Saturday, May 18, 2024

Malwa

ਮਾਤਾ ਕੌਸ਼ੱਲਿਆ ਹਸਪਤਾਲ ਵਿਖੇ ਅੱਖਾਂ ਦੇ ਰੋਗਾਂ ਦੇ ਇਲਾਜ ਲਈ ਡਾਇਗਨੋਸਟਿਕ ਰੈਟੀਨਾ ਕਲੀਨਿਕ ਦੀ ਸ਼ੁਰੂਆਤ

December 01, 2023 06:54 PM
SehajTimes

ਪਟਿਆਲਾ : ਸਿਹਤ ਵਿਭਾਗ ਨੇ ਪਟਿਆਲਾ ਦੇ ਸਰਕਾਰੀ ਮਾਤਾ ਕੌਸ਼ੱਲਿਆ ਹਸਪਤਾਲ ਵਿਖੇ ਅਤਿ-ਆਧੁਨਿਕ ਡਾਇਗਨੌਸਟਿਕ ਰੈਟੀਨਾ ਕਲੀਨਿਕ ਸ਼ੁਰੂਆਤ ਕੀਤੀ ਹੈ। ਮਾਤਾ ਕੌਸ਼ੱਲਿਆ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਇਹ ਕਲੀਨਿਕ ਵਿਸ਼ੇਸ਼ ਤੌਰ 'ਤੇ ਡਾਇਬਟੀਜ਼ ਦੇ ਮਰੀਜ਼ਾਂ ਅਤੇ ਅੱਖਾਂ ਦੀਆਂ ਵੱਖ-ਵੱਖ ਬਿਮਾਰੀਆਂ ਦਾ ਸਾਹਮਣਾ ਕਰ ਰਹੇ ਹੋਰ ਵਿਅਕਤੀਆਂ ਦੇ ਇਲਾਜ ਲਈ ਤਿਆਰ ਕੀਤਾ ਗਿਆ ਹੈ।

ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਸੁਚੱਜੀ ਅਗਵਾਈ ਹੇਠ ਹਸਪਤਾਲ ਨੂੰ ਪੂਰੀ ਤਨਦੇਹੀ ਨਾਲ ਜ਼ਰੂਰੀ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ।

ਜੇਸਿਸ ਓਸੀਟੀ ਮਸ਼ੀਨ ਦੀ ਸ਼ੁਰੂਆਤ, ਇੱਕ ਰੈਟਿਨਲ ਕੈਮਰਾ ਅਤੇ ਇਨਡਾਇਰੈਕਟ ਓਫਥਲਮੋਸਕੋਪੀ, ਅਡਵਾਂਸਡ ਡਾਇਗਨੌਸਟਿਕ ਸਮਰੱਥਾਵਾਂ ਲਈ ਹਸਪਤਾਲ ਦੀ ਵਚਨਬੱਧਤਾ ਦਾ ਪ੍ਰਮਾਣ ਹੈ।


ਹਸਪਤਾਲ ਦੇ ਦ੍ਰਿਸ਼ਟੀਕੋਣ ਨੂੰ ਪ੍ਰਗਟ ਕਰਦੇ ਹੋਏ, ਮੈਡੀਕਲ ਸੁਪਰਡੈਂਟ ਨੇ ਕਿਹਾ ਕਿ, "ਉਨ੍ਹਾਂ ਦਾ ਉਦੇਸ਼ ਕੁਸ਼ਲਤਾ ਨਾਲ ਰੋਗੀਆਂ ਦਾ ਇਲਾਜ ਕਰਨਾ ਅਤੇ ਅਗਲੇ ਇਲਾਜ ਲਈ ਮਰੀਜ਼ਾਂ ਨੂੰ ਤੁਰੰਤ ਉੱਚ ਕੇਂਦਰਾਂ ਵਿੱਚ ਰੈਫਰ ਕਰਨਾ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ ਦੇ ਡਾਕਟਰੀ ਅਮਲੇ ਨੇ ਵਿਆਪਕ ਦੇਖਭਾਲ ਨੂੰ ਯਕੀਨੀ ਬਣਾਉਂਦੇ ਹੋਏ, ਮੈਡੀਕਲ ਰੈਟਿਨਾ ਵਿੱਚ ਵਿਸ਼ੇਸ਼ ਸਿਖਲਾਈ ਲਈ ਹੈ।

" ਇਹ ਕਲੀਨਿਕ ਹਫ਼ਤੇ ਵਿੱਚ ਤਿੰਨ ਵਾਰ ਕੰਮ ਕਰੇਗਾ, ਡਾਇਬਟੀਜ਼ ਦੇ ਮਰੀਜ਼ਾਂ ਅਤੇ ਅੱਖਾਂ ਦੀਆਂ ਹੋਰ ਬਿਮਾਰੀਆਂ ਵਿੱਚ ਰੈਟਿਨਲ ਸਮੱਸਿਆਵਾਂ ਨਾਲ ਸਬੰਧਤ ਵਧ ਰਹੀਆਂ ਚਿੰਤਾਵਾਂ ਨੂੰ ਹੱਲ ਕਰਨ ਲਈ ਸਕ੍ਰੀਨਿੰਗ ਅਤੇ ਡਾਇਗਨੌਸਟਿਕ ਸੇਵਾਵਾਂ ਵੀ ਇੱਥੇ ਮੁਹੱਈਆ ਹੋਣਗੀਆਂ।

Have something to say? Post your comment

 

More in Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ