Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਭਾਈ ਰਾਜੋਆਣਾ ਨਾਲ ਅਕਾਲੀ ਦਲ ਦੇ ਵਫਦ ਨੂੰ ਨਾ ਮਿਲਣ ਦੇਣਾ ਮੰਦਭਾਗਾ :ਲਖਮੀਰਵਾਲਾ

December 04, 2023 05:07 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਇੰਦਰਮੋਹਨ ਸਿੰਘ ਲਖਮੀਰਵਾਲਾ ਨੇ ਕਿਹਾ ਕਿ ਅਕਾਲੀ ਆਗੂਆਂ ਬਿਕਰਮ ਸਿੰਘ ਮਜੀਠੀਆ ਅਤੇ ਵਿਰਸਾ ਸਿੰਘ ਵਲਟੋਹਾ ਦੇ ਦੋ ਮੈਂਬਰੀ ਵਫ਼ਦ ਨੂੰ ਪਟਿਆਲਾ ਜੇਲ ਵਿੱਚ ਨਜ਼ਰਬੰਦ ਫਾਂਸੀ ਦੀ ਸਜ਼ਾ ਯਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਨਾ ਕਰਨ ਦੇਣਾ ਮੰਦਭਾਗਾ ਹੈ ਜਦਕਿ ਜੇਲ੍ਹ ਦੇ ਕਾਇਦੇ ਕਾਨੂੰਨ ਮੁਤਾਬਕ ਮੁਲਾਕਾਤ ਤੋਂ ਰੋਕਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਸਰਬ ਉੱਚ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਕਾਇਦਾ ਅਕਾਲੀ ਦਲ ਦੇ ਆਗੂਆਂ ਨੂੰ ਭਾਈ ਰਾਜੋਆਣਾ ਨਾਲ ਮੁਲਾਕਾਤ ਕਰਨ ਲਈ ਕਿਹਾ ਸੀ। ਸੋਮਵਾਰ ਨੂੰ ਸੁਨਾਮ ਵਿਖੇ ਜਾਰੀ ਬਿਆਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਇੰਦਰਮੋਹਨ ਸਿੰਘ ਲਖਮੀਰਵਾਲਾ ਨੇ ਕਿਹਾ ਕਿ ਭਾਈ ਰਾਜੋਆਣਾ ਨਾਲ ਮੁਲਾਕਾਤ ਦਾ ਸਮਾਂ ਮੰਗਣ ਦੇ ਜਵਾਬ ਵਿੱਚ ਜੇਲ੍ਹਾਂ ਨਾਲ ਸਬੰਧਿਤ ਉੱਚ ਅਧਿਕਾਰੀਆਂ ਨੇ ਬਕਾਇਦਾ ਜੇਲ੍ਹ ਸੁਪਰਡੈਂਟ ਨੂੰ ਲਿਖੇ ਪੱਤਰ ਵਿੱਚ ਸਪੱਸ਼ਟ ਲਿਖਿਆ ਹੈ ਕਿ ਕਿਸੇ ਨਾਲ ਵੀ ਮੁਲਾਕਾਤ ਕਰਵਾਉਣ ਲਈ ਜੇਲ੍ਹ ਦਾ ਸਬੰਧਿਤ ਅਧਿਕਾਰੀ ਸਮਰੱਥ ਅਥਾਰਟੀ ਹੈ ਬਾਵਜੂਦ ਇਸ ਦੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਵਿਰਸਾ ਸਿੰਘ ਵਲਟੋਹਾ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਤੋਂ ਰੋਕ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਵਿਰੋਧੀ ਪਾਰਟੀਆਂ ਦੇ ਆਗੂਆਂ ਨਾਲ ਨਿੱਜੀ ਕਿੜਾਂ ਕੱਢ ਰਹੀ ਹੈ ਅਜਿਹਾ ਵਰਤਾਰਾ ਕਿਸੇ ਵੀ ਕੀਮਤ ਤੇ ਬਰਦਾਸ਼ਤ ਕਰਨਾ ਆਪੇ ਤੋਂ ਬਾਹਰ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਚਾਰ ਰਾਜਾਂ ਦੀਆਂ ਵਿਧਾਨ ਸਭਾਵਾਂ ਦੇ ਚੋਣ ਨਤੀਜਿਆਂ ਤੋਂ ਸਬਕ ਲੈਣਾ ਚਾਹੀਦਾ ਹੈ। ਨੋਟਾ ਤੋਂ ਵੀ ਘੱਟ ਵੋਟਾਂ ਪੈਣੀਆਂ ਦਰਸਾਉਂਦਾ ਹੈ ਕਿ ਮੁਲਕ ਅੰਦਰ ਜਨਤਾ ਭਵਿੱਖ ਵਿੱਚ ਆਮ ਆਦਮੀ ਪਾਰਟੀ ਨੂੰ ਮੂੰਹ ਨਹੀਂ ਲਾਵੇਗੀ।

Have something to say? Post your comment

 

More in Malwa

ਸੁਨਾਮ ਵਿਖੇ ਨਗਰ ਕੀਰਤਨ ਸਜਾਇਆ 

ਕੁਲਵਿੰਦਰ ਨਾਮਧਾਰੀ ਲਾਇਨਜ ਕਲੱਬ ਰਾਇਲਜ ਦੇ ਪ੍ਰਧਾਨ ਬਣੇ 

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ

ਉਮੰਗ ਵੈਲਫ਼ੇਅਰ ਫਾਊਂਡੇਸ਼ਨ ਰਜਿ. ਨੇ ਥਾਪਰ ਕਾਲਜ ਵਿਖੇ ਫੋਟੋਆਂ ਦੀ ਲਗਾਈ ਪ੍ਰਦਰਸ਼ਨੀ,

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਿਸ਼ੀ ਕਾਲੋਨੀ ਤੋਂ ਦੂਜੀ ਵਾਰ ਸ਼ਰਧਾਲੂਆਂ ਦੀ ਬੱਸ ਰਵਾਨਾ

ਜੈਮਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੂੰ ਦਿੱਲੀ ਵਿਖੇ 'ਅਕਾਦਮਿਕ ਉੱਤਮਤਾ ਪੁਰਸਕਾਰ 2026' ਨਾਲ ਕੀਤਾ ਸਨਮਾਨਿਤ

ਬਲਾਕ ਪ੍ਰਧਾਨਾਂ ਸਮੇਤ ਸੀਨੀ: ਲੀਡਰਸ਼ਿਪ ਵਲੋਂ ਆਪੇ ਬਣੇ ਟਿਕਟ ਦੇ ਅਖੌਤੀ ਦਾਅਵੇਦਾਰਾਂ ਖਿਲਾਫ ਕਾਰਵਾਈ ਦੀ ਮੰਗ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਜਿਨਗਰ ਸਮਾਜ ਹਮੇਸ਼ਾ ਆਮ ਆਦਮੀ ਪਾਰਟੀ ਦੇ ਨਾਲ : ਸ਼ਾਮ ਲਾਲ

ਸੁਨਾਮ 'ਚ ਬਿਜਲੀ ਕੱਟਾਂ ਖ਼ਿਲਾਫ਼ ਧਰਨਾ ਭਲਕੇ ਸੂਬਾ ਸਰਕਾਰ ਬਿਜਲੀ ਸਪਲਾਈ ਯਕੀਨੀ ਬਣਾਉਣ 'ਚ ਹੋਈ ਫੇਲ੍ਹ : ਗੋਲਡੀ