Sunday, November 02, 2025

Majha

ਜਿਲ੍ਹੇ ਦੀਆਂ ਸਹਿਕਾਰੀ ਸੁਸਾਇਟੀਆਂ ਦਾ ਹੋਵੇਗਾ ਕੰਪਿਊਟਰੀਕਰਨ : ਡਿਪਟੀ ਕਮਿਸ਼ਨਰ

December 01, 2023 02:01 PM
SehajTimes

ਫਾਜਿਲ਼ਕਾ :  ਸਹਿਕਾਰਤਾ ਵਿਭਾਗ ਅਧੀਨ ਕੰਮ ਕਰਦੀਆਂ ਸਹਿਕਾਰੀ ਸਭਾਵਾਂ ਨੂੰ ਹੋਰ ਮਜਬੂਤ ਕਰਨ ਅਤੇ ਇੰਨ੍ਹਾਂ ਨੂੰ ਜਨ ਸੇਵਾ ਕਰਦੇ ਹੋਏ ਵਪਾਰਕ ਤੌਰ ਤੇ ਸਮੱਰਥ ਬਣਾਉਣ ਲਈ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਅਧਿਕਾਰੀਆਂ ਨਾਲ ਬੈਠਕ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿ਼ਲ੍ਹੇ ਵਿਚ 123 ਸਹਿਕਾਰੀ ਸਭਾਵਾਂ ਕਾਰਜਸ਼ੀਲ ਹਨ ਅਤੇ ਇੰਨ੍ਹਾਂ ਨੂੰ ਪੜਾਅਵਾਰ ਤਰੀਕੇ ਨਾਲ ਕੰਪਿਊਟ੍ਰੀਕ੍ਰਿਤ ਕੀਤਾ ਜਾਵੇਗਾ। ਇਸ ਦੇ ਪਹਿਲੇ ਪੜਾਅ ਵਿਚ 23 ਸੁਸਾਇਟੀਆਂ ਦਾ ਕੰਪਿਊਟ੍ਰੀਕਰਨ ਕੀਤਾ ਜਾਵੇਗਾ। ਇਸ ਤਰਾਂ ਉਨ੍ਹਾਂ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਕਿਸਾਨ ਕੈ੍ਰਡਿਟ ਕਾਰਡ ਦਾ ਵੇਰਵਾ ਸਰਕਾਰ ਦੀ ਮੰਗ ਅਨੁਸਾਰ ਭੇਜਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਵਿਚ ਗੋਦਾਮ ਬਣਾਉਣ ਦੀਆਂ ਸੰਭਾਵਨਾਵਾਂ ਤਲਾਸੀਆਂ ਜਾਣ ਜਿਸ ਲਈ ਖੇਤੀਬਾੜੀ ਬੁਨਿਆਦੀ ਢਾਂਚਾ ਵਿਕਾਸ ਫੰਡ ਤਹਿਤ ਸਰਕਾਰ ਤੋਂ ਮਦਦ ਵੀ ਮਿਲ ਸਕਦੀ ਹੈ।


ਇਸ ਤਰਾਂ ਉਨ੍ਹਾਂ ਨੇ ਦੱਸਿਆ ਕਿ ਜਿ਼ਲ੍ਹੇ ਦੀਆਂ ਸੁਸਾਇਟੀਆਂ ਵਿਚ ਕਾਮਨ ਸਰਵਿਸ ਸੈਂਟਰ ਦੀਆਂ ਸੇਵਾਵਾਂ ਵੀ ਸ਼ੁਰੂ ਕੀਤੀਆਂ ਜਾਣੀਆਂ ਹਨ। ਪਹਿਲੇ ਪੜਾਅ ਵਿਚ 25 ਸੁਸਾਇਟੀਆਂ ਵਿਚ ਇਹ ਸੇਵਾਵਾਂ ਸੁ਼ਰੂ ਕੀਤੀਆਂ ਜਾ ਰਹੀਆਂ ਹਨ ਪਰ ਬਾਕੀ ਸੁਸਾਇਟੀਆਂ ਵਿਚ ਵੀ ਇਹ ਪ੍ਰਕ੍ਰਿਆ ਜਲਦ ਪੂਰੀ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਜਿ਼ਲ੍ਹੇ ਵਿਚ 4 ਕਿਸਾਨ ਉਤਪਾਦਕ ਸਮੂਹ ਹਨ ਇੰਨ੍ਹਾਂ ਨੂੰ ਵੱਧ ਤੋਂ ਵੱਧ ਕਾਰਜਸ਼ੀਲ ਕੀਤਾ ਜਾਵੇ ਅਤੇ ਕਿਸਾਨਾਂ ਦੀਆਂ ਫਸਲਾਂ ਦੇ ਮੰਡੀਕਰਨ ਵਿਚ ਮਦਦ ਦੇ ਉਪਰਾਲੇ ਕਰਨ ਲਈ ਯੋਗ ਵਿਉਂਤਬੰਦੀ ਕੀਤੀ ਜਾਵੇ। ਇਸਤੋਂ ਬਿਨ੍ਹਾਂ ਸਿਹਕਾਰੀ ਸਭਾਵਾਂ ਵਿਚ ਜਨ ਔਸਧੀ ਕੇਂਦਰ ਅਤੇ ਪਟਰੋਲ ਪੰਪ ਵੀ ਖੋਲ੍ਹੇ ਜਾਣਗੇ। ਬੈਠਕ ਵਿਚ ਡੀਆਰ ਸਹਿਕਾਰੀ ਸਭਾਵਾਂ ਸ੍ਰੀ ਸੋਨੂੰ ਮਹਾਜਨ, ਐਮ ਡੀ ਸਹਿਕਾਰੀ ਬੈਂਕ ਸ੍ਰੀ ਹਰਵਿੰਦਰ ਸਿੰਘ ਢਿੱਲੋਂ, ਡੀਡੀਐਮ ਨਾਬਾਰਡ ਅਸ਼ਵਨੀ ਕੁਮਾਰ, ਮੁੱਖ ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ ਚੀਮਾ, ਪਸ਼ੂ ਪਾਲਣ ਵਿਭਾਗ ਤੋਂ ਗੁਰਚਰਨ ਸਿੰਘ, ਮੱਛੀ ਅਫਸਰ ਕੋਕਮ ਕੌਰ, ਵੇਰਕਾ ਤੋਂ ਡਾ: ਪਰਮਜੀਤ ਸਿੰਘ ਵੀ ਹਾਜਰ ਸਨ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਸੱਤ ਵਿਅਕਤੀ 15 ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਨੌਂ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਹੁਨਰ ਵਿੱਚ ਹੋਰ ਨਿਖਾਰ ਲਿਆਉਣ ਲਈ "ਦਿ ਇੰਗਲਿਸ਼ ਐੱਜ" ਪ੍ਰੋਗਰਾਮ ਸ਼ੁਰੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਡਰੱਗ ਸਰਗਨਾ ਕਾਬੂ

ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 4 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਸੰਭਾਵੀ ਅੱਤਵਾਦੀ ਹਮਲਾ ਟਲਿ਼ਆ; ਅੰਮ੍ਰਿਤਸਰ ਵਿੱਚ ਆਰ.ਪੀ.ਜੀ. ਅਤੇ ਲਾਂਚਰ ਸਮੇਤ ਦੋ ਗ੍ਰਿਫ਼ਤਾਰ

ਤਸਕਰੀ ਗਿਰੋਹ ਦੇ ਪੰਜ ਮੈਂਬਰਾਂ ਨੂੰ ਚਾਰ ਗਲੋਕ ਪਿਸਤੌਲਾਂ, 2 ਕਿਲੋ ਹੈਰੋਇਨ ਸਮੇਤ ਕੀਤਾ ਕਾਬੂ

ਅੰਮ੍ਰਿਤਸਰ ਵਿੱਚ ਸੰਖੇਪ ਮੁਕਾਬਲੇ ਉਪਰੰਤ ਗੈਂਗਸਟਰ ਜਸਵੀਰ ਸਿੰਘ ਉਰਫ ਲੱਲਾ ਕਾਬੂ; ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 10 ਪਿਸਤੌਲਾਂ, 500 ਗ੍ਰਾਮ ਅਫੀਮ ਸਮੇਤ ਤਿੰਨ ਕਾਬੂ

ਦੀਵਾਲੀ ਦੇ ਮੱਦੇਨਜ਼ਰ ਡੀਜੀਪੀ ਗੌਰਵ ਯਾਦਵ ਵੱਲੋਂ ਸੂਬੇ ਭਰ ਵਿੱਚ ਪੁਲਿਸ ਦੀ ਵੱਧ ਤੋਂ ਵੱਧ ਤਾਇਨਾਤੀ ਅਤੇ ਹਾਈ ਅਲਰਟ ਵਧਾਉਣ ਦੇ ਹੁਕਮ