Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਦਿਵਿਆਂਗਜਨਾਂ ਨੂੰ ਰਾਸ਼ਟਰੀ ਰਾਜਮਾਰਗਾਂ ਤੇ ਟੋਲ ਵਿੱਚ 100 ਫੀਸਦੀ ਛੋਟ: ਡਿਪਟੀ ਕਮਿਸ਼ਨਰ

December 01, 2023 05:22 PM
SehajTimes

ਐਸ.ਏ.ਐਸ.ਨਗਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਲਈ ਲਗਾਤਾਰ ਕੰਮ ਰਹੀ ਹੈ। ਇਸ ਦਿਸ਼ਾ ਵਿੱਚ ਇਕ ਹੋਰ ਕਦਮ ਚੁੱਕਦਿਆਂ ਦਿਵਿਆਂਗਜਨਾਂ ਨੂੰ ਪੰਜਾਬ ਦੇ ਰਾਸਟਰੀ ਰਾਜਮਾਰਗਾਂ 'ਤੇ ਟੋਲ ਵਿੱਚ 100 ਫੀਸਦੀ ਛੋਟ ਦਿੱਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਨਾਮ ਤੇ ਰਜਿਸਟਰਡ ਵਹੀਕਲ, ਜੋ ਕਿ ਮੋਟਰ ਵਹੀਕਲ ਐਕਟ, 1988 ਅਤੇ ਇਸ ਦੇ ਅਧੀਨ ਬਣੇ ਨਿਯਮਾਂ ਦੇ ਅਧੀਨ ਦਿਵਿਆਂਗਜਨ ਮਲਕੀਅਤ ਅਧੀਨ ਰਜਿਸਟਰ ਹੋਏ ਹੋਣ, ਨੂੰ ਰਾਸ਼ਟਰੀ ਰਾਜਮਾਰਗਾਂ ਤੇ ਟੋਲ ਵਿੱਚ 100 ਪ੍ਰਤੀਸ਼ਤ ਰਿਆਇਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦਿਵਿਆਂਗਜਨਾਂ ਨੂੰ ਆਪਣੇ ਵਹੀਕਲਜ਼ ਦੀ ਰਜਿਸਟਰੇਸ਼ਨ ਸਰਟੀਫਿਕੇਟ ਵਿੱਚ ਮਲਕੀਅਤ ਦਿਵਿਆਂਗਜਨ ਵਜੋਂ ਦਰਜ ਕਰਾਵਾਉਣੀ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਕੋਈ ਵੀ ਦਿਵਿਆਂਗਜਨ ਆਪਣੇ ਨਵੇਂ ਜਾਂ ਪੁਰਾਣੇ ਵਹੀਕਲ ਦੀ ਮਲਕੀਅਤ ਦਿਵਿਆਂਗਜਨ ਵਜੋਂ ਟਰਾਂਸਪੋਰਟ ਵਿਭਾਗ ਵਿੱਚ ਬਿਨੇ ਪੱਤਰ ਦੇ ਕੇ ਰਜਿਸਟਰਡ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਲਾਭ ਲੈਣ ਲਈ ਸਬੰਧਤ ਬਿਨੇਕਾਰਾਂ ਨੂੰ ਛੋਟ ਵਾਲਾ ਸਪੈਸ਼ਲ ਫਾਸਟ ਟੈਗ ਲੈਣਾ ਪਵੇਗਾ, ਜਿਸ ਸਬੰਧੀ ਉਹਨਾਂ ਨੂੰ https://exemptedfastag.nhai.org/exemptedfastag/ ਵੈਬਸਾਈਟ ਤੇ ਆਪਣੇ ਆਪ ਨੂੰ ਰਜਿਸਟਰਡ ਕਰਨਾ ਪਵੇਗਾ ਅਤੇ ਰਜਿਸਟਰੇਸ਼ਨ ਉਪਰੰਤ ਆਨਲਾਈਨ ਫਾਰਮ ਭਰਨ ਉਪਰੰਤ ਸਮਰੱਥ ਅਥਾਰਟੀ ਵੱਲੋਂ ਛੋਟ ਵਾਲਾ ਫਾਸਟ ਟੈਗ ਜਾਰੀ ਕੀਤਾ ਜਾਵੇਗਾ, ਜੋ ਕਿ ਦਿਵਿਆਂਗਜਨ ਨੂੰ ਆਪਣੇ ਵਹੀਕਲ ਤੇ ਲਗਾਉਣਾ ਪਵੇਗਾ।

ਡਿਪਟੀ ਕਮਿਸ਼ਨਰ  ਵੱਲੋਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਬੰਧੀ ਜਾਰੀ ਨਿਯਮ ਸਬੰਧੀ ਮੁਕੰਮਲ ਜਾਣਕਾਰੀ ਵਿਭਾਗ ਦੀ ਵੈਬਸਾਈਟ https://sswcd.punjab.gov.in/ਤੇ ਉਪਲਬਧ ਹੈ। ਇਸ ਤੋਂ ਇਲਾਵਾ ਜੇਕਰ ਦਿਵਿਆਂਗਜਨਾਂ ਨੂੰ ਇਸ ਸਹੂਲਤ ਦਾ ਲਾਭ ਲੈਣ ਵਿੱਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਇਸ ਸਬੰਧੀ ਉਹ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਜਾਂ ਸਬੰਧਤ ਬਲਾਕ ਦੇ ਬਾਲ ਵਿਕਾਸ ਪ੍ਰੋਜੈਕਟ ਅਫਸਰ ਦੇ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ।

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ