Tuesday, September 16, 2025

Malwa

ਝੰਡਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਾਈਕਲ ਰੈਲੀ

December 01, 2023 05:45 PM
SehajTimes

ਮਾਲੇਰਕੋਟਲਾ  : ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਾਈਕਲ ਰੈਲੀ ਅੱਜ ਜ਼ਿਲ੍ਹਾ ਬਰਨਾਲਾ ਤੋਂ ਚੱਲ ਕੇ ਮਾਲੇਰਕੋਟਲਾ ਵਿਖੇ ਪੁੱਜੀ। ਜ਼ਿਲ੍ਹਾ ਪ੍ਰਸਾਸ਼ਨ ਵਲੋਂ ਸਰਕਾਰੀ ਕਾਲਜ ਆਫ ਐਜੂਕੇਸ਼ਨ ਮਾਲੇਰਕੋਟਲਾ ਵਿਖੇ ਸਾਈਕਲ ਰੈਲੀ ਦੇ ਪੁੱਜਣ ਤੇ ਫੁੱਲਾ ਦੀ ਵਰਖਾ ਕਰਕੇ ਭਰਮਾ ਸਵਾਗਤ ਕੀਤਾ ਗਿਆ ।ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਉਤਸ਼ਾਹਿਤ ਕਰਨ ਲਈ ਚੰਡੀਗੜ੍ਹ ਤੋਂ ਰਵਾਨਾਵਾ ਕੀਤੀ ਗਈ ਸਾਈਕਲ ਰੈਲੀ ਮਾਲੇਰਕੋਟਲਾ ਤੋਂ ਸੰਗਰੂਰ ਲਈ ਰਵਾਨਾ ਕੀਤਾ। ਇਸ ਸਾਈਕਲ ਰੈਲ ਵਿੱਚ ਕਰੀਬ 16 ਵਲੰਟੀਅਰ ਸ਼ਾਮਲ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 7 ਦਸੰਬਰ ਨੂੰ ਦੇਸ਼ ਭਰ ਵਿਚ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਜਾ ਰਿਹਾ ਹੈ। ਪੰਜਾਬ ਵਿਚ ਝੰਡਾ ਦਿਵਸ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਅਤੇ ਵੱਧ-ਚੜ੍ਹ ਕੇ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ 7 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਵੱਲੋਂ ਇਕ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਰੈਲੀ ਪੰਜਾਬ ਰਾਜ ਭਵਨ ਚੰਡੀਗੜ੍ਹ ਤੋਂ ਸ਼ੁਰੂ ਹੋ ਕੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਨੂੰ ਕਵਰ ਕਰਦੀ ਹੋਈ 7 ਦਸੰਬਰ 2023 ਨੂੰ ਪੰਜਾਬ ਰਾਜ ਭਵਨ ਚੰਡੀਗੜ੍ਹ ਵਿਖੇ ਰਾਜਪਾਲ ਪੰਜਾਬ ਦੀ ਹਾਜ਼ਰੀ ਵਿਚ ਸਮਾਪਤ ਹੋਵੇਗੀ।ਡਿਪਟੀ ਕਮਿਸ਼ਨਰ ਦੀ ਤਰਫੋਂ ਝੰਡਾ ਦਿਵਸ ਸਬੰਧੀ ਲੋਕ ਹਿੱਤ ਪੈਦਾ ਕਰਨ, ਨਾਗਰਿਕਾਂ ਵਿਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਅਤੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਝੰਡੇ ਦੇ ਸਬੰਧ ਵਿੱਚ ਵੱਧ ਤੋਂ ਵੱਧ ਵਿੱਤੀ ਸਹਾਇਤਾ ਅਤੇ ਪ੍ਰਚਾਰ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਹਥਿਆਰਬੰਦ ਸੈਨਾ ਝੰਡਾ ਦਿਵਸ ਸਾਨੂੰ ਸਾਰਿਆਂ ਨੂੰ ਆਪਣੇ ਬਹਾਦਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਨਮਾਨ ਦੇਣ ਦਾ ਸੁਨਹਿਰੀ ਮੌਕਾ ਪ੍ਰਦਾਨ ਕਰਦਾ ਹੈ। ਇਸ ਮੌਕੇ ਸੇਵਾਮੁਕਤ ਫਲਾਇੰਗ ਆਫੀਸਰ ਕਮਲ ਵਰਮਾਂ ਨੇ ਦੱਸਿਆ ਕਿ 7 ਦਸੰਬਰ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਜਾਂਦਾ ਹੈ ਅਤੇ ਇਕੱਠੀ ਹੋਈ ਰਾਸ਼ੀ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਅਤੇ ਸੇਵਾਵਾਂ ਲਈ ਵਰਤੀ ਜਾਂਦੀ ਹੈ ਇਸ ਮੌਕੇ ਐਸ.ਡੀ.ਐਮ. ਸ੍ਰੀ ਹਰਬੰਸ ਸਿੰਘ, ਡੀ.ਐਸ.ਪੀ. ਸ੍ਰੀ ਕੁਲਦੀਪ ਸਿੰਘ, ਸ੍ਰੀ ਹਰਜੀਤ ਸਿੰਘ, ਸ੍ਰੀ ਪਵਿੱਤਰ ਸਿੰਘ,ਪ੍ਰਿੰਸੀਪਲ ਸੀਤਾ ਗਰਾਮਰ ਪਬਲਿਕ ਸਕੂਲ ਸ੍ਰੀਮਤੀ ਜਸਵੀਰ ਕੌਰ, ਸ੍ਰੀਮਤੀ ਮੰਜੂ ਤੋਂ ਇਲਾਵਾ ਹੋਰ ਅਧਿਕਾਰੀਆਂ ਮੌਜੂਦ ਸਨ । ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਦੀ ਹਾਜ਼ਰੀ ਵਿੱਚ ਅੱਜ ਸਵੇਰੇ 8 ਵਜੇ ਜ਼ਿਲ੍ਹਾ ਫਿਰੋਜ਼ਪੁਰ ਲਈ ਰਵਾਨਾ ਕਰ ਦਿੱਤਾ ਹੈ। ਇਸ ਰੈਲੀ ਨੂੰ ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਜੀ ਦੇ ਬੁੱਤ ਕੋਲੋਂ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਨਾਇਕ ਬੂਟਾ ਸਿੰਘ ਵੀਰ ਚੱਕਰ ਵਿਜੇਤਾ ਦੇ ਪਰਿਵਾਰਿਕ ਮੈਂਬਰ, ਨਗਰ ਨਿਗਮ ਮੇਅਰ ਚਰਨਜੀਤ ਸਿੰਘ ਚਾਨੀ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਮੋਗਾ ਸੁਪਰਡੈਂਟ ਸ੍ਰੀ ਪਰਮਜੀਤ ਸਿੰਘ, ਕਰਨਲ ਦਰਸ਼ਨ ਸਿੰਘ, ਕਰਨਲ ਬਾਬੂ ਸਿੰਘ ਤੋਂ ਇਲਾਵਾ ਸਾਬਕਾ ਸੈਨਿਕ, ਉਨ੍ਹਾਂ ਦੇ ਪਰਿਵਾਰਿਕ ਮੈਂਬਰ ਆਦਿ ਵੀ ਹਾਜ਼ਰ ਸਨ।ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਰਮਵੀਰ ਚੱਕਰ ਵਿਜੇਤਾ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਦੇ ਬੁੱਤ ਕੋਲ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ 21 ਲਾਭਪਾਤਰੀਆਂ ਨਾਨ-ਪੈਨਸ਼ਨਰ, ਐਕਸ ਸਰਵਿਸ ਮੈਨ, ਵਿਧਵਾਵਾਂ ਨੂੰ 4 ਲੱਖ 20 ਹਜ਼ਾਰ ਰੁਪਏ ਦੇ ਚੈਕ ਵੀ ਵੰਡੇ ਗਏ। ਮੋਗਾ ਪਹੁੰਚਣ ਉੱਪਰ ਇਸ ਰੈਲੀ ਦਾ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਪੂਰੀ ਧੂਮ ਧਾਮ ਨਾਲ ਸਵਾਗਤ ਕੀਤਾ ਗਿਆ ਸੀ। ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਹਥਿਆਰਬੰਦ ਸੈਨਾ ਝੰਡਾ ਦਿਵਸ ਜਿਹੜਾ ਕਿ ਹਰ ਸਾਲ 7 ਦਸੰਬਰ ਨੂੰ ਸ਼ਹੀਦਾਂ ਅਤੇ ਵਰਦੀ ਵਾਲੇ ਜਵਾਨਾਂ ਨੂੰ ਸਨਮਾਨਿਤ ਕਰਨ ਹਿੱਤ ਮਨਾਇਆ ਜਾਂਦਾ ਹੈ, ਜਿਹਨਾਂ ਨੇ ਦੇਸ਼ ਦੀ ਇੱਜਤ ਦੀ ਰਾਖੀ ਲਈ ਸਰਹੱਦਾਂ ਤੇ ਬਹਾਦਰੀ ਨਾਲ ਲੜਿਆ ਅਤੇ ਲੜਨਾ ਜਾਰੀ ਰੱਖਿਆ। ਇਹ ਦਿਨ ਭਾਰਤੀਆਂ ਲਈ ਵਿਸ਼ੇਸ਼ ਮਹੱਤਤਾ ਰੱਖਦਾ ਹੈ। ਸਰਕਾਰ ਵੱਲੋਂ ਵੱਡੀ ਰਾਜ ਪੱਧਰੀ ਸਾਈਕਲ ਰੈਲੀ ਦਾ ਆਯੋਜਨ ਕਰਨ ਦਾ ਮੁੱਖ ਮਨੋਰਥ ਝੰਡਾ ਦਿਵਸ ਬਾਰੇ ਜਾਗਰੂਕਤਾ ਫੈਲਾਉਣਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਦੇਸ਼ ਦੀ ਸੇਵਾ ਕਰਨ ਵੱਲ ਪ੍ਰੇਰਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸੈਨਿਕ ਕਿਸੇ ਵੀ ਦੇਸ਼ ਦੀ ਸਭ ਤੋਂ ਵੱਡੀ ਸੰਪਤੀ ਵਿੱਚੋਂ ਇੱਕ ਹੁੰਦੇ ਹਨ, ਇਨ੍ਹਾਂ ਦੀਆਂ ਸੇਵਾਵਾਂ ਤੇ ਕੁਰਬਾਨੀਆਂ ਦੇਸ਼ ਦੀ ਰੱਖਿਆ ਵਿੱਚ ਬਹੁਤ ਵੱਡਾ ਯੋਗਦਾਨ ਹਨ। ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ 7 ਦਸੰਬਰ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਾਈਕਲ ਰੈਲੀ ਨੂੰ 7 ਨਵੰਬਰ ਤੋਂ ਮਾਨਯੋਗ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਸੀ ਜਿਹੜੀ ਕਿ ਨਿਰੰਤਰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਘੁੰਮ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਸੂਬਾ ਪੱਧਰੀ ਸਾਈਕਲ ਰੈਲੀ ਹਥਿਆਰਬੰਦ ਸੈਨਾ ਨੂੰ ਸ਼ਰਧਾਂਜਲੀ ਦੇਣ ਲਈ ਕਾਰਗਰ ਸਾਬਿਤ ਹੋਵੇਗੀ। ਇੱਥੇ ਇਹ ਵੀ ਜਿਕਰਯੋਗ ਹੈ ਕਿ ਇਹ ਸਾਈਕਲ ਰੈਲੀ ਪੰਜਾਬ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਹੁੰਦੀ ਹੋਈ ਮਿਤੀ 21 ਨਵੰਬਰ ਨੂੰ ਲੁਧਿਆਣਾ ਜ਼ਿਲ੍ਹੇ ਤੋਂ ਚੱਲ ਕੇ ਨੇੜੇ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਸਿੰਘ ਪਰਮਵੀਰ ਚੱਕਰ ਵਿਜੇਤਾ ਦੇ ਬੁੱਤ ਜਿਹੜਾ ਕਿ ਜ਼ਿਲ੍ਹਾ ਪ੍ਬੰਧਕੀ ਕੰਪਲੈਕਸ ਮੋਗਾ ਸਥਿਤ ਹੈ, ਵਿਖੇ ਪਹੁੰਚੀ ਸੀ। ਸਾਈਕਲ ਰੈਲੀ ਦੇ ਭਾਗੀਦਾਰਾਂ ਦਾ ਪੂਰੇ ਜ਼ੋਸ਼ ਨਾਲ ਮੋਗਾ ਵਿਖੇ ਸਵਾਗਤ ਕੀਤਾ ਗਿਆ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ