Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਬੋਰਵੈਲਾਂ ਤੇ ਟਿਊਬਵੈਲਾਂ ਦੀ ਖੁਦਾਈ ਸਬੰਧੀ ਲੋੜੀਂਦੇ ਨਿਰਦੇਸ਼ ਜਾਰੀ : ਜ਼ਿਲ੍ਹਾ ਮੈਜਿਸਟਰੇਟ

December 01, 2023 02:31 PM
SehajTimes

 

ਫ਼ਤਹਿਗੜ੍ਹ ਸਾਹਿਬ : ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਪੈਂਦੇ ਬੋਰਵੈਲਾਂ, ਟਿਊਬਵੈਲਾਂ ਦੀ ਉਸਾਰੀ, ਮੁਰੰਮਤ ਕਰਨ ਸਮੇਂ ਜ਼ਿਲ੍ਹਾ ਕੁਲੈਕਟਰ, ਜ਼ਿਲ੍ਹਾ ਮੈਜਿਸਟਰੇਟ, ਸਰਪੰਚ, ਗ੍ਰਾਮ ਪੰਚਾਇਤ, ਨਗਰ ਕੌਂਸਲ, ਜਨ ਸਿਹਤ ਵਿਭਾਗ ਨੂੰ 15 ਦਿਨ ਪਹਿਲਾਂ ਸੂਚਿਤ ਕੀਤਾ ਜਾਵੇ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਡਰਿੱਲਿੰਗ ਏਜੰਸੀਆਂ ਦਾ ਰਜਿਸਟਰ ਹੋਣਾ ਜ਼ਰੂਰੀ ਹੈ ਅਤੇ ਉਸਾਰੀ ਵਾਲੀ ਥਾਂ 'ਤੇ ਡਰਿੱਲਿੰਗ ਏਜੰਸੀ ਅਤੇ ਖੁਦਾਏ ਜਾਣ ਵਾਲੇ ਖੂਹ ਦੇ ਮਾਲਕ ਦਾ ਪੂਰੇ ਪਤੇ ਦਾ ਸਾਈਨ ਬੋਰਡ ਲਗਾਇਆ ਜਾਵੇ। ਬੋਰਵੈਲ ਦੇ ਆਲੇ-ਦੁਆਲੇ ਕੰਡਿਆਲੀ ਤਾਰ ਲਗਾਈ ਜਾਵੇ ਅਤੇ ਇਸ ਨੂੰ ਸਟੀਲ ਪਲੇਟ ਦੇ ਢੱਕਣ ਨਾਲ ਨਟ-ਬੋਲਟ ਬੰਦ ਕਰ ਕੇ ਕਵਰ ਕਰ ਕੇ ਰੱਖਿਆ ਜਾਵੇ। ਹੁਕਮਾਂ ਮੁਤਾਬਕ ਖੂਹ/ਬੋਰਵੈਲ ਦੇ ਆਲੇ-ਦੁਆਲੇ ਸੀਮਿੰਟ/ਕੰਕਰੀਟ ਦਾ ਪਲੇਟਫ਼ਾਰਮ, ਜੋ ਜ਼ਮੀਨੀ ਸਤਾ ਤੋਂ 0.50/0.50 x 0.60 ਮੀਟਰ (0.30 ਮੀਟਰ ਜ਼ਮੀਨੀ ਲੈਵਲ ਤੋਂ ਅਤੇ 0.30 ਮੀਟਰ ਜ਼ਮੀਨੀ ਲੈਵਲ ਤੋਂ ਹੇਠਾਂ) ਖੂਹ ਦੇ ਆਲੇ-ਦੁਆਲੇ ਜ਼ਰੂਰੀ ਹੈ। ਉਸਾਰੀ ਉਪਰੰਤ ਖ਼ਾਲੀ ਥਾਂ ਨੂੰ ਮਿੱਟੀ ਨਾਲ, ਖ਼ਾਲੀ ਪਏ ਬੋਰਵੈਲ ਖੂਹ ਨੂੰ ਮਿੱਟੀ/ਰੇਤ ਨਾਲ ਉਪਰ ਤੱਕ ਭਰਿਆ ਜਾਵੇ ਅਤੇ ਕੰਮ ਮੁਕੰਮਲ ਹੋਣ ਉਪਰੰਤ ਜ਼ਮੀਨੀ ਲੈਵਲ ਨੂੰ ਪਹਿਲਾਂ ਵਾਂਗ ਕੀਤਾ ਜਾਵੇ। ਪੇਂਡੂ ਇਲਾਕੇ ਵਿੱਚ ਸਰਪੰਚ, ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਸ਼ਹਿਰੀ ਇਲਾਕੇ ਵਿੱਚ ਜੂਨੀਅਰ ਇੰਜੀਨੀਅਰ, ਕਾਰਜਕਾਰੀ ਅਧਿਕਾਰੀ, ਜਨ ਸਿਹਤ ਵਿਭਾਗ, ਨਗਰ ਕੌਂਸਲ ਵੱਲੋਂ ਹਰ ਮਹੀਨੇ ਰਿਪੋਰਟ ਤਿਆਰ ਕੀਤੀ ਜਾਵੇਗੀ ਕਿ ਉਨ੍ਹਾਂ ਦੇ ਖੇਤਰ ਵਿੱਚ ਕਿੰਨੇ ਬੋਰਵੈਲ/ਖੂਹ ਨਵੇਂ ਖੁਦਵਾਏ ਗਏ, ਕਿੰਨਿਆਂ ਦੀ ਮੁਰੰਮਤ ਕਰਵਾਈ ਗਈ, ਕਿੰਨੇ ਵਰਤੋਂ ਵਿੱਚ ਹਨ, ਕਿੰਨੇ ਬਿਨਾਂ ਵਰਤੋਂ ਖ਼ਾਲੀ ਪਏ ਹਨ ਅਤੇ ਕਿੰਨੇ ਭਰਵਾਏ ਗਏ ਹਨ। ਉਨ੍ਹਾਂ ਵੱਲੋਂ ਇਹ ਰਿਪੋਰਟ ਹਰ ਮਹੀਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫ਼ਤਹਿਗੜ੍ਹ ਸਾਹਿਬ ਨੂੰ ਭੇਜੀ ਜਾਵੇਗੀ, ਜੋ ਕਿ ਮੁਕੰਮਲ ਰਿਕਾਰਡ ਦੀ ਸਾਂਭ ਸੰਭਾਲ ਕਰਨਗੇ। ਇਹ ਹੁਕਮ ਜ਼ਿਲ੍ਹੇ ਵਿੱਚ 29 ਜਨਵਰੀ, 2024 ਤੱਕ ਲਾਗੂ ਰਹਿਣਗੇ।

 

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ