Friday, May 17, 2024

Chandigarh

ਡਾ. ਬਲਜੀਤ ਕੌਰ ਨੇ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ

November 30, 2023 06:29 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਲਾਲਾਬਾਦ ਦੇ ਐਮ.ਐਲ.ਏ ਜਗਦੀਪ ਕੰਬੋਜ ਗੋਲਡੀ ਨਾਲ ਆਏ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿੱਖੇ ਸਥਿਤ ਆਪਣੇ ਦਫ਼ਤਰ ਵਿੱਚ ਮੀਟਿੰਗ ਕੀਤੀ।  ਮੀਟਿੰਗ ਦੌਰਾਨ ਜਲਾਲਾਬਾਦ ਦੇ ਐਮ.ਐਲ.ਏ ਗੋਲਡੀ ਕੰਬੋਜ਼ ਨੇ ਮੰਤਰੀ ਨੂੰ ਦੱਸਿਆ ਕਿ ਪੰਜਾਬ ਵਿੱਚ ਕੰਬੋਜ ਭਾਈਚਾਰਾ ਸਾਲ 1959 ਤੋਂ ਪੱਛੜੀਆਂ ਸ਼੍ਰੇਣੀਆਂ ਦੀ ਲਿਸਟ ਵਿੱਚ ਸ਼ਾਮਿਲ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿੱਚ ਇਕੱਲੀ ਕੰਬੋਜ਼ ਭਾਈਚਾਰੇ ਦੇ ਕਰਵਾਏ ਜਾ ਰਹੇ ਸਰਵੇ ਨੂੰ ਤੁਰੰਤ ਰੋਕਿਆ ਜਾਵੇ ਅਤੇ ਕੰਬੋਜ਼ ਜਾਤੀ ਨੂੰ ਪੱਛੜੀਆਂ ਸ਼੍ਰੇਣੀਆਂ ਦੀ ਲਿਸਟ ਵਿੱਚ ਪਹਿਲਾਂ ਦੀ ਤਰ੍ਹਾਂ ਹੀ ਬਰਕਰਾਰ ਰੱਖਿਆ ਜਾਵੇ। ਇਸ ਤੋਂ ਇਲਾਵਾ ਪਾਲਿਸੀ ਬਣਾਕੇ ਸੂਬੇ ਵਿੱਚ ਜਾਤੀਗਤ ਜਨਗਣਨਾ ਕਰਵਾਈ ਜਾਵੇ ਤਾਂ ਜੋ ਪੰਜਾਬ ਵਿੱਚ ਹਰ ਜਾਤੀ ਨੂੰ ਹਰ ਖੇਤਰ ਵਿੱਚ ਅਬਾਦੀ ਦੇ ਹਿਸਾਬ ਨਾਲ ਬਣਦੀ ਪ੍ਰਤੀਨਿਧਤਾ ਮਿਲ ਸਕੇ।
 
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੰਬੋਜ ਭਾਈਚਾਰੇ ਦੀਆਂ ਦਲੀਲਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਕੰਬੋਜ ਭਾਈਚਾਰੇ ਦੀਆਂ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ।  ਮੀਟਿੰਗ ਦੌਰਾਨ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ-ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Have something to say? Post your comment

 

More in Chandigarh

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ

ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ

ਉਮੀਦਵਾਰਾਂ ਦੇ ਖਰਚੇ 'ਤੇ ਕਰੜੀ ਨਜ਼ਰ ਰੱਖੀ ਜਾਵੇ : ਮੀਤੂ ਅਗਰਵਾਲ

ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ

ਪੰਜਾਬ ਦੇ ਮੁੱਖ ਚੋਣ ਅਧਿਕਾਰੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਨਾਮਜ਼ਦਗੀ ਪੱਤਰ 17 ਮਈ ਤੱਕ ਵਾਪਸ ਲਏ ਜਾ ਸਕਣਗੇ : Sibin C

ਜੂਨ ਮਹੀਨੇ ਦੀ ਤਪਸ਼ ਨੂੰ ਦੇਖਦੇ ਹੋਏ ਜ਼ਿਲ੍ਹਾ ਚੋਣ ਅਫਸਰ ਵੱਲੋਂ ਠੰਡੇ ਮਿੱਠੇ ਪਾਣੀ ਦੇ ਵਿਸ਼ੇਸ਼ ਪ੍ਰਬੰਧ

 ਪੁਲਿਸ ਅਬਜ਼ਰਵਰ ਨੇ ਸਟਰਾਂਗ ਰੂਮਾਂ ਦਾ ਕੀਤਾ ਨਿਰੀਖਣ

15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਹੋਮ ਗਾਰਡ ਦਾ ਵਲੰਟੀਅਰ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ