Tuesday, September 16, 2025

Malwa

ਸਵ.ਅਵਤਾਰ ਸਿੰਘ ਨੰਬਰਦਾਰ ਦੀ ਯਾਦ 'ਚ ਮੁਫ਼ਤ ਕੈਂਸਰ ਚੈੱਕਅਪ ਕੈਂਪ 7 ਨੂੰ

December 04, 2023 04:22 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਲਾਇਨਜ ਕਲੱਬ ਸੁਨਾਮ ਅਤੇ ਵਰਲਡ ਕੈਂਸਰ ਕੇਅਰ ਵੱਲੋਂ ਮਰਹੂਮ ਅਵਤਾਰ ਸਿੰਘ ਨੰਬਰਦਾਰ ਦੀ ਯਾਦ ਵਿੱਚ ਮੁਫ਼ਤ ਕੈਂਸਰ ਚੈੱਕਅਪ ਕੈਂਪ 7 ਦਸੰਬਰ ਦਿਨ ਵੀਰਵਾਰ ਨੂੰ  ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ  ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲਾਇਨ ਮਨਪ੍ਰੀਤ ਸਿੰਘ ਮਨੀ ਵੜੈਚ ਨੇ ਦੱਸਿਆ ਕਿ ਲਾਇਨਜ ਕਲੱਬ ਵੱਲੋਂ ਇਹ ਕੈਂਪ ਉਹਨਾਂ ਦੇ ਦਾਦਾ ਕਮਿਊਨਿਸਟ ਆਗੂ ਸਵਰਗੀ ਅਵਤਾਰ ਸਿੰਘ ਨੰਬਰਦਾਰ ਦੀ ਯਾਦ ਵਿੱਚ ਲਗਾਇਆ ਜਾ ਰਿਹਾ ਹੈ ਇਸ ਕੈਂਪ ਵਿੱਚ ਨੰਬਰਦਾਰ ਪਰਿਵਾਰ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾਵੇਗਾ । ਉਨ੍ਹਾਂ ਕਿਹਾ ਕਿ ਉਕਤ ਕੈਂਪ ਵਿੱਚ ਔਰਤਾਂ ਅਤੇ ਮਰਦਾਂ ਦੇ ਕੈਂਸਰ ਦੀ ਸਰੀਰਿਕ ਜਾਂਚ ,ਔਰਤਾਂ ਦੇ ਬੱਚੇਦਾਨੀ ਦੇ ਕੈਂਸਰ ਦੀ ਜਾਂਚ , ਹੱਡੀਆਂ ਦੇ ਟੈਸਟ, ਸ਼ੂਗਰ,  ਬਲੱਡ ਪਰੈਸ਼ਰ ਸਬੰਧੀ ਮੁਫ਼ਤ ਦਵਾਈਆਂ ਜ਼ਰੂਰਤਮੰਦ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ । ਇਸ ਮੌਕੇ ਲਾਇਨ ਕਲੱਬ ਦੇ ਪ੍ਰਧਾਨ ਕਰਨ ਗੋਇਲ,ਸੈਕਟਰੀ ਮਨੋਜ਼ ਬਾਂਸਲ,ਰਾਜੀਵ ਸਿੰਗਲਾ,ਜਗਰੂਪ ਸਿੰਘ ਭਾਊ,  ਬਲਵਿੰਦਰ ਬਾਂਸਲ,ਸੁਸ਼ੀਲ ਗੋਇਲ, ਭਰਤ ਗੋਇਲ ਅਤੇ ਲਾਇਨ ਕਲੱਬ ਦੇ ਆਗੂ ਅਤੇ ਮੈਬਰ ਹਾਜ਼ਰ ਸਨ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ