Wednesday, September 17, 2025

Malwa

ਪੈਰਾ ਮਿਲਟਰੀ ਫੋਰਸਿਸ ਲਈ ਮੁਫਤ ਲਿਖਤੀ ਪੇਪਰ ਤਿਆਰੀ ਅਤੇ ਫਿਜੀਕਲ ਟ੍ਰੇਨਿੰਗ ਕੈਂਪ ਦਾ ਆਯੋਜਨ

December 01, 2023 12:26 PM
SehajTimes

ਸ੍ਰੀ ਮੁਕਤਸਰ ਸਾਹਿਬ : ਸ. ਹਰਮੇਲ ਸਿੰਘ ਕੈਂਪ ਇੰਚਾਰਜ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਾਦਲ - ਲੰਬੀ ਰੋਡ) ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਲ੍ਹਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਦੇ ਯੁਵਕਾਂ ਲਈ ਭਾਰਤ ਸਰਕਾਰ ਵੱਲੋਂ ਵੱਖ-ਵੱਖ ਫੋਰਸਾ ਲਈ ਕੱਢੀਆ 75768 ਪੋਸਟਾ ਬੀ.ਐਸ.ਐਫ., ਸੀ.ਆਈ.ਐਸ.ਐਫ., ਸੀ.ਆਰ.ਪੀ.ਐਫ., ਆਈ.ਟੀ.ਬੀ.ਪੀ., ਅਸਾਮ ਰਾਈਫਲਜ (ਏ ਆਰ ) ਆਦਿ ਦੀ ਲਿਖਤੀ ਪੇਪਰ ਅਤੇ ਫਿਜੀਕਲ ਟ੍ਰੇਨਿੰਗ ਦੀ ਤਿਆਰੀ ਲਈ ਮੁਫਤ ਸਿਖਲਾਈ ਕੈਂਪ ਸੁਰੂ ਕੀਤਾ ਜਾ ਰਿਹਾ ਹੈ । 

ਇਹਨਾਂ ਪੋਸਟਾ ਲਈ ਆਨ-ਲਾਈਨ ਅਪਲਾਈ 24 ਨਵੰਬਰ 2023 ਤੋਂ 28 ਦਸੰਬਰ 2023 ਤੱਕ SSC.NIC.IN ਵੈੱਬਸਾਈਟ ਤੇ ਕੀਤਾ ਹੋਵੇ। ਸਿਖਲਾਈ ਲੈਣ ਦੇ ਚਾਹਵਾਨ ਯੁਵਕ ਦਸਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ,ਅਧਾਰ ਕਾਰਡ ਦੀ ਫੋਟੋ ਕਾਪੀ, 02 ਪਾਸਪੋਰਟ ਸਾਈਜ਼ ਫੋਟੋ ਲੈ ਕੇ ਬਾਦਲ ਲੰਬੀ ਮੇਨ ਰੋਡ ਤੇ ਪੈਂਦੇ ਪਿੰਡ ਕਾਲਝਰਾਣੀ ਵਿਖੇ ਨਿੱਜੀ ਤੌਰ ਤੇ ਕੈਂਪ ਵਿਖੇ 04 ਦਸੰਬਰ 2023 ਤੋਂ ਸਹੀ ਸਵੇਰੇ 09:00 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਸਿਖਲਾਈ ਦੌਰਾਂਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ । ਵਧੇਰੇ ਜਾਣਕਾਰੀ ਲਈ ਯੁਵਕ ਮੋਬਾਇਲ ਨੰ. 94641-52013, 95493-00001, 94638-31615 ਤੇ ਸੰਪਰਕ ਕੀਤਾ ਜਾ ਸਕਦਾ ਹੈ ।

Have something to say? Post your comment