Saturday, March 21, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਪੰਜਾਬੀ ਯੂਨੀਵਰਸਿਟੀ ਵਿੱਚ ਵਿਸ਼ਵ ਏਡਜ਼ ਦਿਵਸ ਸੰਬੰਧੀ ਕਰਵਾਈਆਂ ਤਿੰਨ ਗਤੀਵਿਧੀਆਂ

December 01, 2023 07:14 PM
SehajTimes

ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਹਿਯੋਗ ਨਾਲ਼ ਵਿਸ਼ਵ ਏਡਜ਼ ਦਿਵਸ ਬਾਰੇ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ। ਐੱਨ. ਐੱਸ. ਐੱਸ. ਕੋਆਰਡੀਨੇਟਰ ਪ੍ਰੋ. ਮਮਤਾ ਸ਼ਰਮਾ ਨੇ ਦੱਸਿਆ ਕਿ ਅਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਂਉਤਸਵ ਸੰਬੰਧੀ ਪ੍ਰੋਗਰਾਮਾਂ ਦੀ ਲੜੀ ਤਹਿਤ ‘ਵਿਸ਼ਵ ਏਡਜ਼ ਦਿਵਸ’ ਤੋਂ ਪਹਿਲੀ ਸ਼ਾਮ ਨੂੰ ਯੂਨੀਵਰਸਿਟੀ ਕੈਂਪਸ ਵਿਖੇ ਮੋਮਬੱਤੀ ਮਾਰਚ ਕੱਢਿਆ ਗਿਆ ਜਿਸ ਵਿੱਚ ਐੱਨ. ਐੱਸ. ਐੱਸ. ਵਲੰਟੀਅਰਾਂ ਅਤੇ ਪ੍ਰੋਗਰਾਮ ਅਫਸਰਾਂ ਵੱਲੋਂ ਸਿ਼ਰਕਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮਾਰਚ ਦੌਰਾਨ ਏਡਜ਼ ਦੀ ਰੋਕਥਾਮ ਅਤੇ ਬਚਾਅ ਸੰਬੰਧੀ ਜਾਗਰੂਕਤਾ ਪੈਦਾ ਕਰਨ ਹਿਤ ਨਾਅਰ੍ਹੇ ਲਗਾਏ ਗਏ।


ਇਸੇ ਪ੍ਰੋਗਰਾਮ ਦੀ ਨਿਰੰਤਰਤਾ ਵਿਚ ਦੂਜਾ ਪ੍ਰੋਗਰਾਮ ਪਹਿਲੀ ਦਸੰਬਰ ਨੂੰ ਵਿਸ਼ਵ ਏਡਜ਼ ਦਿਵਸ ਵਾਲੇ ਦਿਨ ਕੈਂਪਸ ਵਿੱਚ ਜਾਗਰੂਕਤਾ ਰੈਲੀ ਕੱਢ ਕੇ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਐੱਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ, ਡਾ. ਸੰਦੀਪ ਸਿੰਘ ਅਤੇ ਡਾ. ਸਿਮਰਨਜੀਤ ਸਿੰਘ ਸਮੇਤ ਤਕਰੀਬਨ 150 ਵਲੰਟੀਅਰਾਂ ਨੇ ਭਾਗ ਲਿਆ। ਇਹ ਰੈਲੀ ਐੱਨ. ਐੱਸ. ਐੱਸ. ਵਿਭਾਗ ਤੋ ਸੀਨੀਅਰ ਸੈਕੰਡਰੀ ਮਾਡਲ ਸਕੂਲ ਤੱਕ ਕੱਢੀ ਗਈ।


ਇਸ ਲੜੀ ਦੇ ਤੀਜੇ ਪ੍ਰੋਗਰਾਮ ਤਹਿਤ ਸੀਨੀਅਰ ਸੈਕੰਡਰੀ ਮਾਡਲ ਸਕੂਲ ਵਿਚ ਸੈਮੀਨਾਰ ਕਰਵਾਇਆ ਗਿਆ। ਇਸ  ਸੈਮੀਨਾਰ ਦਾ ਮੁੱਖ ਮਕਸਦ ਯੂਨੀਵਰਸਿਟੀ ਮਾਡਲ ਸਕੂਲ ਦੇ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਏਡਜ਼ ਨਾਲ਼ ਜੁੜੇ ਮਸਲਿਆਂ ਪ੍ਰਤੀ ਜਾਗਰੂਕ ਕਰਨਾ ਸੀ। ਸਕੂਲ ਦੇ ਪ੍ਰਿੰਸੀਪਲ ਡਾ. ਬਾਲ ਕ੍ਰਿਸ਼ਨ ਦੇ ਸਵਾਗਤੀ ਸ਼ਬਦਾਂ ਉਪਰੰਤ ਪ੍ਰੋਗਰਾਮ ਕੋਆਰਡੀਨੇਟਰ ਡਾ. ਮਮਤਾ ਸ਼ਰਮਾ ਨੇ ਇਸ ਮੌਕੇ ਏਡਜ਼ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਬੀਮਾਰੀ ਛੂਤ ਦੀ ਬੀਮਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਮਰੀਜ਼ ਨਾਲ਼ ਵਿਤਕਰਾ ਨਹੀ ਕਰਨਾ ਚਾਹੀਦਾ। ਇਸ ਤੋਂ ਇਲਾਵਾ ਉਨ੍ਹਾਂ ਇਸ ਬੀਮਾਰੀ ਤੋ ਬਚਾਅ ਦੇ ਉਪਾਅ ਵੀ ਦੱਸੇ। ਪ੍ਰੋਗਰਾਮ ਅਫ਼ਸਰ ਡਾ. ਸੰਦੀਪ ਸਿੰਘ ਨੇ ਏਡਜ਼ ਦੇ ਕਾਰਨ, ਲੱਛਣ ਅਤੇ ਬਚਣ ਦੇ ਓਪਾਅ ਬਾਰੇ ਆਪਣੀ ਲਿਖੀ ਕਵਿਤਾ ਵੀ ਸੁਣਾਈ।

Have something to say? Post your comment

 

More in Malwa

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਮਾਣਾ ਦਫ਼ਤਰ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਵਿਧਾਇਕ ਜੌੜਾਮਾਜਰਾ ਦੀ ਟੀਮ ਨੇ ਸਮਾਣਾ ਹਲਕੇ ਦੇ ਲੋਕਾਂ ਨੂੰ ਧਰੁਵ ਰਾਠੀ ਦੀ ਦਸਤਾਵੇਜੀ ਫ਼ਿਲਮ ਦਿਖਾਈ

ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਦੇ ਸਹਿਯੋਗ ਨਾਲ਼ ਕਰਵਾਇਆ ਗਿਆ ਇੱਕ ਰੋਜ਼ਾ ਸੈਮੀਨਾਰ

ਪਾਣੀ ਦੇ ਬਕਾਇਆ ਮੁੱਦੇ ’ਤੇ ਸਪੀਕਰ ਸੰਧਵਾਂ ਵੱਲੋਂ ਰਾਜਸਥਾਨ ਸਰਕਾਰ ਨੂੰ ਅਪੀਲ

ਸੁਨਾਮ 'ਚ ਟਰੈਫਿਕ ਪੁਲਿਸ ਦੇ ਨਵੇਂ ਦਫਤਰ ਦਾ ਕੀਤਾ ਉਦਘਾਟਨ

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਪ੍ਰਿਤਪਾਲ ਸਿੰਘ ਹਾਂਡਾ ਅਕਾਲੀ ਦਲ (ਪੁਨਰ ਸੁਰਜੀਤ ) ਦੇ ਜਨਰਲ ਸਕੱਤਰ ਬਣੇ 

ਸੁਨਾਮ ਕਾਲਜ ਦੇ ਗੇਟ ਮੂਹਰੇ ਕਾਂਗਰਸੀਆਂ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ 

ਨੌਜਵਾਨ ਕਾਂਗਰਸੀਆਂ ਨੇ ਭੰਡੀ ਮੋਦੀ ਹਕੂਮਤ

ਪੁਰਸਕਾਰ ਲੇਖਕ ਨੂੰ ਹੋਰ ਗੰਭੀਰ ਤੇ ਸੂਝਵਾਨ ਬਣਾਉਣ ’ਚ ਯੋਗਦਾਨ ਪਾਉਂਦੇ ਹਨ : ਭਾਸ਼ੋ