Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਆਯੁਸ਼ਮਾਨ ਕਾਰਡ ਬੰਪਰ ਡਰਾਅ: ਪੰਜਾਬ ਸਰਕਾਰ ਨੇ ਆਖਰੀ ਤਰੀਕ ਵਧਾ ਕੇ 31 ਦਸੰਬਰ ਕੀਤੀ

December 05, 2023 10:57 AM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਅਧੀਨ ਕਵਰ ਕਰਨ ਲਈ ਪੰਜਾਬ ਰਾਜ ਸਿਹਤ ਏਜੰਸੀ ਨੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਯੂਸ਼ਮਾਨ ਕਾਰਡ ਬੰਪਰ ਡਰਾਅ ਨੂੰ 31 ਦਸੰਬਰ, 2023 ਤੱਕ ਵਧਾਉਣ ਦਾ ਫੈਸਲਾ ਕੀਤਾ ਹੈ।  ਜ਼ਿਕਰਯੋਗ ਹੈ ਕਿ 16 ਅਕਤੂਬਰ ਨੂੰ ਵਿਸ਼ੇਸ਼ ਦੀਵਾਲੀ ਬੰਪਰ ਡਰਾਅ ਲਾਂਚ ਕੀਤਾ ਗਿਆ ਸੀ, ਜਿਸ ਤਹਿਤ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੇ ਆਪ ਨੂੰ ਰਜਿਸਟਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ 1 ਲੱਖ ਰੁਪਏ ਤੱਕ ਦਾ ਇਨਾਮ ਜਿੱਤਣ ਦਾ ਮੌਕਾ ਮਿਲੇਗਾ। ਇਸ ਤੋਂ ਪਹਿਲਾਂ ਬੰਪਰ ਦੀ ਆਖਰੀ ਤਰੀਕ 30 ਨਵੰਬਰ 2023 ਸੀ। ਰਾਜ ਸਿਹਤ ਏਜੰਸੀ ਦੀ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਬਬੀਤਾ ਨੇ ਕਿਹਾ ਕਿ ਲੋਕਾਂ ਦੇ ਭਰਵੇਂ ਹੁੰਗਾਰੇ ਤੋਂ ਬਾਅਦ, ਵਿਭਾਗ ਨੇ ਡਰਾਅ ਨੂੰ 31 ਦਸੰਬਰ, 2023 ਤੱਕ ਵਧਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਵੱਧ ਤੋਂ ਵੱਧ ਲਾਭਪਾਤਰੀ ਇਸ ਸਕੀਮ ਦਾ ਲਾਭ ਲੈ ਸਕਣ। ਦੱਸਣਯੋਗ ਹੈ ਕਿ ਲੱਕੀ ਡਰਾਅ ਦੀ ਮਿਆਦ ਦੌਰਾਨ 1.80 ਲੱਖ ਤੋਂ ਵੱਧ ਲੋਕ ਪਹਿਲਾਂ ਹੀ ਆਯੁਸ਼ਮਾਨ ਕਾਰਡ ਲਈ ਨਾਮ ਦਰਜ ਕਰਵਾ ਚੁੱਕੇ ਹਨ।
 
ਡਰਾਅ ਬਾਰੇ ਹੋਰ ਜਾਣਕਾਰੀ ਦਿੰਦਿਆਂ ਰਾਜ ਸਿਹਤ ਏਜੰਸੀ ਦੀ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਬਬੀਤਾ ਨੇ ਦੱਸਿਆ ਕਿ ਡਰਾਅ ਰਾਹੀਂ 10 ਜੇਤੂਆਂ ਦੀ ਚੋਣ ਕੀਤੀ ਜਾਵੇਗੀ ਅਤੇ ਪਹਿਲਾ ਇਨਾਮ 1 ਲੱਖ ਰੁਪਏ, ਦੂਜਾ ਇਨਾਮ 50000 ਰੁਪਏ ਅਤੇ ਤੀਜਾ ਇਨਾਮ 25000 ਰੁਪਏ ਦਿੱਤਾ ਜਾਵੇਗਾ। ਇਸੇ ਤਰ੍ਹਾਂ ਚੌਥਾ ਇਨਾਮ 10000 ਰੁਪਏ ਅਤੇ ਪੰਜਵਾਂ ਇਨਾਮ 8000 ਰੁਪਏ ਹੈ ਜਦਕਿ ਛੇਵਾਂ ਤੋਂ ਦਸਵਾਂ ਇਨਾਮ 5000 ਰੁਪਏ ਹੋਵੇਗਾ। ਹੁਣ, ਡਰਾਅ ਜਨਵਰੀ 2024 ਵਿੱਚ ਕੱਢਿਆ ਜਾਵੇਗਾ। ਸੀਈਓ ਬਬੀਤਾ ਨੇ ਕਿਹਾ ਕਿ ਇਹ ਵਿਸ਼ੇਸ਼ ਮੁਹਿੰਮ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਵੱਧ ਤੋਂ ਵੱਧ ਲੋਕਾਂ ਦਾ ਨਾਮ ਦਰਜ ਕਰਵਾਉਣ ਲਈ ਪੰਜਾਬ ਸਰਕਾਰ ਦੀ ਇੱਕ ਹੋਰ ਪਹਿਲਕਦਮੀ ਹੈ ਜਿਸ ਜ਼ਰੀਏ ਆਯੁਸ਼ਮਾਨ ਕਾਰਡ ਬਣਾਉਣ ਨੂੰ ਉਤਸ਼ਾਹਿਤ ਕੀਤਾ ਜਾਵੇਗਾ।
ਉਹਨਾਂ ਅੱਗੇ ਦੱਸਿਆ ਕਿ ਲਾਭਪਾਤਰੀ "ਆਯੁਸ਼ਮਾਨ ਐਪ" ਦੀ ਵਰਤੋਂ ਕਰਕੇ, "beneficiary.nha.gov.in" ਵੈਬਸਾਈਟ 'ਤੇ ਜਾ ਕੇ ਜਾਂ ਆਪਣੇ ਨਜ਼ਦੀਕੀ ਆਸ਼ਾ ਵਰਕਰ ਜਾਂ ਸੂਚੀਬੱਧ ਹਸਪਤਾਲਾਂ ਤੱਕ ਪਹੁੰਚ ਕਰਕੇ ਆਸਾਨੀ ਨਾਲ ਆਪਣੇ ਕਾਰਡ ਪ੍ਰਾਪਤ ਕਰ ਸਕਦੇ ਹਨ। ਇਹ ਸਕੀਮ ਸੂਬੇ ਭਰ ਦੇ 800 ਤੋਂ ਵੱਧ ਸਰਕਾਰੀ ਅਤੇ ਨਿੱਜੀ ਸੂਚੀਬੱਧ ਹਸਪਤਾਲਾਂ ਵਿੱਚ ਹਰੇਕ  ਪਰਿਵਾਰ ਲਈ ਪ੍ਰਤੀ ਸਾਲ 5 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਪੇਸ਼ਕਸ਼ ਕਰਦੀ ਹੈ। ਸੂਬੇ ਵਿੱਚ 44 ਲੱਖ ਤੋਂ ਵੱਧ ਪਰਿਵਾਰ ਇਸ ਸਕੀਮ ਦਾ ਲਾਭ ਲੈ ਰਹੇ ਹਨ, ਜਿਸ ਵਿੱਚ ਗੋਡੇ ਬਦਲਾਉਣ, ਦਿਲ ਦੀ ਸਰਜਰੀ, ਕੈਂਸਰ ਦੇ ਇਲਾਜ ਆਦਿ ਸਮੇਤ ਲਗਭਗ 1600 ਕਿਸਮਾਂ ਦੇ ਇਲਾਜ ਸ਼ਾਮਲ ਹਨ। ਇਹਨਾਂ ਲਾਭਪਾਤਰੀ ਪਰਿਵਾਰਾਂ ਵਿੱਚ ਐਨ.ਐਫ.ਐਸ.ਏ. ਰਾਸ਼ਨ ਕਾਰਡ ਧਾਰਕ, ਜੇ-ਫਾਰਮ ਧਾਰਕ ਕਿਸਾਨ, ਰਜਿਸਟਰਡ ਮਜ਼ਦੂਰ, ਰਜਿਸਟਰਡ ਛੋਟੇ ਵਪਾਰੀ, ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ ਅਤੇ 2011 ਦੇ ਸਮਾਜਿਕ-ਆਰਥਿਕ ਜਾਤੀ ਜਨਗਣਨਾ ਡਾਟਾ ਤਹਿਤ ਕਵਰ ਕੀਤੇ ਗਏ ਪਰਿਵਾਰ ਸ਼ਾਮਲ ਹਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ