Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ ਜ਼ਿਲ੍ਹੇ ਦੇ ਕਰੀਬ 1380 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ

December 01, 2023 06:17 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਲਗਾਤਾਰ ਪੂਰਾ ਕਰ ਰਹੀ ਹੈ ਅਤੇ ਪੰਜਾਬ ਦੇ ਅਵਾਮ ਦੀ ਭਲਾਈ ਲਈ ਲਗਾਤਾਰ ਸਾਰਥਕ ਉਪਰਾਲੇ ਨਿਰੰਤਰ ਜਾਰੀ ਹਨ ਤਾਂ ਜੋ ਪੰਜਾਬ ਨੂੰ ਹੱਸਦਾ ਵੱਸਦਾ ਰੰਗਲਾ ਪੰਜਾਬ ਬਣਾਇਆ ਜਾ ਸਕੇ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਸਥਾਨਕ ਪੰਜਾਬ ਉਰਦੂ ਅਕਾਦਮੀ ਵਿਖੇ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾਂ ਲਾਭਪਾਤਰੀਆਂ ਨੂੰ ਐਲ.ਓ.ਆਈ ਵੰਡਣ ਮੌਕੇ ਕੀਤਾ। ਇਸ ਮੌਕੇ 171 ਲਾਭਪਾਤਰੀਆਂ ਨੂੰ 2 ਕਰੋੜ 99 ਲੱਖ 25 ਹਜ਼ਾਰ ਰੁਪਏ ਦੇ ਐਲ.ਓ.ਆਈ ਤਕਸੀਮ ਕੀਤੇ ਗਏ। ਉਨ੍ਹਾਂ ਕਿਹਾ ਕਿ ਸਿਰ ਤੇ ਪੱਕੀ ਛੱਤ ਮਕਾਨ ਹਰ ਮਨੁੱਖ ਦੀ ਮੁੱਢਲੀ ਲੋੜ ਹੈ ਅਤੇ ਮਕਾਨ ਦਾ ਨਾ ਹੋਣਾ ਇਨਸਾਨ ਦੀ ਵੱਡੀ ਸਮੱਸਿਆਵਾਂ ਵਿੱਚੋਂ ਇੱਕ ਸਮੱਸਿਆ ਹੈ ਅਤੇ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ। ਸਮਾਜ, ਸੂਬੇ ਦੀ ਬਿਹਤਰੀ ਤੇ ਖ਼ੁਸ਼ਹਾਲੀ ਲਈ ਉਸਾਰੂ ਅਤੇ ਸਾਰਥਕ ਸੋਚ ਦਾ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਬਿਨਾਂ ਕਿਸੇ ਪੱਖਪਾਤ ਤੋਂ ਅਵਾਮ ਨਾਲ ਕੀਤੇ ਵਾਅਦੇ ਪੂਰ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦਾ ਸਾਥ ਦੇਣ ਤਾਂ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ । ਵਿਧਾਇਕ ਮਾਲੇਰਕੋਟਲਾ ਨੇ ਦੱਸਿਆ ਕਿ ਜ਼ਿਲ੍ਹੇ 'ਚ ਹਰੇਕ ਵਿਅਕਤੀ ਦੇ ਸਿਰ 'ਤੇ ਪੱਕੀ ਛੱਤ ਦੇ ਟੀਚੇ ਨੂੰ ਪੂਰਾ ਕਰਨ ਲਈ ਸਥਾਨਿਕ ਸਰਕਾਰ ਵਿਭਾਗ ਅਧੀਨ ਚੱਲ ਰਹੀ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ ਕਰੀਬ 1380 ਲਾਭਪਾਤਰੀਆਂ ਨੂੰ 20 ਕਰੋੜ 70 ਲੱਖ  ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।

ਇਸ ਯੋਜਨਾ ਤਹਿਤ 597 ਲਾਭਪਾਤਰੀਆਂ ਨੂੰ ਪਹਿਲੀ ਕਿਸ਼ਤ ਤਹਿਤ 09 ਕਰੋੜ 04 ਲੱਖ 73 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਲਾਭਪਾਤਰੀਆਂ ਦੇ ਸਿੱਧੇ ਬੈਂਕ ਖਾਤਿਆਂ ਵਿੱਚ ਟਰਾਂਸਫ਼ਰ ਕੀਤੀ ਗਈ ਹੈ। ਉਨ੍ਹਾਂ ਇਸ ਸਕੀਮ ਤਹਿਤ ਹਰੇਕ ਪਰਿਵਾਰ ਨੂੰ 01 ਲੱਖ 75 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਸਰਕਾਰ ਵੱਲੋਂ ਮੁਹੱਈਆ ਕਰਵਾਉਣ ਵਾਲੇ ਐਲ.ਓ.ਆਈ ਦਿੱਤੇ ਗਏ । ਇਹ ਰਕਮ ਪੜਾਅਵਾਰ ਢੰਗ ਨਾਲ ਲਾਭਪਾਤਰੀ ਤੱਕ ਪਹੁੰਚਾਈ ਜਾਵੇਗੀ। ਪਹਿਲੀ ਕਿਸ਼ਤ 12,500 ਰੁਪਏ , ਦੂਜੀ ਕਿਸ਼ਤ ਇੱਕ ਲੱਖ ਰੁਪਏ ,ਤੀਜੀ ਕਿਸ਼ਤ 32 ਹਜ਼ਾਰ 500 ਰੁਪਏ ਅਤੇ ਚੌਥੀ ਕਿਸ਼ਤ 30 ਹਜ਼ਾਰ ਰੁਪਏ ਦੀ ਲਾਭਪਾਤਰੀ ਨੂੰ ਦਿੱਤੀ ਜਾਵੇਗੀ। ਇਸ ਮੌਕੇ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਅਪਰਅਪਾਰ ਸਿੰਘ, ਵਿਧਾਇਕ ਮਾਲੇਰਕੋਟਲਾ ਦੇ ਸਰੀਕੇ ਹਯਾਤ ਫਰਿਆਲ ਉਰ ਰਹਿਮਾਨ,ਮਿਊਂਸੀਪਲ ਇੰਜੀਨੀਅਰ ਇੰਜ. ਜਸਵੀਰ ਸਿੰਘ,ਏ.ਐਮ.ਈ.ਇੰਜ.ਨਰਿੰਦਰ ਕੁਮਾਰ,ਜੇ.ਈ. ਇੰਜ. ਹਰਮੇਲ ਸਿੰਘ,ਸ੍ਰੀਮਤੀ ਸ਼ਹਿਨਾਜ਼,ਅਸ਼ਰਫ ਅਬਦੁੱਲਾ,ਅਬਦੁੱਲਾ ਸ਼ਕੂਰ, ਜਾਫ਼ਰ ਅਲੀ,ਸ੍ਰੀਮਤੀ ਸੋਨੀਆ ਸ਼ਰਮਾ, ਮੁਹੰਮਦ ਆਦੀਲ, ਯੂਨਸ(ਭੋਲਾ), ਹਾਜੀ ਅਖ਼ਤਰ,ਅਸਲਮ ਕਾਲਾ,ਮਹਿੰਦਰ ਸਿੰਘ ਪਰੂਥੀ,ਗੁਰਬਖ਼ਸ਼ ਸਿੰਘ, ਅਜੇ ਕੁਮਾਰ ਅੱਜੂ,ਮੁਮਤਾਜ਼ ਤਾਜ,ਨਾਸ਼ਾਦ,ਚੌਧਰੀ ਬਸ਼ੀਰ,ਨਿਸ਼ਾ, ਨਜ਼ੀਰ,(ਐਮ.ਸੀਜ਼) ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ ।

Have something to say? Post your comment

 

More in Malwa

ਸੁਨਾਮ 'ਚ ਵਿਸ਼ਵ ਦਸਤਾਰ ਦਿਵਸ ਮੌਕੇ ਕੱਢਿਆ ਵਿਸ਼ਾਲ ਚੇਤਨਾ ਮਾਰਚ

ਘਰਵਾਲੀ ਨੂੰ ਤੋਰਨ ਤੋਂ ਸਹੁਰਿਆਂ ਨੇ ਦਿੱਤਾ ਜਵਾਬ, ਨੌਜਵਾਨ ਨੇ ਕੀਤੀ ਖੁਦਕੁਸ਼ੀ 

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ

ਬੀ.ਕੇ.ਯੂ. ਏਕਤਾ ਮਝੈਲ ਵੱਲੋਂ ਜਗਰਾਜ ਸਿੰਘ ਭੁੱਲਰ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਨਿਯੁਕਤ

ਚੀਫ਼ ਖ਼ਾਲਸਾ ਦੀਵਾਨ ਅਲੂਮਨੀ ਸੁਸਾਇਟੀ ਵੱਲੋਂ ਵਿਸਾਖੀ ਨੂੰ ਸਮਰਪਿਤ ਰੰਗਲਾ ਪੰਜਾਬੀ ਲੋਕ ਗਾਇਕੀ ਮੁਕਾਬਲਾ ਆਯੋਜਿਤ

ਜਗਰਾਓਂ ਦੇ ਸ਼ਰਧਾਲੂਆਂ ਦੀ ਮੌਤ ‘ਤੇ ਆਪ ਆਗੂਆਂ ਵੱਲੋਂ ਡੂੰਘਾ ਦੁੱਖ ਦਾ ਪ੍ਰਗਟਾਵਾਂ

ਚੁਣੌਤੀਆਂ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਮੰਡੀਆਂ ‘ਚੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ: ਡਾ. ਬਲਬੀਰ ਸਿੰਘ

‘ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ‘ਚ ਲਗਾਏ ਮੁੱਖ ਮੰਤਰੀ ਸਿਹਤ ਯੋਜਨਾ ਰਜਿਸਟ੍ਰੇਸ਼ਨ ਕੈਂਪ ਰਾਹੀਂ ਮੈਂਬਰਾਂ ਤੇ ਸਟਾਫ ਲਈ ਵੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਪਹਿਲ

ਪੈਥੋਲੋਜੀ ਵਿਭਾਗ ਨੇ ਮੈਡੀਕਲ ਕਾਲਜ ਵਿਖੇ ਹੀਮੇਟੋ-ਸਾਈਟੋ ਅਪਡੇਟਸ 2026 ਸੀਐਮਈ ਕਰਵਾਈ

ਭਗਵੰਤ ਮਾਨ ਸਰਕਾਰ ਤੁਰੰਤ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦਾ ਤਿਆਗ ਕਰਕੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਹੱਲ ਕਰੇ : ਸੂਬਾ ਕਨਵੀਨਰ