Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਪੰਜਾਬ ਸਰਕਾਰ ਵੱਲੋਂ ਪਠਾਨਕੋਟ ’ਚ ਗ਼ੈਰ-ਕਾਨੂੰਨੀ ਖਣਨ ਵਿਰੁੱਧ ਜ਼ੋਰਦਾਰ ਕਾਰਵਾਈ; 7 ਵਿਅਕਤੀ ਗ੍ਰਿਫ਼ਤਾਰ ਅਤੇ ਮਸ਼ੀਨਰੀ ਜ਼ਬਤ

December 04, 2023 06:53 PM
SehajTimes
ਚੰਡੀਗੜ੍ਹ : ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਦੇ ਖ਼ਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਠਾਨਕੋਟ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਸਣੇ ਮਸ਼ੀਨਰੀ ਨੂੰ ਜ਼ਬਤ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਖਣਨ ਦਾ ਪਤਾ ਲੱਗਣ ’ਤੇ ਤੁਰੰਤ ਕਾਰਵਾਈ ਕਰਦਿਆਂ ਖਣਨ ਅਤੇ ਭੂ-ਵਿਗਿਆਨ ਵਿਭਾਗ ਨੇ ਪੁਲਿਸ ਵਿਭਾਗ ਨੂੰ ਇਸ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕਰਨ ਲਈ ਕਿਹਾ।
 
 
 
ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿਭਾਗ ਅਤੇ ਪੁਲਿਸ ਦੀ ਸਫ਼ਲ ਕਾਰਵਾਈ ਤਹਿਤ ਦੋ ਵੱਖ-ਵੱਖ ਥਾਵਾਂ ’ਤੇ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੀਆਂ ਖਣਨ ਗਤੀਵਿਧੀਆਂ ਵਿੱਚ ਸ਼ਾਮਲ 7 ਵਿਅਕਤੀਆਂ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਤੋਂ ਇਲਾਵਾ ਕਰੱਸ਼ਿੰਗ ਲਈ ਕੱਚੇ ਮਾਲ ਨਾਲ ਲੱਦੇ ਚਾਰ ਟਿੱਪਰਾਂ, ਇੱਕ ਜੇ.ਸੀ.ਬੀ ਮਸ਼ੀਨ ਸਮੇਤ ਬਜਰੀ-ਗਟਕੇ ਨਾਲ ਲੱਦੇ ਟਰੈਕਟਰ-ਟਰਾਲੀ ਨੂੰ ਵੀ ਜ਼ਬਤ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਈਨਿੰਗ ਐਂਡ ਮਿਨਰਲਜ਼ ਐਕਟ ਦੀ ਧਾਰਾ 4(1), 21(1) ਅਤੇ  ਆਈ.ਪੀ.ਸੀ. ਦੀ ਧਾਰਾ 379 ਤਹਿਤ ਥਾਣਾ ਮਾਮੂਨ ਅਤੇ ਥਾਣਾ ਨੰਗਲ ਭੂਰ ਵਿਖੇ ਦੋ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ।
 
 
ਖਣਨ ਮੰਤਰੀ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਐਸ.ਪੀ ਸਿਟੀ ਪਠਾਨਕੋਟ ਦੀ ਮੁਸਤੈਦ ਨਿਗਰਾਨੀ ਹੇਠ ਚਲਾਏ ਗਏ ਆਪ੍ਰੇਸ਼ਨ ਦੌਰਾਨ ਥਾਣਾ ਨੰਗਲ ਭੂਰ ਦੀ ਮਹਿਲਾ ਐਸ.ਐਚ.ਓ. ਵੱਲੋਂ ਬਹਾਦਰੀ ਨਾਲ ਦਰਿਆ ਪਾਰ ਕਰਕੇ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਪੰਜਾਬ ਸਰਕਾਰ ਦੀ ਸੁਹਿਰਦਤਾ ਅਤੇ ਸੂਬੇ ਦੇ ਕੁਦਰਤੀ ਸੋਮਿਆਂ ਦੀ ਰਾਖੀ ਲਈ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦੀ ਹੈ।
 
 
ਖਣਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿਭਾਗ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਨਾ-ਕਾਬਿਲੇ-ਬਰਦਾਸ਼ਤ ਨੀਤੀ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਵਿੱਚ ਵੀ ਅਜਿਹੀਆਂ ਕਾਰਵਾਈਆਂ ਤੇਜ਼ੀ ਨਾਲ ਜਾਰੀ ਰਹਿਣਗੀਆਂ ਅਤੇ ਗ਼ੈਰ-ਕਾਨੂੰਨੀ ਖਣਨ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ