Sunday, November 02, 2025

Chandigarh

ਵਿੱਤੀ ਸਾਲ 2023-24 ਦੇ ਪਹਿਲੇ 8 ਮਹੀਨਿਆਂ ਦੌਰਾਨ ਜੀ.ਐਸ.ਟੀ ਆਮਦਨ 16.61% ਵਧੀ

December 04, 2023 05:34 PM
SehajTimes
ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2023-24 ਦੇ ਪਹਿਲੇ 8 ਮਹੀਨਿਆਂ ਦੌਰਾਨ ਨਵੰਬਰ ਤੱਕ ਵਸਤੂਆਂ ਅਤੇ ਸੇਵਾ ਕਰ (ਜੀ.ਐੱਸ.ਟੀ.) ਤੋਂ ਨੈਟ ਪ੍ਰਾਪਤੀਆਂ ਵਿੱਚ 16.61 ਫੀਸਦੀ ਦਾ ਵਾਧਾ ਅਤੇ ਆਬਕਾਰੀ ਤੋਂ ਪ੍ਰਾਪਤ ਹੋਣ ਵਾਲੇ ਮਾਲੀਏ ਵਿੱਚ 11.45 ਫੀਸਦੀ ਦਾ ਵਾਧਾ ਦਰ ਦਰਜ ਕੀਤਾ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਵਿੱਤੀ ਸਾਲ 2022-23 ਵਿੱਚ ਨਵੰਬਰ ਤੱਕ ਰਾਜ ਦੀ ਨੈੱਟ ਜੀਐਸਟੀ ਪ੍ਰਾਪਤੀ 11967.76 ਕਰੋੜ ਰੁਪਏ ਸੀ ਜਦੋਂ ਕਿ ਚਾਲੂ ਮਾਲੀ ਸਾਲ ਦੌਰਾਨ ਰਾਜ ਦੀ ਨੈੱਟ ਜੀਐਸਟੀ ਪ੍ਰਾਪਤੀ 13955.38 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਨੈਟ ਜੀ.ਐਸ.ਟੀ ਪ੍ਰਾਪਤੀ ਵਿੱਚ ਕੁੱਲ 1987.62 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ। 
 
ਆਬਕਾਰੀ ਤੋਂ ਪ੍ਰਾਪਤ ਮਾਲੀਏ ਦੇ ਅੰਕੜਿਆਂ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਚਾਲੂ ਵਿੱਤੀ ਸਾਲ ਵਿੱਚ ਨਵੰਬਰ ਤੱਕ ਆਬਕਾਰੀ ਤੋਂ ਕੁੱਲ ਮਾਲੀਆ 5947.47 ਕਰੋੜ ਰੁਪਏ ਹੈ ਜਦੋਂ ਕਿ ਵਿੱਤੀ ਸਾਲ 2022-23 ਦੇ ਪਹਿਲੇ 8 ਮਹੀਨਿਆਂ ਵਿੱਚ ਕੁੱਲ ਜੀ.ਐਸ.ਟੀ ਮਾਲੀਆ 5336.61 ਕਰੋੜ ਰੁਪਏ ਸੀ, ਇਸ ਤਰ੍ਹਾਂ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਕੁੱਲ 610.86 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਵੰਬਰ ਤੱਕ ਵੈਟ, ਸੀ.ਐਸ.ਟੀ., ਜੀ.ਐਸ.ਟੀ., ਪੀ.ਐਸ.ਡੀ.ਟੀ. ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਨੈੱਟ 13.89 ਪ੍ਰਤੀਸ਼ਤ ਦੇ ਵਾਧਾ ਪ੍ਰਾਪਤ ਹੋਇਆ ਹੈ।
 
ਸੂਬੇ ਦੇ ਆਪਣੇ ਕਰ ਮਾਲੀਏ ਵਿੱਚ ਵਾਧੇ ਬਾਰੇ ਖੁਲਾਸਾ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਰ ਚੋਰੀ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸ ਕੇ ਅਤੇ ਕਰ ਪ੍ਰਣਾਲੀ ਨੂੰ ਸਰਲ ਬਣਾ ਕੇ ਇਮਾਨਦਾਰ ਕਰਦਾਤਾਵਾਂ ਨੂੰ ਸਹੂਲਤ ਦਿੰਦਿਆਂ ਆਪਣੇ ਕਰ ਮਾਲੀਆ ਵਿੱਚ ਵਾਧਾ ਦਰਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਜੀਐਸਟੀ ਲਾਗੂ ਹੋਣ ਤੋਂ ਬਾਅਦ ਪਹਿਲੀ ਵਾਰ ਰਾਜ ਦੀਆਂ 8 ਮਹੀਨਿਆਂ ਦੀਆਂ ਕਰ ਪ੍ਰਾਪਤੀਆਂ ਨੇ 25 ਹਜ਼ਾਰ ਕਰੋੜ ਦੇ ਅੰਕੜੇ ਨੂੰ ਛੂਹਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਇਸ ਵਿੱਤੀ ਵਰ੍ਹੇ ਦੌਰਾਨ ਨਵੰਬਰ ਮਹੀਨੇ ਦੇ ਅੰਤ ਤੱਕ ਵੈਟ, ਸੀ.ਐਸ.ਟੀ., ਜੀ.ਐਸ.ਟੀ., ਪੀ.ਐਸ.ਡੀ.ਟੀ. ਅਤੇ ਆਬਕਾਰੀ ਤੋਂ 24965.59 ਕਰੋੜ ਦਾ ਮਾਲੀਆ ਪ੍ਰਾਪਤ ਹੋਇਆ ਹੈ।
 
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ ਸਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆ ਕੇ ਸੂਬੇ ਦੇ ਆਪਣੇ ਮਾਲੀਏ ਵਿੱਚ ਭਾਰੀ ਵਾਧਾ ਕੀਤਾ ਹੈ ਅਤੇ ਸੂਬੇ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਲਈ ਇਸ ਵਾਧੇ ਨੂੰ ਬਰਕਰਾਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਸੂਬੇ ਨੂੰ ਵਿਕਾਸ ਅਤੇ ਖੁਸ਼ਹਾਲੀ ਦੀਆਂ ਬੁਲੰਦੀਆਂ 'ਤੇ ਪਹੁੰਚਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ