Tuesday, September 16, 2025

Malwa

ਚੇਤਨ ਸਿੰਘ ਜੌੜਾਮਾਜਰਾ ਨੇ ਪਿੰਡ ਹਰਿਆਊ ਖੁਰਦ ਵਿਖੇ 1 ਕਰੋੜ ਰੁਪਏ ਦੀ ਲਾਗਤ ਬਣਾਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ

December 04, 2023 12:09 PM
SehajTimes
 
ਪਾਤੜਾਂ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਹਲਕਾ ਸ਼ੁਤਰਾਣਾ ਦੇ ਪਿੰਡ ਹਰਿਆਊ ਖੁਰਦ ਵਿਖੇ ਢਾਈ ਏਕੜ ਜਮੀਨ 'ਚ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਏ ਖੇਡ ਸਟੇਡੀਅਮ ਦਾ ਉਦਘਾਟਨ ਵਿਧਾਇਕ ਕੁਲਵੰਤ ਸਿੰਘ ਦੀ ਮੌਜੂਦਗੀ ਵਿੱਚ ਕੀਤਾ। ਉਨ੍ਹਾਂ ਨੇ ਇਸ ਮੌਕੇ ਪਿੰਡ ਦੇ 163 ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਵੀ ਤਕਸੀਮ ਕੀਤੇ। ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ ਜਲ ਸਰੋਤ, ਖਣਨ ਤੇ ਭੂ-ਵਿਗਿਆਨ, ਭੂਮੀ ਤੇ ਜਲ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੀ ਹਨ, ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਨੇ ਸੂਬੇ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਿੱਥੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਹੈ, ਉਥੇ ਹੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡਾਂ ਵਤਨ ਪੰਜਾਬ ਦੀਆਂ ਸਮੇਤ ਖੇਡਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਵੀ ਠੋਸ ਕਦਮ ਉਠਾਏ ਹਨ।
 
ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਰਕਾਰ ਸਾਬਤ ਹੋਈ ਹੈ ਅਤੇ ਲੋੜਵੰਦ ਲੋਕਾਂ ਨੂੰ ਜਿੱਥੇ 5-5 ਮਰਲੇ ਦੇ ਪਲਾਟ ਮੁਹੱਈਆ ਕਰਵਾਏ ਜਾ ਰਹੇ ਹਨ, ਉਥੇ ਹੀ 600 ਯੂਨਿਟ ਮੁਫ਼ਤ ਬਿਜਲੀ, ਮੁਫ਼ਤ ਬੱਸ ਸਫ਼ਰ, ਮੁੱਖ ਮੰਤਰੀ ਤੀਰਥ ਯਾਤਰਾ ਸਹੂਲਤ ਦੇਣ ਸਮੇਤ ਘਰ-ਘਰ ਅਨਾਜ ਪਹੁੰਚਾਉਣ ਦੀ ਵੀ ਸ਼ੁਰੂਆਤ ਕੀਤੀ ਜਾ ਰਹੀ ਹੈ। ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਹਲਕੇ ਦੇ ਵਿਕਾਸ ਕਾਰਜਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ੇਸ਼ ਕਾਰਜ ਯੋਜਨਾ ਉਲੀਕੀ ਹੈ, ਜਿਸ 'ਤੇ ਤੇਜੀ ਨਾਲ ਅਮਲ ਕੀਤਾ ਜਾ ਰਿਹਾ ਹੈ। ਇਸ ਮੌਕੇ ਦਲਬੀਰ ਸਿੰਘ ਗਿੱਲ ਯੂ.ਕੇ., ਬਲਕਾਰ ਸਿੰਘ ਗੱਜੂਮਾਜਰਾ, ਆਪ ਆਗੂ ਮਹਿੰਗਾ ਸਿੰਘ ਸੇਲਵਾਲ, ਮਦਨ ਲਾਲ, ਲਖਵਿੰਦਰ ਸਿੰਘ ਬਾਦਸ਼ਾਹਪੁਰ, ਹਰਦੀਪ ਸਿੰਘ ਸ਼ਾਹਪੁਰ, ਦਰਸ਼ਨ ਕਕਰਾਲਾ, ਸੁਰਜੀਤ ਸਿੰਘ ਫੌਜੀ, ਜਸਵਿੰਦਰ ਸਿੰਘ ਸ਼ੇਰਗੜ੍ਹ, ਸਰਪੰਚ ਗੁਲਾਬ ਸਿੰਘ, ਜੱਜਵੀਰ ਸਿੰਘ ਸਰਪੰਚ, ਗੁਰਨਾਮ ਸਿੰਘ ਸਰਪੰਚ ਗੁਰ ਅਰਜਨ ਨਗਰ, ਬੂਟਾ ਸਿੰਘ, ਗੁਰਬਾਜ ਸਿੰਘ, ਹਰਭਜਨ ਸਿੰਘ, ਕਸ਼ਮੀਰ ਸਿੰਘ, ਲਖਵਿੰਦਰ ਸਿੰਘ, ਭਿੰਦਾ, ਕਰਨੈਲ ਸਿੰਘ ਬਾਪੂ ਦਲੀਪ ਸਿੰਘ, ਹਰਭਜਨ ਸਿੰਘ, ਗੁਰਦੇਵ ਸਿੰਘ, ਅੰਗਰੇਜ ਸਿੰਘ ਸਮੇਤ ਹੋਰ ਪਤਵੰਤੇ ਮੌਜੂਦ ਸਨ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ