Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜ਼ਿਲ੍ਹੇ ਅੰਦਰ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਵਿੱਚ 30 ਫੀਸਦੀ ਦੀ ਆਈ ਕਮੀ: ਪਰਨੀਤ ਸ਼ੇਰਗਿੱਲ

December 01, 2023 02:27 PM
SehajTimes

 

ਫ਼ਤਹਿਗੜ੍ਹ ਸਾਹਿਬ : ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹੁਣ ਲਈ ਨਿੱਜੀ ਕਿਸਾਨਾਂ, ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ ਨੂੰ 80 ਫੀਸਦੀ ਤੱਕ ਦੀ ਸਬਸਿਡੀ ਤੇ ਦਿੱਤੀ ਗਈ ਖੇਤੀ ਮਸ਼ੀਨਰੀ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਇਸ ਸਾਲ ਜ਼ਿਲ੍ਹੇ ਅੰਦਰ ਪਰਾਲੀ ਨੂੰ ਅੱਗ ਲਗਾਉਣ ਦੀ ਮਾਮਲਿਆਂ ਵਿੱਚ ਤਕਰੀਬਨ 25 ਤੋਂ 30 ਫੀਸਦੀ ਤੱਕ ਦੀ ਕਮੀ ਆਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਕੀਤੇ ਗਏ ਉਪਰਾਲਿਆਂ ਬਾਰੇ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ  ਸਾਲ 2022-23 ਦੌਰਾਨ ਸੀ.ਆਰ.ਐਮ. ਸਕੀਮ ਅਧੀਨ ਪਰਾਲੀ ਦੀ ਸੁਚੱਜੀ ਸੰਭਾਲ ਲਈ ਕਿਸਾਨਾਂ ਨੂੰ 04 ਕਰੋੜ 54 ਲੱਖ 95 ਹਜ਼ਾਰ 740 ਰੁਪਏ ਦੀ ਸਬਸਿਡੀ ਤੇ 376 ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਸਨ ਅਤੇ ਸਾਲ 2023-24 ਦੌਰਾਨ ਕਿਸਾਨਾਂ ਨੂੰ ਸਬਸਿਡੀ ਤੇ 443 ਖੇਤੀ ਮਸ਼ੀਨਾ ਦਿੱਤੀਆਂ ਜਾਣਗੀਆਂ।

          ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਪਰਾਲੀ ਦੀ ਸੁਚੱਜੀ ਸੰਭਾਲ ਲਈ ਪਿਛਲੇ ਵਿੱਤੀ ਸਾਲ ਦੌਰਾਨ ਕਿਸਾਨਾਂ ਨੂੰ 23 ਜੀਰੋ ਟਿੱਲ ਡਰਿੱਲ, 305 ਸੁਪਰ ਸੀਡਰ, 15 ਐਮ.ਬੀ. ਪਲਾਓ, 15 ਬੇਲਰ, 11 ਰੈਕ, 02 ਸ਼ਰੱਬ ਮਾਸਟਰ ਅਤੇ 1-1 ਪੈਡੀ ਚੋਪਰ, ਐਸ.ਐਮ.ਐਸ., ਮਲਚਰ ਮੁਹੱਈਆ ਕਰਵਾਏ ਗਏ ਸਨ ਅਤੇ ਚਾਲੂ ਸਾਲ ਦੌਰਾਨ ਕਿਸਾਨਾਂ ਨੂੰ 22 ਬੇਲਰ,19 ਰੈਕ, 08 ਮਲਚਰ, 03 ਪੈਡੀ ਚੌਪਰ, 06 ਸ਼ਰੱਬ ਮਾਸਟਰ, 332 ਸੁਪਰ ਸੀਡਰ, 09 ਐਸ.ਐਮ.ਐਸ., 11 ਸਰਫੇਸ ਸੀਡਰ, 23 ਜੀਰੋ ਟਿੱਲ ਡਰਿੱਲ ਅਤੇ 10 ਐਮ.ਬੀ. ਪਲਾਓ ਸਬਸਿਡੀ ਤੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਨਾਲ ਪਰਾਲੀ ਨੂੰ ਅੱਗ ਲਗਾਉਣ ਦੀ ਜਰੂਰਤ ਨਹੀਂ ਪੈਂਦੀ ਸਗੋਂ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਕੇ ਧਰਤੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕੀਤਾ ਜਾ ਸਕਦਾ ਹੈ। ਉਨ੍ਹਾਂ ਹੋਰ ਦੱਸਿਆ ਕਿ ਨੇ ਹੋਰ ਦੱਸਿਆ ਕਿ ਵਿਭਾਗ ਵੱਲੋਂ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ 2167 ਕੁਇੰਟਲ ਕਣਕ ਦਾ ਬੀਜ 1000/-ਰੁਪਏ ਪ੍ਰਤੀ ਕੁਇੰਟਲ ਦੀ ਸਬਸਿਡੀ ਤੇ ਮੁਹੱਈਆ ਕਰਵਾਇਆ ਗਿਆ ਹੈ ।

    ਡਿਪਟੀ ਕਮਿਸ਼ਨਰ  ਨੇ ਕਿਹਾ ਕਿ ਲਗਾਤਾਰ ਵੱਧ ਰਿਹਾ ਵਾਤਾਵਰਣ ਪ੍ਰਦੂਸ਼ਣ ਸਾਡੇ ਸਾਰਿਆਂ ਲਈ ਘਾਤਕ ਸਿੱਧ ਹੋ ਸਕਦਾ ਹੈ ਜਿਸ ਨੂੰ ਠੱਲ ਪਾਉਣ ਲਈ ਹਰੇਕ ਵਰਗ ਦੇ ਲੋਕਾਂ ਨੂੰ ਆਪਣਾ ਵੱਧ ਤੋਂ ਵੱਧ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਆਧੁਨਿਕ ਖੇਤੀ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਸਨ ਅਤੇ ਜਿਹੜੇ ਕਿਸਾਨ ਮਸ਼ੀਨਾਂ ਖਰੀਦਣ ਤੋਂ ਅਸਮਰਥ ਹਨ ਉਨ੍ਹਾਂ ਲਈ ਆਪਣੀ ਪੱਧਰ ਤੇ ਮਸ਼ੀਨਾਂ ਦਾ ਪ੍ਰਬੰਧ ਵੀ ਕੀਤਾ ਜਾਂਦਾ ਰਿਹਾ ਹੈ ਤਾਂ ਜੋ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਤੋਂ ਬਚਾਅ ਕੀਤਾ ਜਾ ਸਕੇ।

Have something to say? Post your comment

 

More in Malwa

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ

ਜ਼ਿਲ੍ਹਾ ਪਟਿਆਲਾ ‘ਚ ਜਨਗਣਨਾ -2027 ਦੇ ਪਹਿਲੇ ਫੇਸ ਹਾਊਸ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ

ਬੱਚਿਆਂ ਨੂੰ ਐਜੂਕੇਸ਼ਨ ਦੇ ਖੇਤਰ ਲਈ ਜਾਗਰੂਕ ਕਰਨਾ ਜਰੂਰੀ : ਪਰਮਪਾਲ ਸ਼ਾਕਿਆ

ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਜਥੇਬੰਦੀਆਂ ਵੱਲੋਂ 11 ਮਈ ਨੂੰ ਧਰਨੇ ਦਾ ਐਲਾਨ!

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਜਦੂਰ ਦਿਵਸ ਮੌਕੇ ਕੀਤੀ ਸਾਂਝੀ ਰੈਲੀ

ਪੱਕੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਮਨਾਇਆ ‘ਮਜ਼ਦੂਰ ਦਿਵਸ’

ਡਾ. ਸਾਕਸ਼ੀ ਗਰਗ ਦਾ ‘ਇੰਡੀਆ ਬੁੱਕ ਆਫ਼ ਰਿਕਾਰਡਜ਼’ ਵਿੱਚ ਨਾਮ ਦਰਜ਼ : ਪ੍ਰਿੰਸੀਪਲ ਰੂਪ ਲਾਲ