Monday, November 03, 2025

Malwa

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕੇਂਦਰੀ ਜੇਲ੍ਹ ਪਟਿਆਲਾ ਦੇ ਪੈਟਰੋਲ ਪੰਪ ਦੀ ਸ਼ੁਰੂਆਤ

December 01, 2023 06:39 PM
SehajTimes

ਪਟਿਆਲਾ : ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਦੇ ਬਾਹਰ ਬਣਾਇਆ ਗਿਆ ਇੰਡੀਅਨ ਆਇਲ ਕਾਰਪੋਰੇਸ਼ਨ (ਆਈ.ਓ.ਸੀ) ਦਾ ਪੈਟਰੋਲ ਪੰਪ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਏ.ਡੀ.ਜੀ.ਪੀ. ਜੇਲ੍ਹਾਂ ਅਰੁਨਪਾਲ ਸਿੰਘ, ਆਈ.ਜੀ. ਜੇਲ੍ਹਾਂ ਰੂਪ ਕੁਮਾਰ ਅਰੋੜਾ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਆਈ.ਓ.ਸੀ. ਦੇ ਸੀ.ਜੇ.ਐਮ. ਪਿਊਸ਼ ਮਿੱਤਲ ਮੌਜੂਦ ਸਨ।


ਇਸ ਮੌਕੇ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਇਸੇ ਲੜੀ ਤਹਿਤ ਪੰਜਾਬ ਦੀਆਂ ਜੇਲ੍ਹਾਂ ਅੰਦਰ ਜਿਥੇ ਕੈਦੀਆਂ ਦੇ ਕੰਮ ਕਰਨ ਲਈ ਨਵੀਂ ਮਸ਼ੀਨਰੀ ਲਗਾਉਣ ਦਾ ਕੰਮ ਜਾਰੀ ਹੈ, ਉਥੇ ਹੀ ਸੂਬੇ ਅੰਦਰ ਜੇਲ੍ਹਾਂ ਦੇ ਬਾਹਰ 12 ਪੈਟਰੋਲ ਪੰਪ ਵੀ ਲਗਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਹੁਣ ਤੱਕ ਲੁਧਿਆਣਾ, ਰੂਪਨਗਰ, ਹੁਸ਼ਿਆਰਪੁਰ ਅਤੇ ਫਿਰੋਜ਼ਪੁਰ ਵਿਖੇ 4 ਪੈਟਰੋਲ ਪੰਪ ਲਗਾਏ ਜਾ ਚੁੱਕੇ ਹਨ ਅਤੇ ਅੱਜ ਪੰਜਵਾਂ ਪੈਟਰੋਲ ਪੰਪ ਪਟਿਆਲਾ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਪੰਪ ਲੱਗਣ ਨਾਲ ਜੇਲ੍ਹ ਵਿਭਾਗ ਦੇ ਰੈਵੀਨਿਊ ਵਿੱਚ ਵਾਧਾ ਹੋਵੇਗਾ ਅਤੇ ਇਹ ਪੈਸੇ ਜੇਲ੍ਹ ਵਿਭਾਗ ਦੇ ਸੁਧਾਰ ਲਈ ਹੀ ਖਰਚੇ ਜਾਣਗੇ।  

ਉਨ੍ਹਾਂ ਕਿਹਾ ਕਿ ਪੰਜਾਬ ਜੇਲ੍ਹ ਵਿਕਾਸ ਬੋਰਡ ਅਤੇ ਆਈ.ਓ.ਸੀ. ਵੱਲੋਂ ਚਲਾਏ ਜਾਣ ਵਾਲੇ ਇਸ ਪੈਟਰੋਲ ਪੰਪ (ਉਜਾਲਾ ਫਿਊਲਜ਼) ਨੂੰ ਚੰਗੇ ਆਚਰਣ ਵਾਲੇ ਕੈਦੀਆਂ ਵੱਲੋਂ ਵੀ ਸੰਚਾਲਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਵਿਅਕਤੀ ਕਿਸੇ ਨਾ ਕਿਸੇ ਕਾਰਨ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ, ਉਨ੍ਹਾਂ ਨੂੰ ਜੇਲ੍ਹ ਦੇ ਅੰਦਰ ਰਹਿ ਕੇ ਆਪਣੇ ਵਿੱਚ ਸੁਧਾਰ ਲਿਆਉਣ ਦੇ ਨਾਲ ਨਾਲ ਹੁਣ ਜੇਲ੍ਹ ਵਿਭਾਗ ਦੇ ਉਪਰਾਲੇ ਸਦਕਾ ਜੇਲ੍ਹ ਤੋਂ ਬਾਹਰ ਵੀ ਡਿਊਟੀ ਨਿਭਾਉਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਕੈਦੀ ਆਪਣੇ ਆਪ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਤੰਦਰੁਸਤ ਰੱਖ ਸਕਣਗੇ ਅਤੇ ਨਾਲ ਹੀ ਉਨ੍ਹਾਂ ਨੂੰ ਆਮਦਨ ਵੀ ਹੋਵੇਗੀ।


ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਲ੍ਹਾਂ ਵਿੱਚ ਕੈਦੀਆਂ ਦੇ ਸਿਹਤ 'ਚ ਸੁਧਾਰ ਲਈ ਵੀ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਕੇਂਦਰੀ ਜੇਲ੍ਹ ਵਿਖੇ ਕੈਦੀਆਂ ਦੀ ਸਿਹਤ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਸੀ.ਐਮ ਦੀ ਯੋਗਸ਼ਾਲਾ ਵੀ ਚਲਾਈ ਜਾ ਰਹੀ ਹੈ।


ਇਸ ਮੌਕੇ ਏ.ਡੀ.ਜੀ.ਪੀ. ਜੇਲ੍ਹਾਂ ਅਰੁਨਪਾਲ ਸਿੰਘ ਨੇ ਕਿਹਾ ਕਿ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਬਣੇ ਉਜਾਲਾ ਫਿਊਲ ਵਿੱਚ ਤੇਲ ਪਾਉਣ ਲਈ ਅਤਿ ਆਧੁਨਿਕ ਮਸ਼ੀਨਰੀ ਲਗਾਈ ਗਈ ਹੈ ਅਤੇ ਪੈਟਰੋਲ ਪੰਪ ਨਾਲ ਕੈਫੇ, ਬੈਕਰੀ ਅਤੇ ਰੀਟੇਲ ਆਊਟਲੈਟ ਵੀ ਬਣਾਇਆ ਗਿਆ ਹੈ।

ਇਸ ਮੌਕੇ ਐਡਵੋਕੇਟ ਰਾਹੁਲ ਸੈਣੀ, ਚੀਫ ਜਨਰਲ ਮੈਨੇਜਰ ਆਈ.ਓ.ਸੀ. ਪਿਊਸ਼ ਮਿੱਤਲ, ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਸਿੱਧੂ, ਐਸ.ਡੀ.ਐਮ. ਪਟਿਆਲਾ ਇਸਮਤ ਵਿਜੈ ਸਿੰਘ, ਵਧੀਕ ਜੇਲ੍ਹ ਸੁਪਰਡੈਂਟ ਹਰਚਰਨ ਸਿੰਘ, ਐਸ.ਪੀ. ਸੌਰਵ ਜਿੰਦਲ, ਡਿਪਟੀ ਜੇਲ੍ਹ ਸੁਪਰਡੈਂਟ ਜੈਦੀਪ ਸਿੰਘ, ਜੇਲ੍ਹ ਟਰੇਨਿੰਗ ਸਕੂਲ ਦੇ ਪ੍ਰਿੰਸੀਪਲ ਪਰਮਿੰਦਰ ਸਿੰਘ, ਜਸਬੀਰ ਗਾਂਧੀ, ਜਗਦੀਪ ਸਿੰਘ ਜੱਗਾ, ਪਰਦੀਪ ਜੋਸ਼ਨ, ਦਵਿੰਦਰ ਕੌਰ, ਮਨਦੀਪ ਸਿੰਘ ਵਿਰਦੀ, ਗੱਜਣ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਪਤਵੰਤੇ ਮੌਜੂਦ ਸਨ।

Have something to say? Post your comment

 

More in Malwa

ਨੈਣਾ ਦੇਵੀ ਨਹਿਰ ਹਾਦਸਾ

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ