Thursday, December 18, 2025

Chandigarh

ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਆਪਣੇ ਦੋਵਾਂ ਮੁਲਾਜ਼ਮਾਂ ਨੂੰ ਸੇਵਾ-ਮੁਕਤੀ 'ਤੇ ਦਿੱਤੀ ਨਿੱਘੀ ਵਿਦਾਇਗੀ

December 01, 2023 01:01 PM
SehajTimes
ਚੰਡੀਗੜ੍ਹ : ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਫ਼ੋਟੋ ਸਿਨੇਮਾ ਅਫ਼ਸਰ ਸ੍ਰੀ ਤਰੁਣ ਰਾਜਪੂਤ ਅਤੇ ਨਿਬੰਧਕਾਰ ਸ੍ਰੀ ਅਤੀਕ-ਉਰ-ਰਹਿਮਾਨ ਨੂੰ ਉਨ੍ਹਾਂ ਦੀ ਸੇਵਾ-ਮੁਕਤੀ 'ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਦੋਵੇਂ ਮੁਲਾਜ਼ਮ ਵਿਭਾਗ ਵਿੱਚ ਕਰੀਬ 35 ਸਾਲ ਆਪਣੀਆਂ ਸੇਵਾਵਾਂ ਨਿਭਾਉਣ ਪਿੱਛੋਂ ਸੇਵਾ ਮੁਕਤ ਹੋਏ ਹਨ। ਵਿਦਾਇਗੀ ਸਮਾਰੋਹ ਦੌਰਾਨ ਜੁਆਇੰਟ ਡਾਇਰੈਕਟਰ ਸ. ਰਣਦੀਪ ਸਿੰਘ ਆਹਲੂਵਾਲੀਆ ਅਤੇ ਸ. ਪ੍ਰੀਤ ਕੰਵਲ ਸਿੰਘ, ਡਿਪਟੀ ਡਾਇਰੈਕਟਰ ਸ. ਇਸ਼ਵਿੰਦਰ ਸਿੰਘ ਗਰੇਵਾਲ, ਸ. ਮਨਵਿੰਦਰ ਸਿੰਘ ਅਤੇ ਸ. ਗੁਰਮੀਤ ਸਿੰਘ ਖਹਿਰਾ ਸਮੇਤ ਹੋਰਨਾਂ ਅਧਿਕਾਰੀਆਂ ਨੇ ਦੋਵਾਂ ਮੁਲਾਜ਼ਮਾਂ ਵੱਲੋਂ ਆਪਣੇ ਸੇਵਾਕਾਲ ਦੌਰਾਨ ਨਿਭਾਈਆਂ ਸ਼ਾਨਦਾਰ ਸੇਵਾਵਾਂ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਬੁਲਾਰਿਆਂ ਨੇ ਕਿਹਾ ਕਿ ਆਪਣੇ ਸੇਵਾਕਾਲ ਦੌਰਾਨ ਸ੍ਰੀ ਤਰੁਣ ਰਾਜਪੂਤ ਅਤੇ ਸ੍ਰੀ ਅਤੀਕ-ਉਰ-ਰਹਿਮਾਨ ਵੱਲੋਂ ਵਿਖਾਈ ਗਈ ਮਿਸਾਲੀ ਸਖ਼ਤ ਮਿਹਨਤ, ਸਮਰਪਣ ਭਾਵਨਾ ਅਤੇ ਲਗਨ ਹਮੇਸ਼ਾ ਉਨ੍ਹਾਂ ਦੇ ਸਾਥੀਆਂ ਨੂੰ ਪੂਰੇ ਜੋਸ਼ ਅਤੇ ਸਾਕਾਰਾਤਮਕ ਰਵੱਈਏ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰੇਗੀ ਅਤੇ ਉਨ੍ਹਾਂ ਵੱਲੋਂ ਨਿਭਾਈਆਂ ਮਿਸਾਲੀ ਸੇਵਾਵਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ।
 
 
 
ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸੇਵਾ-ਮੁਕਤੀ ਤੋਂ ਬਾਅਦ ਦੋਵਾਂ ਮੁਲਾਜ਼ਮਾਂ ਦੇ ਬਿਹਤਰ ਅਤੇ ਸਿਹਤਮੰਦ ਜੀਵਨ ਦੀ ਕਾਮਨਾ ਕਰਦਿਆਂ ਕਿਹਾ ਕਿ ਦੋਵੇਂ ਮੁਲਾਜ਼ਮ ਹੁਣ ਆਪਣਾ ਕੀਮਤੀ ਸਮਾਂ ਆਪਣੇ ਪਰਿਵਾਰ ਨਾਲ ਬਿਤਾਉਂਦਿਆਂ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਹੋਰ ਬਿਹਤਰ ਢੰਗ ਨਾਲ ਨਿਭਾਅ ਸਕਣਗੇ। ਵਿਭਾਗ ਦੇ ਸਟਾਫ਼ ਮੈਂਬਰਾਂ ਨੇ ਫ਼ੋਟੋ ਸਿਨੇਮਾ ਅਫ਼ਸਰ ਸ੍ਰੀ ਤਰੁਣ ਰਾਜਪੂਤ ਅਤੇ ਨਿਬੰਧਕਾਰ ਸ੍ਰੀ ਅਤੀਕ-ਉਰ-ਰਹਿਮਾਨ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੇਵਾ-ਮੁਕਤ ਹੋਏ ਦੋਵੇਂ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵਿਭਾਗ ਦੇ ਆਈ.ਪੀ.ਆਰ.ਓਜ਼, ਏ.ਪੀ.ਆਰ.ਓਜ਼ ਅਤੇ ਹੋਰ ਕਰਮਚਾਰੀ ਵੀ ਹਾਜ਼ਰ ਸਨ।

Have something to say? Post your comment

 

More in Chandigarh

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ