Tuesday, June 17, 2025

Chandigarh

ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ 'ਤੇ ਦਿੱਤੀ ਖੇਤੀ ਮਸ਼ੀਨਰੀ ਦੀ ਪੜਤਾਲ 8 ਦਸੰਬਰ ਨੂੰ

November 30, 2023 09:40 PM
SehajTimes
ਐੱਸ.ਏ.ਐੱਸ. ਨਗਰ :  ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ. ਨਗਰ ਨੇ ਦੱਸਿਆ ਕਿ ਖੇਤੀਬਾੜੀ ਮਸ਼ੀਨਾਂ ਦੀ ਭੌਤਿਕੀ ਪੜਤਾਲ ਜੋ ਮਿਤੀ 01.12.2023, ਦਿਨ ਸ਼ੁੱਕਰਵਾਰ ਬਲਾਕ ਪੱਧਰ 'ਤੇ ਸਵੇਰੇ 10:00 ਵਜੇ ਬਲਾਕ ਖਰੜ ਦੇ ਪਿੰਡ ਚੱਪੜ ਚਿੜੀ ਨੇੜੇ ਫ਼ਤਹਿ ਬੁਰਜ ਗਰਾਊਂਡ, ਬਲਾਕ ਮਾਜਰੀ ਦੇ ਪਿੰਡ ਕਾਦੀ ਮਾਜਰਾ ਨੇੜੇ ਬਾਬੇ ਦਾ ਢਾਬਾ ਅਤੇ ਬਲਾਕ ਡੇਰਾਬਸੀ ਦੇ ਪਿੰਡ ਦੱਪਰ ਦੇ ਖੇਡ ਗਰਾਊਂਡ ਵਿੱਚ ਰੱਖੀ ਗਈ ਸੀ, ਉਹ ਹੁਣ 8 ਦਸੰਬਰ ਨੂੰ ਕੀਤੀ ਜਾਵੇਗੀ।
        ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪਰਾਲੀ ਦੀ ਸਾਂਭ ਸੰਭਾਲ ਲਈ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਐੱਸ.ਏ.ਐੱਸ.ਨਗਰ ਦੁਆਰਾ ਕੁੱਲ 221 ਮਸ਼ੀਨਾਂ ਵਿਅਕਤੀਗਤ ਕਿਸਾਨ, ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਸਨ। ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਐੱਸ.ਏ.ਐੱਸ.ਨਗਰ ਪਾਸੋਂ ਜਿਨ੍ਹਾਂ ਵਿਅਕਤੀਗਤ ਕਿਸਾਨਾਂ, ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਨੇ ਸਬਸਿਡੀ 'ਤੇ ਮਸ਼ੀਨਾਂ ਦੀ ਖ੍ਰੀਦ ਕੀਤੀ ਹੈ, ਉਹ ਉਕਤ ਮਿਤੀ ਨੂੰ ਬਲਾਕ ਵਾਰ ਆਪਣੀਆਂ ਮਸ਼ੀਨਾਂ ਅਤੇ ਲੋੜੀਂਦੇ ਦਸਤਾਵੇਜ਼, ਜਿਵੇਂ ਕਿ ਮਸ਼ੀਨ ਦਾ ਅਸਲ ਬਿਲ, ਆਧਾਰ ਕਾਰਡ, ਬੈਂਕ ਅਕਾਊਂਟ ਦੀ ਕਾਪੀ, ਟਰੈਕਟਰ ਦੀ ਆਰ.ਸੀ. ਅਤੇ ਜ਼ਮੀਨ ਸਬੰਧੀ ਦਸਤਾਵੇਜ਼ ਲੈ ਕੇ ਪੁੱਜਣ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ