Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਪੀਕਰ ਸੰਧਵਾਂ ਵੱਲੋਂ ਜੁੱਤੀ ਬਣਾਉਣ 'ਤੇ 12 ਫ਼ੀਸਦ ਟੈਕਸ ਲਗਾਉਣ ਲਈ ਕੇਂਦਰ ਸਰਕਾਰ ਦੀ ਆਲੋਚਨਾ

December 04, 2023 06:16 PM
SehajTimes
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵੱਲੋਂ ਜੁੱਤੀ ਬਣਾਉਣ/ ਸ਼ੂਮੇਕਿੰਗ (ਪੰਜਾਬੀ ਜੁੱਤੀ) ਇੰਡਸਟਰੀ 'ਤੇ ਟੈਕਸ ਵਧਾਉਣ ਦੇ ਫ਼ੈਸਲੇ ਨੂੰ ਆਪਹੁਦਰਾ ਕਰਾਰ ਦਿੱਤਾ ਹੈ। ਉਨ੍ਹਾਂ ਇਸ ਫ਼ੈਸਲੇ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਲਈ ਕਿਹਾ। ਸਦੀਆਂ ਤੋਂ ਆਪਣੇ ਹੱਥਾਂ ਨਾਲ ਜੁੱਤੀਆਂ ਬਣਾਉਣ ਵਾਲੇ ਕਾਰੀਗਰਾਂ (ਸ਼ੂਮੇਕਰ) ਲਈ ਤੁਰੰਤ ਵਿੱਤੀ ਸਹਾਇਤਾ ਦੀ ਮੰਗ ਕਰਦਿਆਂ ਸਪੀਕਰ ਨੇ ਕਿਹਾ ਕਿ ਇਹ ਲੋਕ ਸਦੀਆਂ ਪੁਰਾਣੀ ਪਰੰਪਰਾ ਨੂੰ ਜੀਵੰਤ ਰੱਖਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਕੇਂਦਰ ਸਰਕਾਰ ਇਸ ਆਪਹੁਦਰੇ ਫ਼ੈਸਲੇ ਨਾਲ ਇਸ ਰਵਾਇਤੀ ਉਦਯੋਗ ਨੂੰ ਤਬਾਹ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਇਨ੍ਹਾਂ ਰਵਾਇਤੀ ਕਿੱਤਿਆਂ ਦਾ ਸਮਰਥਨ ਕੀਤਾ ਜਾਵੇ ਤਾਂ ਜੋ ਹੱਥੀਂ ਜੁੱਤੀ ਬਣਾਉਣ ਵਾਲੇ ਕਾਰੀਗਰ ਆਪਣੀ ਰੋਜ਼ੀ-ਰੋਟੀ ਕਮਾ ਸਕਣ।
 
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਲੋਕ ਪੱਖੀ ਅਤੇ ਉਦਯੋਗ ਪੱਖੀ ਨੀਤੀਆਂ ਨਾਲ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਵੱਡੇ ਉਪਰਾਲੇ ਕਰ ਰਹੀ ਹੈ ਪਰ ਇਸ ਦੇ ਉਲਟ ਕੇਂਦਰ ਸਰਕਾਰ ਵੱਡੇ ਉਦਯੋਗਿਕ ਦਿੱਗਜਾਂ ਦੀ ਸਹਾਇਤਾ ਤਾਂ ਕਰ ਰਹੀ ਹੈ ਜਦਕਿ ਹਰ ਕਿਸਮ ਦੇ ਅਸੰਗਠਿਤ ਖੇਤਰਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ