Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਜ਼ਿਲ੍ਹਾ ਤੇ ਸੈਸ਼ਨ ਜੱਜ ਪਟਿਆਲਾ ਨੇ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ਦਾ ਕੀਤਾ ਨਿਰੀਖਣ

November 30, 2023 06:34 PM
SehajTimes

ਪਟਿਆਲਾ : ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਪਟਿਆਲਾ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨੀ ਅਰੋੜਾ ਨੇ ਕੇਂਦਰੀ ਜੇਲ੍ਹ, ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਅਤੇ ਓਪਨ ਏਅਰ ਜੇਲ੍ਹ, ਨਾਭਾ ਦਾ ਨਿਰੀਖਣ ਕੀਤਾ। ਦੌਰੇ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਰੁਪਿੰਦਰਜੀਤ ਚਾਹਲ ਨੇ ਜੇਲ੍ਹਾਂ ਵਿੱਚ ਬੰਦ ਕੈਦੀਆਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਬਾਰੇ ਗੱਲ ਕੀਤੀ। ਜੇਲ੍ਹ ਸੁਪਰਡੈਂਟ, ਜੇਲ੍ਹਾਂ ਦੇ ਹੋਰ ਅਧਿਕਾਰੀਆਂ ਅਤੇ ਸਟਾਫ਼ ਨੂੰ ਹਦਾਇਤ ਕੀਤੀ ਗਈ ਕਿ ਉਹ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ।


ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਵਿਖੇ  ਜ਼ਿਲ੍ਹਾ ਅਤੇ ਸੈਸ਼ਨ ਜੱਜ, ਪਟਿਆਲਾ ਵੱਲੋਂ 32 ਜੇਲ੍ਹ ਕੈਦੀਆਂ, ਜਿਨ੍ਹਾਂ ਨੇ ਕੰਪਿਊਟਰ ਸਿਖਲਾਈ ਕੋਰਸ ਪੂਰਾ ਕੀਤਾ ਹੈ, ਨੂੰ ਸਰਟੀਫਿਕੇਟ ਵੰਡੇ ਗਏ ਅਤੇ ਉਨ੍ਹਾਂ ਦੇ ਕੰਪਿਊਟਰ ਹੁਨਰ ਦਾ ਟੈਸਟ ਲੈਣ ਉਪਰੰਤ ਉਨ੍ਹਾਂ ਨੂੰ ਇਨਾਮ ਵੀ ਦਿੱਤੇ ਗਏ। ਅੱਜ ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਵਿਖੇ ਪਲੇ ਵੇਅਜ਼ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦੇ ਸਹਿਯੋਗ ਨਾਲ ਮਹਿਲਾ ਜੇਲ੍ਹ ਕੈਦੀਆਂ ਲਈ ਕੰਪਿਊਟਰ ਸਿਖਲਾਈ ਕੋਰਸ ਵੀ ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀਮਤੀ ਮਾਨੀ ਅਰੋੜਾ, ਸੀਜੇਐਮ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਕੇਂਦਰੀ ਜੇਲ੍ਹ, ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਅਤੇ ਓਪਨ ਏਅਰ ਜੇਲ੍ਹ, ਨਾਭਾ ਦੇ ਜੇਲ੍ਹ ਕੈਦੀਆਂ ਨਾਲ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਵੀ ਆਯੋਜਿਤ ਕੀਤੇ ਗਏ।


ਇਨ੍ਹਾਂ ਪ੍ਰੋਗਰਾਮਾਂ ਦੌਰਾਨ ਜੇਲ ਦੇ ਕੈਦੀਆਂ ਨੂੰ ਪਲੀਅ ਬਾਰਗੇਨਿੰਗ, ਮੁਫਤ ਕਾਨੂੰਨੀ ਸਹਾਇਤਾ ਅਤੇ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦੇ ਹੱਕਦਾਰ ਵਿਅਕਤੀਆਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ। ਇਸ ਮੌਕੇ ਮਾਨੀ ਅਰੋੜਾ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਜ਼ਿਲ੍ਹਾ ਪਟਿਆਲਾ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਲਈ ਮੈਡੀਟੇਸ਼ਨ/ਯੋਗਾ ਕੈਂਪ ਅਤੇ ਮੈਡੀਕਲ ਕੈਂਪ ਵੀ ਲਗਾਏ ਜਾ ਰਹੇ ਹਨ।

 

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ