Wednesday, May 01, 2024

Chandigarh

ਜ਼ੀਰਕਪੁਰ ਵਿਖੇ ਬਣਨ ਵਾਲੇ ਦੋ ਫਲਾਈਓਵਰਾਂ ਵਿੱਚੋਂ ਇੱਕ ਆਉਂਦੀ ਜਨਵਰੀ ਤੱਕ ਚਾਲੂ ਹੋ ਜਾਵੇਗਾ

November 30, 2023 09:45 PM
SehajTimes
ਐਸ.ਏ.ਐਸ.ਨਗਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਇੱਥੇ ਦੱਸਿਆ ਕਿ ਜ਼ੀਰਕਪੁਰ ਵਿਖੇ ਬਣਨ ਵਾਲੇ ਦੋ ਫਲਾਈਓਵਰ ਵਿੱਚੋਂ ਇੱਕ ਫਲਾਈਓਵਰ ਆਉਂਦੀ ਜਨਵਰੀ ਤੱਕ ਚਾਲੂ ਕਰ ਦਿੱਤਾ ਜਾਵੇਗਾ। ਉਹ ਜ਼ਿਲ੍ਹਾ ਐਸ ਏ ਐਸ ਨਗਰ ਵਿੱਚ ਚੱਲ ਰਹੇ ਐਨ ਐਚ ਏ ਆਈ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈ ਰਹੇ ਸਨ। ਉਸਨੇ ਬਕਾਇਆ ਭੌਂ-ਪ੍ਰਾਪਤੀ ਲਈ ਅਵਾਰਡਾਂ ਨੂੰ ਤੇਜ਼ ਕਰਨ ਦੇ ਨਾਲ-ਨਾਲ ਮੁਆਵਜ਼ੇ ਦੀ ਵੰਡ ’ਚ ਵੀ ਤੇਜ਼ੀ ਲਿਆਉਣ ’ਤੇ ਜ਼ੋਰ ਦਿੱਤਾ।
     ਜ਼ੀਰਕਪੁਰ ਵਿੱਚ ਐਨ.ਐਚ.ਏ.ਆਈ. ਦੀਆਂ ਸੜਕਾਂ ’ਤੇ ਗੈਰ-ਕਾਨੂੰਨੀ ਪਾਰਕਿੰਗਾਂ ਨੂੰ ਹਟਾਉਣ ਸਬੰਧੀ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਦੀ ਬੇਨਤੀ ’ਤੇ, ਉਨ੍ਹਾਂ ਨੇ ਇਸ ਮੁੱਦੇ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਲਈ ਜ਼ਿਲ੍ਹਾ ਪੁਲਿਸ ਕੋਲ ਮਾਮਲਾ ਉਠਾਉਣ ਦਾ ਭਰੋਸਾ ਦਿੱਤਾ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਈ.ਟੀ.ਸਿਟੀ-ਕੁਰਾਲੀ ਚੰਡੀਗੜ੍ਹ ਰੋਡ, ਐਨ.ਐਚ.-205-ਏ ਦੀ ਉਸਾਰੀ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ ਅਤੇ ਅਗਲੇ ਸਾਲ ਨਵੰਬਰ ਤੱਕ ਇਹ ਕੰਮ ਮੁਕੰਮਲ ਹੋਣ ਦੇ ਨੇੜੇ ਹੋ ਜਾਵੇਗਾ। ਉਨ੍ਹਾਂ ਜ਼ਿਲ੍ਹਾ ਮਾਲ ਅਫ਼ਸਰ ਨੂੰ ਇਸ ਸੜ੍ਹਕ ਨਾਲ ਸਬੰਧਤ ਟਿਊਬਵੈੱਲਾਂ ਅਤੇ ਢਾਂਚਿਆਂ/ਉਸਾਰੀਆਂ ਨਾਲ ਸਬੰਧਤ ਬਕਾਇਆ ਮੁਆਵਜ਼ਾ ਜਲਦ ਵੰਡਣ ਲਈ ਕਿਹਾ।
     ਉਨ੍ਹਾਂ ਸਰਹਿੰਦ-ਮੋਹਾਲੀ ਐਨਐਚ-205-ਏਜੀ ਸੜ੍ਹਕ ਦੀ ਪ੍ਰਕਿਰਿਆ ਨੂੰ ਜਲਦ ਮੁਕੰਮਲ ਕਰਨ ਲਈ ਭਾਗੋ ਮਾਜਰਾ ਅਤੇ ਰਾਏਪੁਰ ਕਲਾਂ ਦੇ ਭੌਂ-ਪ੍ਰਾਪਤੀ ਅਵਾਰਡਾਂ ਨੂੰ ਜਲਦ ਐਲਾਨਣ ਦੇ ਆਦੇਸ਼ ਦੇਣ ਦੇ ਨਾਲ-ਨਾਲ ਹੁੁਣ ਤੱਕ 151.86 ਕਰੋੜ ਵਿੱਚੋਂ 132 ਕਰੋੜ ਰੁਪਏ ਦੀ ਰਾਸ਼ੀ ਮੁਅਵਜ਼ੇ ਵਜੋਂ ਵੰਡੇ ਜਾਣ ਬਾਰੇ ਦੱਸਿਆ। ਅੰਬਾਲਾ-ਚੰਡੀਗੜ੍ਹ ਗ੍ਰੀਨ ਫੀਲਡ ਦੇ ਐਸ.ਏ.ਐਸ.ਨਗਰ ’ਚ ਪੈਂਦੇ ਹਿੱਸੇ ਬਾਰੇ ਚਰਚਾ ਕਰਦਿਆਂ ਉਨ੍ਹਾਂ ਕਿਹਾ ਕਿ ਕੁੱਲ 643 ਕਰੋੜ ਵਿੱਚੋਂ 515 ਕਰੋੜ ਰੁਪਏ ਦੇ ਮੁਆਵਜ਼ੇ ਦੀ ਵੰਡ ਕਰ ਦਿੱਤੀ ਗਈ ਹੈ। ਉਨ੍ਹਾਂ ਅਧਿਕਾਰੀਆਂ ਨੂੰ ਫੇਜ਼-2 ਭੌਂ-ਗ੍ਰਹਿਣ ਦੇ ਮੁਆਵਜ਼ੇ ਦੀ ਵੰਡ ਵਿੱਚ ਤੇਜ਼ੀ ਲਿਆਉਣ ਦੇ ਨਾਲ-ਨਾਲ ਰਹਿੰਦੇ ਪਲਾਟਾਂ ਦੀ 3ਏ ਨੋਟੀਫਿਕੇਸ਼ਨ ਦੀ ਪੜਤਾਲ ਮੁਕੰਮਲ ਕਰਨ ਲਈ ਕਿਹਾ। ਨੈਸ਼ਨਲ ਹਾਈਵੇਅ ਅਧਿਕਾਰੀਆਂ ਨੇ ਡੀ ਸੀ ਨੂੰ ਦੱਸਿਆ ਕਿ 26 ਕਿਲੋਮੀਟਰ ਵਿੱਚੋਂ 18.5 ਏਕੜ ਦਾ ਕਬਜ਼ਾ ਲੈ ਲਿਆ ਗਿਆ ਹੈ।
     ਡਿਪਟੀ ਕਮਿਸ਼ਨਰ ਨੇ ਐਨ.ਐਚ.ਏ.ਆਈ ਦੀਆਂ ਲੰਬਿਤ ਪਈਆਂ ਸੜਕਾਂ ਨੂੰ ਜਲਦੀ ਨਿਪਟਾਉਣ ਲਈ ਹਰ ਸ਼ੁੱਕਰਵਾਰ ਨੂੰ ਸਮੀਖਿਆ ਮੀਟਿੰਗ ਕਰਨ ਦੇ ਹੁਕਮ ਵੀ ਦਿੱਤੇ। ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਵਿੱਚ ਏ ਡੀ ਸੀ (ਜੀ) ਵਿਰਾਜ ਐਸ ਤਿੜਕੇ, ਐਨ ਐਚ ਏ ਆਈ ਦੇ ਪ੍ਰਾਜੈਕਟ ਡਾਇਰੈਕਟਰ ਪਰਦੀਪ ਅੱਤਰੀ, ਐਸ ਡੀ ਐਮ ਮੋਹਾਲੀ ਚੰਦਰਜੋਤੀ ਸਿੰਘ, ਜ਼ਿਲ੍ਹਾ ਮਾਲ ਅਫਸਰ ਅਮਨਦੀਪ ਚਾਵਲਾ ਸ਼ਾਮਲ ਸਨ।

Have something to say? Post your comment

 

More in Chandigarh

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ

‘ਚੋਣਾਂ ਦਾ ਤਿਉਹਾਰ ਦੇਸ਼ ਦਾ ਮਾਣ’ ਵਿਸ਼ੇ ’ਤੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਚ ਸੈਮੀਨਾਰ ਆਯੋਜਿਤ 

ਰਾਜਨੀਤਿਕ ਪਾਰਟੀਆਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਰੈਂਡਮਾਈਜੇਸ਼ਨ ਦਾ ਪਹਿਲਾ ਪੜਾਅ ਮੁਕੰਮਲ ਕੀਤਾ ਗਿਆ 

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ : ਅਨੁਰਾਗ ਵਰਮਾ

QR Code ਨੂੰ ਸਕੈਨ ਕਰਕੇ ਵੋਟਰ ਆਪਣੇ ਪੋਲਿੰਗ ਬੂਥ ਦੀ ਵੀ ਲੈ ਸਕਣਗੇ ਜਾਣਕਾਰੀ

ਜਵਾਹਰ ਨਵੋਦਿਆ ਵਿਦਿਆਲਾ ਪਿੰਡ ਰਕੋਲੀ ਵਿੱਚ ਮਿੱਟੀ ਪਰਖ ਸਬੰਧੀ ਚਲਾਈ ਗਈ ਮੁਹਿੰਮ

ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਡੀ ਸੀ ਆਸ਼ਿਕਾ ਜੈਨ