Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

CM ਮਾਨ ਦਾ ਐਲਾਨ ਗੰਨੇ ਦੇ ਰੇਟ ‘ਚ ਕੀਤਾ 11 ਰੁਪਏ ਦਾ ਵਾਧਾ

December 01, 2023 12:53 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਸਾਨਾਂ ਲਈ ਅਹਿਮ ਐਲਾਨ ਕਰਦੇ ਹੋਏ ਗੰਨੇ ਦੇ ਰੇਟ ਵਿਚ 11 ਰੁਪਏ ਦਾ ਵਾਧਾ ਕੀਤਾ ਹੈ। ਇਹ ਜਾਣਕਾਰੀ ਮੁੱਖ ਮੰਤਰੀ ਵੱਲੋਂ ਟਵੀਟ ਕਰਕੇ ਦਿੱਤੀ ਗਈ। "ਟਵੀਟ ਕਰਦਿਆਂ ਮਾਨ ਨੇ ਲਿਖਿਆ - ਪੰਜਾਬ ਵਿਚ 11 ਰੁਪਏ ਦਾ ਇਕ ਸ਼ੁੱਭ ਸ਼ਗਨ ਹੁੰਦਾ ਹੈ ਅੱਜ ਪੰਜਾਬ ਦੇ ਗੰਨਾਂ ਕਾਸ਼ਤਕਾਰਾਂ ਨੂੰ 11 ਰੁਪਏ ਕੀਮਤ ਵਿਚ ਵਾਧਾ ਕਰਕੇ ਪੰਜਾਬ ਦਾ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ ਪੰਜਾਬ ਵਿਚ 391 ਰੁਪਏ ਕਰਕੇ ਸ਼ੁੱਭ ਸ਼ਗਨ ਕੀਤਾ ਜਾਂਦਾ ਹੈ ਆਉਣ ਵਾਲੇ ਦਿਨਹ ਵਿਚ ਹਰ ਵਰਗ ਦੇ ਪੰਜਾਬੀਆਂ ਨੂੰ ਖੁਸ਼ਖਬਰੀਆਂ ਮਿਲਣਗੀਆਂ "ਤੁਹਾਡਾ ਪੈਸਾ ਤੁਹਾਡੇ ਨਾਮ"।

ਕੁੱਝ ਦਿਨ ਪਹਿਲਾ ਗੰਨਾ ਕਾਸ਼ਤਕਾਰਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਸੀ। ਕਿਸਾਨਾਂ ਵੱਲੋਂ ਧਰਨਾ ਲਾ ਕੇ ਮਾਨ ਸਰਕਾਰ ਤੋਂ ਕੁਝ ਮੰਗਾਂ ਮੰਗੀਆਂ ਗਈਆਂ ਹਨ ਜਿਨ੍ਹਾਂ ਵਿਚੋਂ ਇਕ ਗੰਨੇ ਦੇ ਰੇਟ ਦਾ ਵਾਧਾ ਕਰਨਾ ਸੀ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਗੰਨੇ ਦੇ ਰੇਟ ਵਿਚ ਵਾਧਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਜੋ ਅੱਜ ਪੂਰਾ ਕਰ ਦਿੱਤਾ ਹੈ। ਗੰਨਾ ਕਾਸ਼ਤਕਾਰਾਂ ਨੂੰ ਦੇਸ਼ ਭਰ ਵਿੱਚੋਂ ਸਭ ਤੋਂ ਵੱਧ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਮੁਹੱਈਆ ਕਰਨ ਦੇ ਰੁਝਾਨ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਗੰਨੇ ਦੇ ਐਸ.ਏ.ਪੀ. ਵਿੱਚ 11 ਰੁਪਏ ਦੇ ਵਾਧੇ ਦਾ ਐਲਾਨ ਕੀਤਾ, ਜਿਸ ਨਾਲ ਕਿਸਾਨਾਂ ਨੂੰ ਆਪਣੀ ਉਪਜ ਦਾ ਭਾਅ 391 ਰੁਪਏ ਪ੍ਰਤੀ ਕੁਇੰਟਲ ਮਿਲੇਗਾ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬ ਵਿੱਚ 11 ਰੁਪਏ ਨੂੰ ਸ਼ੁੱਭ ਸ਼ਗਨ ਮੰਨਿਆ ਜਾਂਦਾ ਹੈ, ਇਸ ਲਈ ਸਾਡੀ ਸਰਕਾਰ ਨੇ ਕਿਸਾਨਾਂ ਨੂੰ ਇਹ ਤੋਹਫ਼ਾ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਭਰ ਵਿੱਚੋਂ ਗੰਨੇ ਦਾ ਸਭ ਤੋਂ ਵੱਧ ਭਾਅ ਦੇ ਰਿਹਾ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਕਿਸਾਨਾਂ ਨਾਲ ਹਾਲ ਹੀ ਵਿੱਚ ਹੋਈ ਮੀਟਿੰਗ ਵਿੱਚ ਵਾਅਦਾ ਕੀਤਾ ਸੀ ਕਿ ਪੰਜਾਬ ਗੰਨੇ ਦੀ ਕੀਮਤ ਵਿੱਚ ਦੇਸ਼ ਭਰ ਵਿੱਚੋਂ ਮੋਹਰੀ ਰਹੇਗਾ ਅਤੇ ਅੱਜ ਇਹ ਵਾਅਦਾ ਪੂਰਾ ਹੋਇਆ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਗੰਨਾ ਕਾਸ਼ਤਕਾਰਾਂ ਨੂੰ ਭਾਅ ਦੇਣ ਵਿੱਚ ਹਮੇਸ਼ਾ ਪਹਿਲੇ ਨੰਬਰ ਉਤੇ ਰਹੀ ਹੈ ਅਤੇ ਹੁਣ ਵੀ ਇਹ ਰੁਝਾਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੁਣ ਤੱਕ 380 ਰੁਪਏ ਪ੍ਰਤੀ ਕੁਇੰਟਲ ਐਸ.ਏ.ਪੀ. ਦੇ ਰਹੀ ਸੀ, ਜਿਹੜਾ ਹਰਿਆਣਾ ਵੱਲੋਂ ਹਾਲ ਹੀ ਵਿੱਚ 386 ਰੁਪਏ ਪ੍ਰਤੀ ਕੁਇੰਟਲ ਭਾਅ ਦੇਣ ਦੇ ਐਲਾਨ ਤੱਕ ਸਭ ਤੋਂ ਵੱਧ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਇਸ ਕੀਮਤ ਨੂੰ ਵਧਾਉਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਪੰਜਾਬ ਦੇ ਕਿਸਾਨਾਂ ਨੂੰ ਬੇਹੱਦ ਲਾਭ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ, ਵਪਾਰੀਆਂ, ਪਛੜੇ ਵਰਗਾਂ, ਮੁਲਾਜ਼ਮਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਮਾਜ ਦੇ ਦੂਜੇ ਵਰਗਾਂ ਲਈ ਵੀ ਚੰਗੀਆਂ ਖ਼ਬਰਾਂ ਆਉਣਗੀਆਂ ਤਾਂ ਕਿ ‘ਰੰਗਲਾ ਪੰਜਾਬ’ ਬਣਾਉਣ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਲੋਕਾਂ ਦੇ ਪੈਸੇ ਦੀ ਤਰਕਸੰਗਤ ਵਰਤੋਂ ਯਕੀਨੀ ਬਣਾ ਰਹੀ ਹੈ ਅਤੇ ਪੰਜਾਬ ਵਿੱਚ ਕਈ ਲੋਕ-ਪੱਖੀ ਤੇ ਵਿਕਾਸ ਮੁਖੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਭਲਕੇ 2 ਦਸੰਬਰ ਤੋਂ ਪੰਜਾਬ ਦੀਆਂ ਸਾਰੀਆਂ ਸਹਿਕਾਰੀ ਤੇ ਨਿੱਜੀ ਖੰਡ ਮਿੱਲਾਂ ਨਵੇਂ ਰੇਟ ਮੁਤਾਬਕ ਚੱਲਣਗੀਆਂ ਤਾਂ ਕਿ ਕਿਸਾਨਾਂ ਨੂੰ ਪਹਿਲੇ ਦਿਨ ਤੋਂ ਲਾਭ ਯਕੀਨੀ ਬਣ ਸਕੇ।   

Have something to say? Post your comment

 

More in Chandigarh

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕਰਮਚਾਰੀਆਂ ਲਈ ਸਵੈ-ਗਣਨਾ ਸਬੰਧੀ ਵਿਸ਼ੇਸ਼ ਸੈਸ਼ਨ ਆਯੋਜਿਤ

ਮੋਹਾਲੀ ਪੁਲਿਸ ਵੱਲੋਂ 03 ਦੋਸ਼ੀ ਕਾਬੂ, 06 ਨਾਜਾਇਜ਼ ਹਥਿਆਰ ਅਤੇ ਕਾਰਤੂਸ ਬਰਾਮਦ

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ