Sunday, May 05, 2024

Malwa

ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ ਅਤੇ ਟਰੱਸਟ ਦੇ ਮੁਖੀਆਂ ਨੂੰ ਧਾਰਮਿਕ ਥਾਵਾਂ ਤੇ ਠੀਕਰੀ ਪਹਿਰਾ ਲਗਾਉਣ ਦੇ ਆਦੇਸ਼

December 01, 2023 03:13 PM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਦੀ ਹਦੂਦ ਵਿੱਚ ਸਮੂਹ ਧਾਰਮਿਕ ਸਥਾਨਾਂ ਤੇ ਅਗਲੇ ਹੁਕਮਾਂ ਤੱਕ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ, ਟਰੱਸਟ ਦੇ ਮੁਖੀਆਂ ਦੀ ਜਿੰਮੇਵਾਰੀ ਲਗਾਈ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਊਂਕਿ ਪਿਛਲੇ ਦਿਨੀ ਧਾਰਮਿਕ ਸਥਾਨਾਂ ਤੇ ਸ਼ਰਾਰਤੀ ਅਨਸਰਾਂ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਹੋਈਆਂ ਹਨ। ਇਸ ਕਾਰਨ ਇਲਾਕੇ ਵਿੱਚ ਤਨਾਵ ਪੈਦਾ ਹੁੰਦਾ ਹੈ ਅਤੇ ਲੋਕਾਂ ਦੀ ਜਾਨ ਮਾਲ ਨੂੰ ਨੁਕਸਾਨ ਪਹੁੰਚਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹਨਾਂ ਹਾਲਾਤਾਂ ਵਿੱਚ ਇਹ ਜਰੂਰੀ ਹੈ ਕਿ ਪਿੰਡਾਂ ਅਤੇ ਕਸਬਿਆਂ ਵਿੱਚ ਧਾਰਮਿਕ ਸਥਾਨਾਂ ਦੀ ਮਰਿਆਦਾ ਨੂੰ ਕਾਇਮ ਰੱਖਿਆ ਜਾਵੇ ਤਾਂ ਜੋ ਧਾਰਮਿਕ ਸਥਾਨਾਂ ਦੀ ਸੁਰੱਖਿਆ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚ ਸਕੇ। ਉਨਾਂ ਕਿਹਾ ਕਿ ਜ਼ਿਲੇ ਅੰਦਰ ਅਮਨ ਕਾਨੂੰਨ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ ਮਾਲ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਉਠਾਉਣ ਦੀ ਫੌਰੀ ਜਰੂਰਤ ਹੈ। ਇਹ ਹੁਕਮ 29 ਜਨਵਰੀ, 2024 ਤੱਕ ਲਾਗੂ ਰਹਿਣਗੇ।

Have something to say? Post your comment

 

More in Malwa

ਬਲਵੀਰ ਸਿੰਘ ਕੁਠਾਲਾ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ