼ਤਰ, ਫਤਿਹਗੜ੍ਹ ਸਾਹਿਬ ਵਿਖੇ ਦਰਜ ਨਹੀਂ ਹੈ ਉਹ ਆਪਣੇ ਅਸਲ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਦੀਆਂ ਇੱਕ-ਇੱਕ ਫੋਟੋ ਕਾਪੀਆਂ ਲੈ ਕੇ ਮਿਤੀ 01-12-2023 ਨੂੰ ਬੀ.ਡੀ.ਪੀ.ਓ. ਦਫ਼ਤਰ ਬਸੀ ਪਠਾਣਾ ਵਿਖੇ ਲਗਾਏ ਜਾਣ ਵਾਲੇ ਰਜਿਸਟ੍ਰੇਸ਼਼ਨ ਅਤੇ ਪਲੇਸਮੈਂਟ ਕੈਂਪਾਂ ਵਿੱਚ ਪਹੁੰਚਣ ਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਨਾਲ ਸਬੰਧਤ ਸਕੀਮਾਂ ਦਾ ਲਾਭ ਮਿਲ ਸਕੇ।

ਇਸ ਦੇ ਨਾਲ ਹੀ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜਿਹੜੇ ਵੀ ਪ੍ਰਾਰਥੀ ਨੌਕਰੀ ਦੇ ਚਾਹਵਾਨ ਹਨ ਉਹ ਆਪਣੇ ਅਸਲ ਸਰਟੀਫਿਕੇਟ ਲੈ ਕੇ ਸਬੰਧਤ ਬਲਾਕ ਵਿਖੇ ਪਹੁੰਚਣ। ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਿਹਗੜ੍ਹ ਸਾਹਿਬ ਦੇ ਹੈਲਪਲਾਈਨ ਨੰ: 62801-93527 ਤੇ ਸੰਪਰਕ ਕਰ ਸਕਦੇ ਹੋ।

Have something to say? Post your comment

 

More in Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ