Thursday, May 02, 2024

Chandigarh

ਪੰਜਾਬ ਨੇ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 43 ਫੀਸਦ ਤੱਕ ਵਧਾਉਣ ਦਾ ਟੀਚਾ ਮਿੱਥਿਆ: ਅਮਨ ਅਰੋੜਾ

November 30, 2023 09:34 PM
SehajTimes
ਚੰਡੀਗੜ੍ਹ : ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2030 ਤੱਕ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 43 ਫੀਸਦੀ ਤੱਕ ਵਧਾਉਣ ਦਾ ਟੀਚਾ ਮਿੱਥਿਆ ਹੈ। ਮੋਨੈਕੋ ਵਿਖੇ ਮੋਨੈਕੋ ਹਾਈਡ੍ਰੋਜਨ ਫੋਰਮ ਦੇ ਦੂਜੇ ਐਡੀਸ਼ਨ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ 15000 ਮੈਗਾਵਾਟ ਸਮਰੱਥਾ ਨਾਲ ਪੰਜਾਬ ਪਾਵਰ ਸਰਪਲੱਸ ਸੂਬਾ ਹੈ ਅਤੇ ਇਸ ਵਿੱਚੋਂ 20 ਫੀਸਦ (3000 ਮੈਗਾਵਾਟ) ਊਰਜਾ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਰਾਹੀਂ ਪੈਦਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਰਾਲੀ ਤੋਂ ਗਰੀਨ ਹਾਈਡ੍ਰੋਜਨ ਪੈਦਾ ਕਰਨ ਲਈ 5 ਟੀਪੀਡੀ ਦੀ ਸਮਰੱਥਾ ਵਾਲਾ ਟੈਕਨਾਲੋਜੀ ਡੈਮੋਂਸਟ੍ਰੇਸ਼ਨ ਪਾਇਲਟ ਪ੍ਰਾਜੈਕਟ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਗਰੀਨ ਊਰਜਾ ਦੇ ਉਤਪਾਦਨ ਵਿੱਚ ਦੇਸ਼ ਦੀ ਅਗਵਾਈ ਕਰਨ ਲਈ ਵਚਨਬੱਧ ਹੈ, ਜੋ ਵਾਤਾਵਰਣ ਦੀ ਸੁਰੱਖਿਆ ਦੇ ਨਾਲ ਨਾਲ ਊਰਜਾ ਸੁਰੱਖਿਆ ਨੂੰ ਵੀ ਯਕੀਨੀ ਬਣਾਏਗਾ। 
 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਡਾ. ਬਲਜੀਤ ਕੌਰ ਨੇ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ

 
     ਨਵਿਆਉਣਯੋਗ ਊਰਜਾ ਫਰਮਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਬਾਇਓਮਾਸ ਆਧਾਰਤ ਗਰੀਨ ਹਾਈਡ੍ਰੋਜਨ ਪ੍ਰਾਜੈਕਟਾਂ ਨੂੰ ਉਤਸ਼ਾਹਿਤ ਕਰਨ ਲਈ ਉਦਯੋਗਾਂ ਨੂੰ ਨਿਰਮਾਣ ਕਾਰਜਾਂ ਦੌਰਾਨ ਬਿਜਲੀ ਡਿਊਟੀ ਤੋਂ 100% ਛੋਟ, ਚੇਂਜ ਆਫ ਲੈਂਡ ਯੂਜ਼ (ਸੀ.ਐਲ.ਯੂ.) ਅਤੇ ਐਕਸਟਰਨਲ ਡਿਵੈਲਪਮੈਂਟ ਚਾਰਜਿਜ਼ (ਈ.ਡੀ.ਸੀ.) ਤੋਂ ਛੋਟ, ਜ਼ਮੀਨ ਦੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ ਤੋਂ 100% ਛੋਟ ਅਤੇ ਲੈਂਡ ਲੀਜ਼ ਲਈ ਸਟੈਂਪ ਡਿਊਟੀ ਤੋਂ 100%  ਛੋਟ ਵਰਗੀਆਂ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ। ਸੂਬਾ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਆਧਾਰਿਤ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੀਆਂ ਪਹਿਲਕਦਮੀਆਂ ਬਾਰੇ ਦੱਸਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਸੀ.ਬੀ.ਜੀ. ਦੇ 85 ਟਨ ਪ੍ਰਤੀ ਦਿਨ (ਟੀ.ਪੀ.ਡੀ.) ਦੀ ਕੁੱਲ ਸਮਰੱਥਾ ਵਾਲੇ ਚਾਰ ਪ੍ਰਾਜੈਕਟ ਕਾਰਜਸ਼ੀਲ ਹਨ, ਜੋ ਪੂਰੀ ਸਮਰੱਥਾ ਨਾਲ ਪ੍ਰਤੀ ਸਾਲ ਲਗਭਗ 0.28 ਮਿਲੀਅਨ ਟਨ ਝੋਨੇ ਦੀ ਪਰਾਲੀ ਦੀ ਖ਼ਪਤ ਕਰਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਅਗਲੇ 6 ਮਹੀਨਿਆਂ ਦੇ ਅੰਦਰ ਛੇ ਹੋਰ ਪ੍ਰਾਜੈਕਟਾਂ ਦੇ ਚਾਲੂ ਹੋਣ ਦੀ ਸੰਭਾਵਨਾ ਹੈ ਅਤੇ 28 ਹੋਰ ਸੀ.ਬੀ.ਜੀ. ਪ੍ਰਾਜੈਕਟ ਵੱਖ-ਵੱਖ ਪੜਾਵਾਂ ਅਧੀਨ ਹਨ। ਇਨ੍ਹਾਂ ਪ੍ਰਾਜੈਕਟਾਂ ਦੇ ਚਾਲੂ ਹੋਣ ਨਾਲ ਸਾਲਾਨਾ ਲਗਭਗ 1.6 ਮਿਲੀਅਨ ਟਨ ਝੋਨੇ ਦੀ ਪਰਾਲੀ ਦੀ ਖ਼ਪਤ ਹੋਵੇਗੀ।
 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪੰਜਾਬ ਪੁਲਿਸ ਨੇ ਸੋਨੂੰ ਖੱਤਰੀ ਗੈਂਗ ਵੱਲੋਂ ਮਿੱਥ ਕੇ ਕਤਲ ਕਰਨ ਦੀ ਯੋਜਨਾ ਨੂੰ ਕੀਤਾ ਨਾਕਾਮ ; ਗੈਂਗਸਟਰ ਜੱਸਾ ਹੈਪੋਵਾਲ ਦੋ ਪਿਸਤੌਲਾਂ ਸਮੇਤ ਕਾਬੂ

 
     ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਦੋ ਪ੍ਰਮੁੱਖ ਕੌਮੀ ਪੱਧਰ ਦੇ ਜਨਤਕ ਅਦਾਰਿਆਂ (ਪੀ.ਐਸ.ਯੂਜ਼) ਗੈਸ ਅਥਾਰਟੀ ਆਫ਼ ਇੰਡੀਆ (ਗੇਲ) ਅਤੇ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਆਫ਼ ਇੰਡੀਆ (ਐਚ.ਪੀ.ਸੀ.ਐਲ.) ਨੇ ਵੀ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨਾਲ 20 ਸੀ.ਬੀ.ਜੀ. ਪਲਾਂਟ ਸਥਾਪਤ ਕਰਨ ਲਈ ਸਮਝੌਤੇ ਸਹੀਬੱਧ ਕੀਤੇ ਹਨ। ਇਹ 20 ਸੀ.ਬੀ.ਜੀ. ਪਲਾਂਟ 10-15 ਟੀ.ਪੀ.ਡੀ. ਸਮਰੱਥਾ ਵਾਲੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਨੂੰ ਪਹਿਲਾਂ ਹੀ ਕੁੱਲ 100 ਮੈਗਾਵਾਟ ਸਮਰੱਥਾ ਵਾਲੇ 11 ਬਾਇਓਮਾਸ ਅਧਾਰਤ ਪਾਵਰ ਪ੍ਰਾਜੈਕਟ ਅਲਾਟ ਕੀਤੇ ਗਏ ਹਨ ਜੋ ਕਾਰਜਸ਼ੀਲ ਹਨ ਅਤੇ ਹਰ ਸਾਲ ਲਗਭਗ 1.2 ਮਿਲੀਅਨ ਟਨ ਬਾਇਓਮਾਸ ਦੀ ਖ਼ਪਤ ਕਰਦੇ ਹਨ। ਕੈਬਨਿਟ ਮੰਤਰੀ ਦੱਸਿਆ ਕਿ ਪੰਜਾਬ ਮੁੱਖ ਤੌਰ 'ਤੇ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਇਸ ਵਿੱਚ ਬਾਇਓਮਾਸ ਅਧਾਰਤ ਈਂਧਣ ਦੀਆਂ ਅਥਾਹ ਸੰਭਾਵਨਾਵਾਂ ਹਨ ਕਿਉਂਕਿ ਇਥੇ ਹਰੇਕ ਸਾਲ ਲਗਭਗ 20 ਮਿਲੀਅਨ ਟਨ ਤੋਂ ਵੱਧ ਪਰਾਲੀ ਪੈਦਾ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਇਕ ਤੀਰ ਨਾਲ ਦੋ ਨਿਸ਼ਾਨੇ ਲਗਾਉਂਦਿਆਂ ਵਾਤਾਵਰਣ ਨੂੰ ਬਚਾਉਣ ਤੋਂ ਇਲਾਵਾ ਫ਼ਸਲੀ ਰਹਿੰਦ-ਖੂੰਹਦ ਦੀ ਵਰਤੋਂ ਬਾਲਣ/ਊਰਜਾ ਉਤਪਾਦਨ ਵਿੱਚ ਕਰਨ ਲਈ ਵਿਆਪਕ ਰਣਨੀਤੀ ਤਿਆਰ ਕੀਤੀ ਹੈ।

Have something to say? Post your comment

 

More in Chandigarh

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ

‘ਚੋਣਾਂ ਦਾ ਤਿਉਹਾਰ ਦੇਸ਼ ਦਾ ਮਾਣ’ ਵਿਸ਼ੇ ’ਤੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਚ ਸੈਮੀਨਾਰ ਆਯੋਜਿਤ 

ਰਾਜਨੀਤਿਕ ਪਾਰਟੀਆਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਰੈਂਡਮਾਈਜੇਸ਼ਨ ਦਾ ਪਹਿਲਾ ਪੜਾਅ ਮੁਕੰਮਲ ਕੀਤਾ ਗਿਆ 

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ : ਅਨੁਰਾਗ ਵਰਮਾ