Thursday, December 18, 2025

Chandigarh

ਪੰਜਾਬ ਪੁਲਿਸ ਨੇ ਸੋਨੂੰ ਖੱਤਰੀ ਗੈਂਗ ਵੱਲੋਂ ਮਿੱਥ ਕੇ ਕਤਲ ਕਰਨ ਦੀ ਯੋਜਨਾ ਨੂੰ ਕੀਤਾ ਨਾਕਾਮ ; ਗੈਂਗਸਟਰ ਜੱਸਾ ਹੈਪੋਵਾਲ ਦੋ ਪਿਸਤੌਲਾਂ ਸਮੇਤ ਕਾਬੂ

November 30, 2023 06:20 PM
SehajTimes
 
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨਿਆਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਬਦਨਾਮ ਗੈਂਗਸਟਰ ਕਰਨਜੀਤ ਸਿੰਘ ਉਰਫ਼ ਜੱਸਾ ਹੈਪੋਵਾਲ, ਜੋ ਵਿਦੇਸ਼ੀ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਅਤੇ ਜਸਪ੍ਰੀਤ ਸਿੰਘ ਉਰਫ਼ ਜੱਸਾ ਮੋਹਣਵਾਲੀਆ ਦਾ ਸੰਚਾਲਕ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਗੈਂਗਸਟਰ ਜੱਸਾ ਹੈਪੋਵਾਲ ਪਿਛਲੇ ਮਹੀਨੇ ਜਲੰਧਰ ਦਿਹਾਤੀ ਦੇ ਪਿੰਡ ਭੋਜੋਵਾਲ ਵਿੱਚ ਵਾਪਰੇ ਇੱਕ ਮਾਂ-ਧੀ ਦੇ ਸਨਸਨੀਖੇਜ਼ ਦੋਹਰੇ ਕਤਲ, ਜਿਸ ਵਿੱਚ ਦੋਸ਼ੀ ਨੇ ਦੋਵੇਂ ਮ੍ਰਿਤਕ ਔਰਤਾਂ ਨੂੰ ਅੱਗ ਲਗਾਉਣ ਤੋਂ ਪਹਿਲਾਂ ਉਨ੍ਹਾਂ ਦੇ ਸਰੀਰ ਅਤੇ ਚਿਹਰੇ 'ਤੇ ਮਿੱਟੀ ਦਾ ਤੇਲ ਪਾ ਦਿੱਤਾ ਸੀ, ਤੋਂ ਇਲਾਵਾ ਹੋਰ ਘਿਨਾਉਣੇ ਅਪਰਾਧਾਂ ਸਮੇਤ ਘੱਟੋ-ਘੱਟ ਛੇ ਕਤਲ ਕੇਸਾਂ ਵਿੱਚ ਲੋੜੀਂਦਾ ਸੀ। 
 
ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ 'ਚੋਂ .30 ਬੋਰ ਅਤੇ .32 ਬੋਰ ਦੀਆਂ ਦੋ ਪਿਸਤੌਲਾਂ ਸਮੇਤ ਦੋ ਮੈਗਜ਼ੀਨਾਂ ਅਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ। ਇਸ ਤੋਂ ਇਲਾਵਾ ਉਸ ਦੇ ਬਿਨਾਂ ਰਜਿਸਟ੍ਰੇਸ਼ਨ ਨੰਬਰ ਪਲੇਟ ਵਾਲੇ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ਨੂੰ ਵੀ ਜ਼ਬਤ ਕੀਤਾ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਜੱਸਾ ਹੈਪੋਵਾਲ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਮਿੱਥ ਕੇ ਕਤਲ ਦੀਆਂ 3-4 ਘਟਨਾਵਾਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਿਹਾ ਹੈ ਅਤੇ ਆਪਣੇ ਅਗਲੇ ਟਾਰਗੇਟਾਂ ਵਿੱਚੋਂ ਇੱਕ ਦੀ ਰੇਕੀ ਕਰਨ ਜਾ ਰਿਹਾ ਹੈ, ਇਸ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀਆਂ ਟੀਮਾਂ ਨੇ ਯੋਜਨਾਬੱਧ ਢੰਗ ਨਾਲ ਜਲੰਧਰ ਦੇ ਬਾਹਰਵਾਰ ਉਸ ਦਾ ਮੋਟਰਸਾਈਕਲ ਨੂੰ ਰੋਕ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
 
ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਜੱਸਾ ਹੈਪੋਵਾਲ ਨੇ ਛੇ ਕਤਲ ਕੇਸਾਂ ਅਤੇ ਇਰਾਦਾ ਕਤਲ, ਕਾਰ ਖੋਹਣ ਅਤੇ ਵੈਸਟਰਨ ਯੂਨੀਅਨਾਂ ਨੂੰ ਲੁੱਟਣ ਸਮੇਤ ਹੋਰ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹੋਣ ਦੀ ਗੱਲ ਕਬੂਲੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸੰਬਧੀ ਐਫਆਈਆਰ ਨੰਬਰ 52 ਮਿਤੀ 30.11.2023 ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 384, 153, 153ਏ ਅਤੇ 120ਬੀ ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25(7) ਤਹਿਤ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

Have something to say? Post your comment

 

More in Chandigarh

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ