Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਚੇਤਨ ਸਿੰਘ ਜੌੜਾਮਾਜਰਾ ਨੇ ਅਕਾਲੀ ਦਲ ਦੇ ਆਈਟੀ ਵਿੰਗ ਦਾ ਪ੍ਰਧਾਨ ਕੇਵਲ ਸਿੰਘ ਦਾ ਆਪ 'ਚ ਕੀਤਾ ਸਵਾਗਤ

December 04, 2023 12:16 PM
SehajTimes
ਪਾਤੜਾਂ : ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸ੍ਰੋਮਣੀ ਅਕਾਲੀ ਦਲ ਦੇ ਆਈਟੀ ਵਿੰਗ ਦੇ ਪ੍ਰਧਾਨ ਕੇਵਲ ਸਿੰਘ ਜੌੜਾਮਾਜਰਾ ਵੱਲੋਂ ਸ੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਖੁਸ਼ ਹੋ ਕੇ ਆਪ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਖਾਸ ਕਰਕੇ ਨੌਜਵਾਨ ਉਨ੍ਹਾਂ ਦੀ ਪਾਰਟੀ ਨਾਲ ਜੁੜ ਰਹੇ ਹਨ, ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਥੋੜੇ ਜਿਹੇ ਕਾਰਜਕਾਲ ਵਿੱਚ ਹੀ 40 ਹਜਾਰ ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਮੈਰਿਟ 'ਤੇ ਪ੍ਰਦਾਨ ਕੀਤੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਹੀ ਦੇਸ਼ ਤੇ ਖਾਸ ਕਰਕੇ ਪੰਜਾਬ ਵਿੱਚ ਰੋਜ਼ਗਾਰ ਤੇ ਉਚ ਵਿੱਦਿਆ ਦੇ ਮੌਕੇ ਪ੍ਰਦਾਨ ਕਰਨ ਲਈ ਵਿਸ਼ੇਸ਼ ਨੀਤੀਆਂ ਬਣਾਈਆਂ ਹਨ, ਜਿਸ ਕਰਕੇ ਹਰ ਵਰਗ ਖੁਸ਼ ਹੈ। ਜੌੜਾਮਾਜਰਾ ਨੇ ਕਿਹਾ ਕਿ ਦੂਸਰੀਆਂ ਪਾਰਟੀਆਂ ਨੂੰ ਹੁਣ ਕੋਈ ਮੁੱਦਾ ਨਹੀਂ ਮਿਲ ਰਿਹਾ ਅਤੇ ਉਨ੍ਹਾਂ ਦੇ ਆਗੂ ਹੀ ਇਨ੍ਹਾਂ ਨੂੰ ਅਲਵਿਦਾ ਆਖ ਰਹੇ ਹਨ ਕਿਉਂਕਿ ਇਨ੍ਹਾਂ ਪਾਰਟੀਆਂ ਨੂੰ ਲੋਕ ਹੁਣ ਮੂੰਹ ਨਹੀਂ ਲਗਾ ਰਹੇ।
 
 
ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਹਲਕਾ ਵਿਧਾਇਕ ਕੁਲਵੰਤ ਸਿੰਘ ਦੀ ਪ੍ਰੇਰਣਾ ਨਾਲ ਆਪ 'ਚ ਸ਼ਾਮ ਹੋਇਆ ਨੌਜਵਾਨ ਆਗੂ ਕੇਵਲ ਸਿੰਘ ਲੋਕਾਂ ਨਾਲ ਜੁੜਿਆ ਨੌਜਵਾਨ ਹੈ, ਇਸ ਨੂੰ ਆਮ ਆਦਮੀ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਕੇਵਲ ਸਿੰਘ ਨੇ ਚੇਤਨ ਸਿੰਘ ਜੌੜਾਮਾਜਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਚੇਤਨ ਸਿੰਘ ਜੌੜਾਮਾਜਰਾ ਤੇ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਲੋਕਾਂ ਦੀ ਸੇਵਾ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਐਮ.ਐਲ.ਏ. ਕੁਲਵੰਤ ਸਿੰਘ ਨੇ ਵੀ ਕੇਵਲ ਸਿੰਘ ਦਾ ਸਵਾਗਤ ਕੀਤਾ। ਇਸ ਮੌਕੇ ਦਲਬੀਰ ਸਿੰਘ ਗਿੱਲ ਯੂ.ਕੇ., ਬਲਕਾਰ ਸਿੰਘ ਗੱਜੂਮਾਜਰਾ, ਆਪ ਆਗੂ ਮਹਿੰਗਾ ਸਿੰਘ ਸੇਲਵਾਲ, ਮਦਨ ਲਾਲ, ਲਖਵਿੰਦਰ ਸਿੰਘ ਬਾਦਸ਼ਾਹਪੁਰ, ਹਰਦੀਪ ਸਿੰਘ ਸ਼ਾਹਪੁਰ, ਦਰਸ਼ਨ ਕਕਰਾਲਾ, ਸੁਰਜੀਤ ਸਿੰਘ ਫੌਜੀ, ਜਸਵਿੰਦਰ ਸਿੰਘ ਸ਼ੇਰਗੜ੍ਹ ਵੀ ਮੌਜੂਦ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ