Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਤਿੰਨ ਰਾਜਾਂ ਵਿੱਚ ਰਿਕਾਰਡ ਜਿੱਤ ਤੇ ਭਾਜਪਾਈ ਬਾਗੋਬਾਗ

December 04, 2023 10:27 AM
ਦਰਸ਼ਨ ਸਿੰਘ ਚੌਹਾਨ
ਸੁਨਾਮ : ਮੁਲਕ ਦੇ ਤਿੰਨ ਸੂਬਿਆਂ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਇਤਿਹਾਸਕ ਅਤੇ ਸ਼ਾਨਦਾਰ ਜਿੱਤ ਦਾ ਜਸ਼ਨ ਐਤਵਾਰ ਨੂੰ ਸੁਨਾਮ ਵਿਖੇ ਭਾਜਪਾ ਦੇ ਸੂਬਾਈ ਆਗੂ ਵਿਨੋਦ ਗੁਪਤਾ ਦੀ ਅਗਵਾਈ ਹੇਠ ਵਰਕਰਾਂ ਨੇ ਲੱਡੂ ਵੰਡਕੇ ਜਸ਼ਨ ਮਨਾਇਆ।  ਪੁਰਾਣੀ ਅਨਾਜ ਮੰਡੀ ਵਿੱਚ ਵੱਡੀ ਗਿਣਤੀ ਇਕੱਠੇ ਹੋਏ ਪਾਰਟੀ ਵਰਕਰਾਂ ਨੇ ਲੱਡੂ ਵੰਡਕੇ ਵਧਾਈਆਂ ਦਿੱਤੀਆਂ। ਇਸ ਮੌਕੇ ਗੱਲਬਾਤ ਕਰਦਿਆਂ ਸੀਨੀਅਰ ਭਾਜਪਾ ਆਗੂ ਵਿਨੋਦ ਗੁਪਤਾ ਨੇ ਕਿਹਾ ਕਿ ਪੰਜਾਬ ਦੀ ਕਿਸਾਨੀ ਅਤੇ ਡੁੱਬਦੀ ਆਰਥਿਕਤਾ ਨੂੰ ਭਾਜਪਾ ਹੀ ਬਚਾਅ ਸਕਦੀ ਹੈ। ਭਾਜਪਾ ਹੀ ਇੱਕ ਅਜਿਹੀ ਪਾਰਟੀ ਹੈ ਜੋ ਪੰਜਾਬ ਪੱਖੀ, ਕਿਸਾਨ ਪੱਖੀ ਅਤੇ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ। ਕੇਂਦਰ ਦੀ ਮੋਦੀ ਸਰਕਾਰ ਪੰਜਾਬ ਨੂੰ ਵਿਕਾਸ ਪ੍ਰੋਜੈਕਟ ਦੇ ਰਹੀ ਹੈ। ਪੰਜਾਬ ਦੇ ਲੋਕਾਂ ਨੂੰ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮਜ਼ਾਕ ਉਡਾਉਣ ਵਾਲਿਆਂ ਤੋਂ ਪੰਜਾਬ ਦੀ ਜਨਤਾ ਨੂੰ ਸੁਚੇਤ ਰਹਿਣ ਦੀ ਲੋੜ ਹੈ। ਪੂਰਾ ਦੇਸ਼ ਭਾਜਪਾ ਨੂੰ ਸਵੀਕਾਰ ਕਰ ਰਿਹਾ ਹੈ ਅਤੇ ਕੇਂਦਰ ਵਿੱਚ ਕੋਈ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਨਹੀਂ ਹੈ ਜਦੋਂ ਕਿ ਬਾਕੀ ਪਾਰਟੀਆਂ ਵਿੱਚ ਪਰਿਵਾਰਵਾਦ ਦਾ ਬੋਲਬਾਲਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਆਕਾ ਨੂੰ ਖੁਸ਼ ਕਰਨ ਲਈ ਸੂਬੇ ਦੀ ਜਨਤਾ ਦੇ ਟੈਕਸਾਂ ਦਾ ਪੈਸਾ ਜਹਾਜ਼ ਦੀ ਵਰਤੋਂ ਚੋਣਾਂ ਵਾਲੇ ਸੂਬਿਆਂ ਵਿੱਚ ਕਰਕੇ ਬਰਬਾਦ ਕਰ ਦਿੱਤਾ ਲੇਕਿਨ ਵੋਟਾਂ ਨੋਟਾ ਤੋਂ ਵੀ ਘੱਟ ਪਈਆਂ ਹਨ। ਉਨ੍ਹਾਂ ਕਿਹਾ ਕਿ ਚੁਟਕਲੇ ਬਾਜ਼ੀ ਜ਼ਿਆਦਾ ਸਮਾਂ ਨਹੀਂ ਚੱਲਦੀ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਦੀਵਾਨ ਗੋਇਲ, ਡਾਕਟਰ ਜਗਮਹਿੰਦਰ ਸੈਣੀ, ਸਾਬਕਾ ਕੌਂਸਲਰ ਲਛਮਣ ਰੈਗਰ, ਸ਼ੰਕਰ ਬਾਂਸਲ, ਸਾਬਕਾ ਕੌਂਸਲਰ ਮੋਨਿਕਾ ਗੋਇਲ, ਅਸ਼ੋਕ ਗੋਇਲ, ਯੋਗੇਸ਼ ਗਰਗ, ਸੁਮਨ ਸਿੰਗਲਾ, ਮੀਨਾਕਸ਼ੀ ਬੱਤਰਾ, ਭੀਮ ਨਾਗਰਾ, ਦਰਸ਼ਨ ਸਿੰਘ ਨੀਲੋਵਾਲ, ਮਾਨਸੀ ਜਿੰਦਲ, ਰਜਤ ਸ਼ਰਮਾ,  ਗੁਰਸਿਮਰਤ ਸਿੰਘ ਜਖੇਪਲ, ਵਿਕਾਸ ਸਿੰਗਲ, ਕੁਲਦੀਪ ਸੇਠੀ, ਪਰਮਿੰਦਰ ਗੋਇਲ, ਸੰਦੀਪ ਜਿੰਦਲ ਲੱਕੀ, ਧੀਰਜ ਗੋਇਲ, ਮਿੰਟੂ ਸਿੰਘ, ਨਰੇਸ਼ ਕੁਮਾਰ ਬੌਰੀਆ ਅਤੇ ਹੋਰ ਆਗੂ ਹਾਜ਼ਰ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ