Friday, December 19, 2025

Chandigarh

ਲਾਲ ਚੰਦ ਕਟਾਰੂਚੱਕ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ

November 30, 2023 09:18 PM
SehajTimes
ਚੰਡੀਗੜ੍ਹ : ਇਸ ਸਾਲ ਜੁਲਾਈ ਵਿੱਚ ਹੜ੍ਹਾਂ ਕਾਰਨ ਸੂਬੇ ਦੇ ਕੁਝ ਹਿੱਸਿਆਂ ਵਿੱਚ ਪਛੇਤੀ ਬਿਜਾਈ ਕਾਰਨ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੇ ਹਿੱਤਾਂ ਲਈ ਖਰੀਦ ਪ੍ਰਕਿਰਿਆ ਦੀ ਮਿਆਦ ਵਧਾਉਣ ਬਾਬਤ ਸੂਬਾ ਸਰਕਾਰ ਦੀ ਬੇਨਤੀ ਨੂੰ ਸਵੀਕਾਰ ਕਰਦਿਆਂ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰਾਲੇ (ਡੀ.ਐੱਫ.ਪੀ.ਡੀ.) ਨੇ ਖਰੀਦ ਦੀ ਮਿਆਦ 7 ਦਸੰਬਰ ਤੱਕ ਵਧਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਭਾਗ ਨੂੰ ਝੋਨੇ ਦੀ ਖਰੀਦ ਦੀ ਮਿਆਦ ਵਧਾਉਣ ਲਈ ਮਾਮਲਾ ਡੀ.ਐਫ.ਪੀ.ਡੀ. ਕੋਲ ਉਠਾਉਣ ਦੇ ਨਿਰਦੇਸ਼ ਦਿੱਤੇ ਸਨ ਕਿਉਂਕਿ ਹਾਲ ਹੀ ਵਿੱਚ ਪੰਜਾਬ ਵਿੱਚ ਹੜ੍ਹ ਆਏ ਸਨ ਜਿਸ ਕਾਰਨ ਬਿਜਾਈ ਵਿੱਚ ਦੇਰੀ ਹੋਈ ਜਿਸ ਕਾਰਨ ਵਾਢੀ ਵੀ ਕਾਫ਼ੀ ਲੇਟ ਸ਼ੁਰੂ ਹੋਈ ਜੋ ਕਿ ਸੂਬੇ ਦੇ ਕੁਝ ਹਿੱਸਿਆਂ ਵਿੱਚ ਅਜੇ ਵੀ ਜਾਰੀ ਹੈ। 
 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਫੋਕਲ ਪੁਆਇੰਟ ਦੇ ਸੁਧਾਰ ਲਈ ਮੁੱਖ ਮੰਤਰੀ ਦੀਆਂ ਹਦਾਇਤਾ 'ਤੇ ਡਿਪਟੀ ਕਮਿਸ਼ਨਰ ਵੱਲੋਂ ਇੰਡਸਟ੍ਰੀਜ਼ ਐਸੋਸੀਏਸ਼ਨ ਨਾਲ ਬੈਠਕ

 
     ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਹਮੇਸ਼ਾ ਹੀ ਸਾਡੇ ਅੰਨਦਾਤੇ ਦੇ ਹਿੱਤਾਂ ਦੀ ਰਾਖੀ ਲਈ ਸਭ ਤੋਂ ਅੱਗੇ ਰਹੇ ਹਨ। ਮੰਤਰੀ ਨੇ ਕਿਹਾ ਕਿ ਸੂਬੇ ਦੇ ਕੁਝ ਹਿੱਸਿਆਂ ਵਿੱਚ ਚੱਲ ਰਹੀ ਵਾਢੀ ਦੇ ਮੱਦੇਨਜ਼ਰ ਖਰੀਦ ਪ੍ਰਕਿਰਿਆ ਦੀ ਮਿਆਦ ਵਿੱਚ ਇਹ ਵਾਧਾ ਜ਼ਰੂਰੀ ਸੀ ਅਤੇ ਇਹ ਮੁੱਖ ਮੰਤਰੀ ਦੇ ਨਿੱਜੀ ਯਤਨਾਂ ਸਦਕਾ ਹੀ ਸੰਭਵ ਹੋਇਆ ਹੈ।ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਵੱਲੋਂ ਮਿਤੀ 30.11.2023 ਨੂੰ ਜਾਰੀ ਸੰਦੇਸ਼ ਰਾਹੀਂ ਖਰੀਫ ਸੀਜ਼ਨ (ਕੇ.ਐਮ.ਐਸ.)।2023-24 ਦੌਰਾਨ ਝੋਨੇ ਦੀ ਖਰੀਦ ਦੀ ਮਿਆਦ 01.10.2023 ਤੋਂ 07.12.2023 ਕਰ ਦਿੱਤੀ ਜੋ ਕਿ ਪਹਿਲਾ 01.10.2023 ਤੋਂ 30.11.2023 ਤੱਕ ਸੀ।
 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਮਹਾਰਾਜਾ ਰਣਜੀਤ ਸਿੰਘ AFPI ਦੇ ਸੱਤ ਕੈਡੇਟ NDA ਤੋਂ ਹੋਏ ਪਾਸ-ਆਊਟ

 
     ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੇ ਝੋਨੇ ਦਾ ਇੱਕ-ਇੱਕ ਦਾਣਾ ਖਰੀਦਣ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਦੀਆਂ ਮੰਡੀਆਂ ਵਿੱਚ ਝੋਨਾ ਲਿਆਉਣ ਵਾਲੇ ਕਿਸਾਨਾਂ ਲਈ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਅੱਜ ਤੱਕ, ਮੌਜੂਦਾ ਖਰੀਫ ਸੀਜ਼ਨ (ਕੇ.ਐਮ.ਐਸ.) 2023-24 ਦੌਰਾਨ, ਸੂਬੇ ਦੀਆਂ ਖਰੀਦ ਏਜੰਸੀਆਂ ਵੱਲੋਂ ਸੂਬੇ ਭਰ ਵਿੱਚ ਲਗਭਗ 185 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਸੂਬੇ ਦੇ ਕਿਸਾਨਾਂ ਦੇ ਖਾਤਿਆਂ ਵਿੱਚ ਐਮ.ਐਸ.ਪੀ. ਵਜੋਂ 39,400 ਕਰੋੜ ਰੁਪਏ ਸਿੱਧੇ ਟਰਾਂਸਫਰ ਕੀਤੇ ਗਏ ਹਨ।
 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪੁਰਸਕਾਰ ਵੰਡ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਨੇਪਰੇ ਚੜ੍ਹਿਆ ਪੰਜਾਬੀ ਮਾਹ

Have something to say? Post your comment

 

More in Chandigarh

ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

‘ਯੁੱਧ ਨਸ਼ਿਆਂ ਵਿਰੁੱਧ’: 293ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ

ਸਾਲ 2025 ਦਾ ਲੇਖਾ-ਜੋਖਾ - ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ

ਸਮਾਜਿਕ ਸੁਰੱਖਿਆ ਤੋਂ ਸੰਕੇਤਿਕ ਵਿਧਾਨ ਸਭਾ ਤੱਕ: ਪੰਜਾਬ ਸਰਕਾਰ ਦੇ ਲੋਕ-ਪੱਖੀ ਅਤੇ ਇਤਿਹਾਸਕ ਕਦਮ

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ