Wednesday, March 25, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਮੰਤਰੀ ਮੀਤ ਹੇਅਰ ਨੇ 1.58 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ

December 01, 2023 03:04 PM
SehajTimes

ਬਰਨਾਲਾ : ਬਰਨਾਲਾ ਵਾਸੀਆਂ ਦੀ ਲੰਬੇ ਚਿਰ ਤੋਂ ਤੁਰੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਮੰਤਰੀ ਸ.ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ 1.58 ਕਰੋੜ ਰੁਪਏ ਦੀ ਲਾਗਤ ਨਾਲ ਜੋਸ਼ੀਲਾ ਚੌਂਕ ਤੋਂ ਫੁਆਰਾ ਚੌਂਕ ਅਤੇ ਅੱਗੇ ਭਗਵਾਨ ਵਾਲਮੀਕ ਚੌਂਕ ਤੋਂ ਹੁੰਦੇ ਹੋਏ ਬੱਸ ਸਟੈਂਡ ਸੜਕ ਦੇ ਕੰਮਾਂ ਦਾ ਨੀਂਹ ਪੱਥਰ ਰੱਖਿਆ। ਇਸ ਸਬੰਧੀ ਵਧੇਰੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 86.94 ਲੱਖ ਰੁਪਏ ਦੀ ਲਾਗਤ ਨਾਲ ਫੁਆਰਾ ਚੌਂਕ ਤੋਂ ਜੋਸ਼ੀਲਾ ਚੌਂਕ (22 ਏਕੜ ਸਕੀਮ) ਤੱਕ ਸੜਕ ਬਣਾਈ ਜਾਵੇਗੀ। ਨਾਲ ਹੀ ਫੁਆਰਾ ਚੌਂਕ ਤੋਂ ਭਗਵਾਨ ਵਾਲਮੀਕ ਚੌਂਕ ਤੋਂ ਹੁੰਦੇ ਹੋਏ ਬੱਸ ਅੱਡੇ ਤੱਕ ਦੀ ਸੜਕ ‘ਚ ਗਰਿੱਲਾਂ ਲਗਾਉਣ ਦਾ ਕੰਮ ਕੀਤਾ ਜਾਵੇਗਾ ਜਿਸ ਦੀ ਲਾਗਤ 71.78 ਲੱਖ ਰੁਪਏ ਹੋਵੇਗੀ।


ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਦੀਆਂ ਲੋੜਾਂ ਅਤੇ ਸਮਸਿਆਵਾਂ ਦਾ ਹੱਲ ਸਮਾਂ ਬੱਧ ਤਰੀਕੇ ਨਾਲ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਨਗਰ ਸੁਧਾਰ ਟਰੱਸਟ ਦੇ ਕਾਰਜ ਖੇਤਰ ਹੇਠਾਂ ਪੈਂਦੀ ਇਸ ਸੜਕ ਲਈ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਵੱਲੋਂ ਵਿਸ਼ੇਸ਼ ਫੰਡ ਜਾਰੀ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਸ਼ਹਿਰੀ ਅਤੇ ਪੇਂਡੂ ਖੇਤਰਾਂ ‘ਚ ਵਿਕਾਸ ਕਾਰਜ ਇਸੇ ਤਰੀਕੇ ਨਾਲ ਜਾਰੀ ਰਹਿਣਗੇ। ਇਸ ਮੌਕੇ ਸ਼੍ਰੀ ਰਾਮ ਤੀਰਥ ਮੰਨਾ ਚੇਅਰਮੈਨ ਨਗਰ ਸੁਧਾਰ ਟਰੱਸਟ, ਸ. ਗੁਰਦੀਪ ਸਿੰਘ ਬਾਠ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਸ. ਗੋਪਾਲ ਸਿੰਘ ਉੱਪ ਮੰਡਲ ਮੈਜਿਸਟ੍ਰੇਟ ਬਰਨਾਲਾ ਅਤੇ ਮੋਹਤਵਰ ਸੱਜਣ ਹਾਜ਼ਰ ਸਨ।

Have something to say? Post your comment

 

More in Malwa

ਚਾਰ ਧਾਮ ਯਾਤਰਾ ਸਫ਼ਲਤਾ ਪੂਰਵਕ ਸੰਪੰਨ 

ਯੁਵਕ ਸੇਵਾਵਾਂ ਵਿਭਾਗ ਪਟਿਆਲਾ ਵੱਲੋਂ ਲਗਾਏ ਜ਼ਿਲ੍ਹਾ ਪੱਧਰੀ ਖੂਨਦਾਨ ਕੈਂਪ ਦੋਰਾਨ ਲੜਕੀਆਂ ਵੱਲੋਂ ਵੱਡੀ ਗਿਣਤੀ ਵਿੱਚ ਖ਼ੂਨਦਾਨ ਕਰਨਾ ਸ਼ਲਾਘਾਯੋਗ: ਗੁਰਦੇਵ ਸਿੰਘ

“ਨਸ਼ਿਆਂ ਖ਼ਿਲਾਫ਼ ਜੰਗ ਜਿੱਤਣ ਲਈ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ”- ਮਨੀਸ਼ ਸਿਸੋਦੀਆ

ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਵੱਲੋਂ ਪੰਜਾਬ ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ ਪਟਿਆਲਾ ਦੀ ਟੀਮ ਨੂੰ ਕੀਤਾ ਸਨਮਾਨਿਤ

ਦੇਸ਼ ਦਾ ਅੰਨਦਾਤਾ ਕਰਜ਼ੇ ਦੇ ਬੋਝ ਹੇਠਾਂ ਆਉਣ ਕਾਰਨ ਰੇਲਵੇ ਟਰੈਕਾਂ ਤੇ ਆਪਣੀਆਂ ਜਾਨਾਂ ਦੇਣ ਨੂੰ ਮਜਬੂਰ ਹੋ ਰਿਹਾ : ਪ੍ਰੋ. ਬਡੂੰਗਰ

ਨਹਿਰੂ ਪਾਰਕ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਦਿੱਤੀ ਸ਼ਰਧਾਂਜਲੀ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਬਹੁਪੱਖੀ ਵਿਕਾਸ ਦੀ ਲਹਿਰ ਖੜੀ ਕਰੀਏ: ਮੇਅਰ ਕੁੰਦਨ ਗੋਗੀਆ, ਚੇਅਰਮੈਨ ਬਲਜਿੰਦਰ ਢਿੱਲੋਂ

ਟ੍ਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ

ਮਹਾਂਵੀਰ ਜੈਯੰਤੀ ਮੌਕੇ 31 ਮਾਰਚ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟ

ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਨਸ਼ਿਆਂ ਤੋਂ ਦੂਰ ਰਹਿਣ ਨੌਜਵਾਨ: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ

ਸਿਹਤ ਵਿਭਾਗ ਫਰੀਦਕੋਟ ਵੱਲੋਂ ਵਿਸ਼ਵ ਟੀ.ਬੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਰੈਲੀ ਕੱਢੀ