Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਸਵੀਪ ਗਤੀਵਿਧੀਆਂ ਅਧੀਨ ਇਸਲਾਮੀਆ ਗਰਲਜ ਕਾਲਜ ਵਿਖੇ ਵਾਦ ਵਿਵਾਦ ਪ੍ਰੋਗਰਾਮ ਦਾ ਆਯੋਜਨ

November 30, 2023 06:11 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਮਾਲੇਰਕੋਟਲਾ ਡਾ ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੋਣ ਅਮਲੇ ਵੱਲੋਂ ਸਵੀਪ ਗਤੀਵਿਧੀਆਂ ਅਧੀਨ ਜ਼ਿਲ੍ਹੇ ਦੇ ਨੌਜਵਾਨਾਂ ਵਿੱਚ ਵੋਟ ਦੇ ਅਧਿਕਾਰ ਅਤੇ ਇਸਤੇਮਾਲ ਸਬੰਧੀ ਜਾਗਰੂਕਤਾ ਕਰਨ ਲਈ ਲਗਤਾਰ ਸਵੀਪ ਅਧੀਨ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸਵੀਪ ਗਤੀਵਿਧੀਆਂ ਅਧੀਨ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਇਸਲਾਮੀਆ ਗਰਲਜ ਕਾਲਜ ਵਿਖੇ ਵਾਦ ਵਿਵਾਦ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ । ਇਸਲਾਮੀਆ ਗਰਲਜ ਕਾਲਜ ਵਿਖੇ ਵਾਦ ਵਿਵਾਦ ਪ੍ਰੋਗਰਾਮ ਤਹਿਤ ਪਹਿਲਾ ਸਥਾਨ ਬੀ.ਏ ਦੂਜੇ ਸਾਲ ਦੀ ਵਿਦਿਆਰਥਣ ਫਿਜਾ ਖ਼ਾਨ ਅਤੇ ਐਮਨ ਰਸ਼ੀਦ ਨੇ ਪ੍ਰਾਪਤ ਕੀਤਾ ਅਤੇ ਦੂਸਰਾ ਸਥਾਨ ਬੀ.ਏ.ਪਹਿਲੇ ਸਾਲ ਦੀ ਵਿਦਿਆਰਥਣ ਸਾਨੀਆਂ ਫਾਰੂਕੀ ਅਤੇ ਸਾਦੀਆਂ ਪ੍ਰਵੀਨ ਨੇ ਪ੍ਰਾਪਤ ਕੀਤਾ ।

 

ਇਸੇ ਤਰ੍ਹਾਂ ਤੀਜਾ ਸਥਾਨ ਪਹਿਲੇ ਸਾਲ ਦੀ ਵਿਦਿਆਰਥਣਾਂ ਸੁਮੱਈਆ ਅਤੇ ਤਸਨੀਮ ਨੇ ਹਾਸ਼ਲ ਕੀਤਾ ।ਇਸ ਮੌਕੇ ਰਾਹੀਲਾ ਖਾਨ ਨੇ ਵਾਦ ਵਿਵਾਦ ਨੂੰ ਕਾਲਜ ਵਿਚ ਆਯੋਜਿਤ ਕਰਨ ਦੇ ਉਦੇਸ਼ ਬਾਰੇ ਦੱਸਿਆ ਅਤੇ ਹਾਜ਼ਰ ਸ਼ਖਸੀਅਤਾਂ ਨੂੰ ਜੀ ਆਇਆਂ ਕਿਹਾ। ਸਹਾਇਕ ਨੋਡਲ ਅਫ਼ਸਰ ਮੁਹੰਮਦ ਬਸ਼ੀਰ ਨੇ ਜ਼ਿਲ੍ਹੇ ਵਿਚ ਚੱਲ ਰਹੀ ਵਿਸ਼ੇਸ਼ ਸਰਸਰੀ ਸੁਧਾਈ ਦੌਰਾਨ ਵਿਦਿਆਰਥੀਆਂ ਨੂੰ ਆਪਣੀ ਨਵੀਂ ਵੋਟ ਬਣਾਉਣ ਲਈ ਪ੍ਰੇਰਿਆ ਅਤੇ ਦੱਸਿਆ ਕਿ ਆਫਲਾਈਨ ਢੰਗ ਨਾਲ ਵੋਟ ਬਣਵਾਉਣ ਲਈ ਫਾਰਮ ਆਪਣੇ ਏਰੀਏ ਦੇ ਬੂਥ ਲੈਵਲ ਅਫ਼ਸਰ (ਬੀ ਐਲ ਓ) ਨੂੰ ਜਾਂ ਸਬੰਧਤ ਐਸ.ਡੀ.ਐਮ ਦੇ ਦਫ਼ਤਰ ਜਮ੍ਹਾਂ ਕਰਵਾਏ ਜਾ ਸਕਦੇ ਹਨ।ਆਨ-ਲਾਈਨ ਢੰਗ ਨਾਲ ਵੋਟ ਬਣਵਾਉਣ ਲਈ ਵੈਬਸਾਈਟ ਜਾਂ ਵੋਟਰ ਹੈਲਪਲਾਈਨ ਐਪ ਦੀ ਵਰਤੋਂ ਨਾਲ ਵੋਟਰ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ।ਵਿਦਿਆਰਥੀਆਂ ਨੂੰ ਭਾਰਤੀ ਚੋਣ ਕਮਿਸ਼ਨ, ਈਵੀਐੱਮ, ਵੀਵੀਪੈਟ, ਵੱਖ ਵੱਖ ਤਰ੍ਹਾਂ ਦੇ ਫਾਰਮਾਂ ਦੀ ਵੀ ਜਾਣਕਾਰੀ ਦਿੱਤੀ। ਇਸ ਮੌਕੇ ਰਾਸ਼ਦਾ, ਰਾਫੀਆ ਜਗੰਨਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ