Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਕੈਮਿਸਟਾਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

December 04, 2023 10:47 AM
ਦਰਸ਼ਨ ਸਿੰਘ ਚੌਹਾਨ
ਸੁਨਾਮ : ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਵਫ਼ਦ ਨੇ ਪ੍ਰਧਾਨ ਨਰੇਸ਼ ਜਿੰਦਲ ਦੀ ਅਗਵਾਈ ਹੇਠ ਸੰਗਰੂਰ ਦੇ ਨਵੇਂ ਆਏ ਐਸਐਸਪੀ ਸਰਤਾਜ ਸਿੰਘ ਚਾਹਲ ਨਾਲ ਮੁਲਾਕਾਤ ਕੀਤੀ ਅਤੇ ਗੁਲਦਸਤਾ ਦੇਕੇ  ਸਵਾਗਤ ਕੀਤਾ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ ਅਤੇ ਜਨਰਲ ਸਕੱਤਰ ਰਾਜੀਵ ਜੈਨ ਦੀ ਅਗਵਾਈ ਹੇਠ ਹੋਈ ਮੁਲਾਕਾਤ ਦੌਰਾਨ ਐਸਐਸਪੀ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਨਸ਼ਾ ਛੁਡਾਊ ਮੁਹਿੰਮ ਵਿੱਚ ਕੈਮਿਸਟਾਂ ਦੇ ਸਹਿਯੋਗ ਦੀ ਲੋੜ ਹੈ। ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਯੂਨੀਅਨ ਦਾ ਕੋਈ ਵੀ ਮੈਂਬਰ ਨਸ਼ਾ ਨਹੀਂ ਵੇਚਦਾ। ਐਸੋਸੀਏਸ਼ਨ ਅਜਿਹੇ ਕਿਸੇ ਵੀ ਕੈਮਿਸਟ ਦੀ ਹਮਾਇਤ ਨਹੀਂ ਕਰਦੀ ਜੋ ਨਸ਼ੇ ਵਜੋਂ ਵਰਤੀਆਂ ਜਾਂਦੀਆਂ ਦਵਾਈਆਂ ਵੇਚਦੇ ਹਨ। ਐਸਐਸਪੀ ਚਾਹਲ ਨੇ ਕਿਹਾ ਕਿ ਸਰਕਾਰ ਦੀ ਨਸ਼ਾ ਛੁਡਾਊ ਮੁਹਿੰਮ ਨੂੰ ਕੈਮਿਸਟ ਐਸੋਸੀਏਸ਼ਨ ਦੇ ਸਹਿਯੋਗ ਨਾਲ ਅੱਗੇ ਵਧਾਇਆ ਜਾਵੇਗਾ। ਪੁਲਿਸ ਨਸ਼ਿਆਂ ਦੀ ਰੋਕਥਾਮ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਮੁਨੀਸ਼ ਕੁਮਾਰ, ਅਜੈਬ ਸੈਣੀ, ਹਿਮਾਂਸ਼ੂ ਜਿੰਦਲ ਆਦਿ ਹਾਜ਼ਰ ਸਨ।

Have something to say? Post your comment