Monday, March 23, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਕੈਪਟਨ ਅਮਰਿੰਦਰ ਸਿੰਘ (Capt Amrinder Singh) ਵੱਲੋਂ ਆੜ੍ਹਤੀਆਂ ਨੂੰ ਵਿਵਸਥਾ ਦਾ ਹਿੱਸਾ ਬਣੇ ਰਹਿਣ ਦਾ ਭਰੋਸਾ

April 10, 2021 05:30 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਭਰੋਸੇ ਤੋਂ ਬਾਅਦ ਆੜ੍ਹਤੀਆਂ ਵੱਲੋਂ ਆਪਣੀ ਪ੍ਰਸਤਾਵਿਤ ਹੜਤਾਲ ਖਤਮ ਕਰ ਦੇਣ ਨਾਲ ਪੰਜਾਬ ਵਿਚ ਅੱਜ ਕਣਕ ਦੀ ਖਰੀਦ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਨੇ ਖ਼ਰੀਦ ਪ੍ਰਕਿਰਿਆ ਵਿਚ ਆੜ੍ਹਤੀਆਂ ਦੀ ਨਿਰੰਤਰ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ 131 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਦੀ ਐਫ.ਸੀ.ਆਈ. ਤੋਂ ਅਦਾਇਗੀ ਹੋਣ ਦੀ ਉਡੀਕ ਕੀਤੇ ਬਿਨਾਂ ਤੁਰੰਤ ਜਾਰੀ ਕਰਨ ਸਮੇਤ ਕਈ ਹੋਰ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ।
ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ਸਾਫ਼ਟਵੇਟਰ ਵਿੱਚ ਕੀਤੀ ਸੋਧ :
ਮੁੱਖ ਮੰਤਰੀ ਦੇ ਆਦੇਸ਼ਾਂ ਉਤੇ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ਖਰੀਦ ਸਬੰਧੀ ਸਾਫਟਵੇਅਰ ਵਿਚ ਸੋਧ ਕਰ ਦਿੱਤੀ ਹੈ ਤਾਂ ਜੋ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਜਾਰੀ ਕਰਨ ਦੀ ਪ੍ਰਕਿਰਿਆ ਵਿਚ ਆੜ੍ਹਤੀਆਂ ਦੀ ਸ਼ਮੂਲੀਅਤ ਸੋਧੇ ਰੂਪ ਵਿਚ ਹੀ ਸਹੀ, ਬਣੀ ਜਰੂਰ ਰਹੇਗੀ, ਜਦੋਂ ਕਿ ਸੂਬਾ ਸਰਕਾਰ ਵੱਲੋਂ ਨਿਰਧਾਰਤ ਸਮੇਂ ਅਨੁਸਾਰ ਕਿਸਾਨਾਂ ਨੂੰ 48 ਘੰਟਿਆਂ ਵਿਚ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਅਦਾਇਗੀ ਮਿਲ ਜਾਵੇਗੀ।
ਖ਼ਰੀਦ ਪ੍ਰਕਿਰਿਆ ਨਾਲ ਹਮੇਸ਼ਾ ਜੁੜੇ ਰਹਿਣ ਦਾ ਭਰੋਸਾ :
ਪੰਜਾਬ ਦੇ ਆੜ੍ਹਤੀਆਂ ਦੇ ਹਿੱਤਾਂ ਦੀ ਰਾਖੀ ਲਈ ਆਪਣੀ ਸਪੱਸ਼ਟ ਵਚਨਬੱਧਤਾ ਦਾ ਐਲਾਨ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆੜ੍ਹਤੀਆਂ ਨੂੰ ਘੱਟੋ-ਘੱਟ ਸਮਰਥਨ ਮੁੱਲ ਤੋਂ ਬਾਹਰ ਰੱਖਣ ਬਾਰੇ ਭਾਰਤ ਸਰਕਾਰ ਦੇ ਨਿਰਦੇਸ਼ਾਂ ਦੇ ਬਾਵਜੂਦ ਉਹ ਖਰੀਦ ਪ੍ਰਕਿਰਿਆ ਨਾਲ ਹਮੇਸ਼ਾ ਜੁੜੇ ਰਹਿਣਗੇ। ਉਨ੍ਹਾਂ ਕਿਹਾ,”ਜਦੋਂ ਤੱਕ ਮੈਂ ਇੱਥੇ ਹਾਂ, ਤੁਸੀਂ ਵਿਵਸਥਾ ਦਾ ਹਿੱਸਾ ਬਣੇ ਰਹੋਗੇ ਅਤੇ ਤੁਹਾਡੀ ਭੂਮਿਕਾ ਹਮੇਸ਼ਾ ਕਾਇਮ ਰਹੇਗੀ।“ ਉਨ੍ਹਾਂ ਕਿਹਾ ਕਿ ਉਹ ਯਕੀਨ ਦਿਵਾਉਂਦੇ ਹਨ ਕਿ ਏ.ਪੀ.ਐਮ.ਸੀ. ਐਕਟ ਤਹਿਤ ਆੜ੍ਹਤੀਆ ਕਮਿਸ਼ਨ ਅਤੇ ਹੋਰ ਲਾਗਤਾਂ ਜਾਰੀ ਰਹਿਣਗੀਆਂ।
ਸਿੱਧੀ ਅਦਾਇਗੀ ਪ੍ਰਣਾਲੀ ਨੂੰ ਮੁਲਤਵੀ ਕਰਨ ਲਈ ਲੜੀ ਲੜਾਈ :
ਭਾਰਤ ਸਰਕਾਰ ਵੱਲੋਂ ਸਿੱਧੀ ਅਦਾਇਗੀ ਦੀ ਪ੍ਰਣਾਲੀ ਨੂੰ ਮੁਲਤਵੀ ਕਰਨ ਲਈ ਸੂਬਾ ਸਰਕਾਰ ਦੀ ਅਪੀਲ ਨੂੰ ਮੰਨਣ ਤੋਂ ਇਨਕਾਰ ਕਰ ਦੇਣ ਉਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ,”ਇਸ ਮੁੱਦੇ ਉਤੇ ਅਸੀਂ ਕੇਂਦਰ ਨਾਲ ਸਖਤ ਲੜਾਈ ਲੜੀ ਪਰ ਉਹ ਅੜੇ ਰਹੇ ਅਤੇ ਇੱਥੋਂ ਤੱਕ ਕਿ ਸਿੱਧੀ ਅਦਾਇਗੀ ਦੀ ਪ੍ਰਣਾਲੀ ਨੂੰ ਲਾਗੂ ਨਾ ਕਰਨ ਦੀ ਸੂਰਤ ਵਿਚ ਪੰਜਾਬ ਤੋਂ ਖਰੀਦ ਨਾ ਕਰਨ ਦੀ ਧਮਕੀ ਦੇਣ ਤੱਕ ਗਏ।“
ਆੜ੍ਹਤੀਆਂ ਦੀ ਰੁਕੀ 131 ਕਰੋੜ ਦੀ ਜਾਰੀ ਕਰਨ ਦੇ ਹੁਕਮ :
ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ 131 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਦੀ ਉਡੀਕ ਕੀਤੇ ਬਿਨਾਂ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਕਿਉਂ ਜੋ ਕੁਝ ਆੜ੍ਹਤੀਆਂ ਵੱਲੋਂ ਵੇਰਵੇ ਅਪਲੋਡ ਨਾ ਕਰਨ ਕਰਕੇ ਐਫ.ਸੀ.ਆਈ. ਨੇ ਇਹ ਰਾਸ਼ੀ ਰੋਕੀ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਆੜ੍ਹਤੀਆਂ ਨੂੰ ਉਸ ਵੇਲੇ ਸ਼ਾਇਦ ਅਜਿਹੇ ਲੋਕਾਂ ਨੇ ਰੋਕ ਦਿੱਤਾ ਹੋਵੇ, ਜੋ ਸਿਆਸਤ ਖੇਡਣਾ ਚਾਹੁੰਦੇ ਹੋਣ। ਉਨ੍ਹਾਂ ਕਿਹਾ ਕਿ ਭਾਵੇਂ ਕਿ ਐਫ.ਸੀ.ਆਈ. ਪਾਸੋਂ ਇਹ ਰਾਸ਼ੀ ਅਜੇ ਆਉਣੀ ਹੈ ਪਰ ਉਨ੍ਹਾਂ ਦੀ ਸਰਕਾਰ ਇਸ ਦੀ ਉਡੀਕ ਕੀਤੇ ਬਿਨਾਂ ਤੁਰੰਤ ਜਾਰੀ ਕਰੇਗੀ। ਮੁੱਖ ਮੰਤਰੀ ਨੇ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਐਫ.ਸੀ.ਆਈ. ਵੱਲੋਂ ਕੀਤੀ ਲੇਬਰ ਦੀ ਅਦਾਇਗੀ ਵਿਚ 30 ਫੀਸਦੀ ਦੀ ਕਟੌਤੀ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਏਗੀ।
ਆੜ੍ਹਤੀਆਂ ਵੱਲੋਂ ਹੜਤਾਲ ਵਾਪਸ ਲੈਣ ਦਾ ਧੰਨਵਾਦ :
ਕੈਪਟਨ ਅਮਰਿੰਦਰ ਸਿੰਘ ਨੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਵਿਜੈ ਕਾਲੜਾ ਦਾ ਉਨ੍ਹਾਂ ਦੀ ਸਰਕਾਰ ਵੱਲੋਂ ਸੰਭਾਵੀ ਹੜਤਾਲ ਵਾਪਸ ਲੈਣ ਸਬੰਧੀ ਕੀਤੀ ਗਈ ਅਪੀਲ ਨੂੰ ਮੰਨਣ ਅਤੇ ਅਨਾਜ ਦੀ ਚੁਕਾਈ ਕਰਨ ਲਈ ਧੰਨਵਾਦ ਕੀਤਾ, ਨਹੀਂ ਤਾਂ ਕਿਸਾਨਾਂ ਨੂੰ ਨੁਕਸਾਨ ਝੱਲਣਾ ਪੈਣਾ ਸੀ।ਉਨ੍ਹਾਂ ਆੜ੍ਹਤੀਆਂ ਨੂੰ ਅਪੀਲ ਕਰਦੇ ਹੋਏ ਤੁਰੰਤ ਹੀ ਖ਼ਰੀਦ ਸ਼ੁਰੂ ਕਰਨ ਅਤੇ ਕੋਵਿਡ ਸਬੰਧੀ ਨਿਯਮਾਂ ਦਾ ਪਾਲਣਾ ਕਰਨ ਲਈ ਕਿਹਾ।ਮੌਜੂਦਾ ਵਰ੍ਹੇ ਕੋਵਿਡ-19 ਦੇ ਦੂਜੇ ਦੌਰ ਕਾਰਨ ਸਰਕਾਰ ਨੂੰ ਪਹਿਲਾਂ ਨਿਰਧਾਰਿਤ 1 ਅਪ੍ਰੈਲ ਦੀ ਥਾਂ ’ਤੇ ਖ਼ਰੀਦ ਪ੍ਰਕਿਰਿਆ 10 ਅਪ੍ਰੈਲ ਤੱਕ ਮੁਲਤਵੀ ਕਰਨੀ ਪਈ ਸੀ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼

ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ ਮਾਨ ਸਰਕਾਰ ਦਾ ਮਜ਼ਬੂਤ ਕਦਮ—127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ: ਡਾ. ਬਲਜੀਤ ਕੌਰ

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਗੈਂਗਸਟਰਾਂ ‘ਤੇ ਵਾਰ ਦਾ 60ਵਾਂ ਦਿਨ: ਪੰਜਾਬ ਪੁਲਿਸ ਵੱਲੋਂ 675 ਥਾਵਾਂ ‘ਤੇ ਛਾਪੇਮਾਰੀ; 416 ਗ੍ਰਿਫ਼ਤਾਰ

ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ