Monday, May 06, 2024

Malwa

ਸਰਕਾਰੀ ਦਫਤਰਾਂ ਵਿੱਚ ਕੰਮਕਾਜ ਨੂੰ ਹੋਰ ਵਧੇਰੇ ਸੁਚਾਰੂ ਢੰਗ ਨਾਲ ਚਲਾਉਣ ਲਈ ਅਧਿਕਾਰੀਆਂ ਨੂੰ ਦਿੱਤੀ ਗਈ ਟ੍ਰੇਨਿੰਗ

December 05, 2023 11:16 AM
SehajTimes

ਫਤਹਿਗੜ੍ਹ ਸਾਹਿਬ :  ਸਰਕਾਰੀ ਦਫਤਰਾਂ ਵਿੱਚ ਆਮ ਲੋਕਾਂ ਦੇ ਕੰਮਕਾਜ ਸਮੇਂ ਸਿਰ ਨਿਪਟਾ ਕੇ ਜਿੱਥੇ ਅਧਿਕਾਰੀਆਂ ਜਾ ਕਰਮਚਾਰੀ ਨੂੰ ਖੁਸ਼ੀ ਮਿਲਦੀ ਹੈ ਉੱਥੇ ਹੀ ਲੋਕਾਂ ਦਾ ਸਰਕਾਰ ਸਿਸਟਮ ਪ੍ਰਤੀ ਵਿਸਵਾਸ ਤੇ ਭਰੋਸਾ ਹੋਰ ਵੱਧਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੇ ਕੰਮ ਦਾ ਆਨੰਦ ਮਾਨਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੈਗਸਿਪਾ (ਮਹਾਤਾਮਾਂ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਸਟਰੇਸ਼ਨ) ਵੱਲੋਂ ਬੱਚਤ ਭਵਨ ਫਤਹਿਗੜ੍ਹ ਸਾਹਿਬ ਵਿਖੇ ਦੋ ਦਿਨਾਂ ''ਸੇਵਉੱਤਮ''ਟ੍ਰੇਨਿੰਗ ਪ੍ਰੋਗਰਾਮ ਦੀ ਸੁਰੂਆਤ ਮੌਕੇ ਇੰਸਟੀਚਿਊਟ ਤੋਂ ਇੰਜੀ.ਹਰਜੀਤ ਸਿੰਘ ਨੇ ਸੰਬੋਧਨ ਕਰਦਿਆਂ ਕੀਤਾ। 

ਇੰਜੀ.ਹਰਜੀਤ ਸਿੰਘ ਨੇ ਕਿਹਾ ਕਿ ਜੇਕਰ ਅਸੀਂ ਇਹ ਮੰਨਦੇ ਹਾਂ ਕਿ 'ਕੰਮ ਹੀ ਪੂਜਾ ਹੈ' ਤਾਂ ਜਿਸ ਸੰਸਥਾਂ ਵਿੱਚ  ਅਸੀਂ ਕੰਮ ਕਰ ਰਹੇ ਹਾਂ ਉਹ ਸਾਡੇ ਲਈ ਕਿਸੇ ਵੀ ਧਾਰਮਿਕ ਸਥਾਨ ਤੋਂ ਘੱਟ ਨਹੀਂ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਸੇਵਾ ਭਾਵਨਾ ਨਾਲ ਸਮਰਪਿਤ ਹੋ ਕੇ ਮਿਲੇ ਕੰਮ ਨੂੰ ਬੜੀ ਖੁਸ਼ੀ ਖੁਸ਼ੀ ਕਰਨਾ ਚਾਹੀਦਾ ਹੈ। ਇਸ ਦੋ ਰੋਜਾ ਟ੍ਰੇਨਿੰਗ ਦੇ ਪਹਿਲੇ ਦਿਨ ਅਧਿਕਾਰੀਆਂ ਨੂੰ ਮੈਗਸਿਪਾ ਵੱਲੋਂ ਸੁਰੂ ਕੀਤੇ ''ਸੇਵਉੱਤਮ''ਟ੍ਰੇਨਿੰਗ ਪ੍ਰੋਗਰਾਮ ਦੇ ਟੀਚੇ ਬਾਰੇ ਦੱਸਿਆ ਗਿਆ ਅਤੇ ਇਸਦੇ ਨਾਲ ਹੀ ਸਰਕਾਰੀ ਨਿਯਮਾਂ, ਰੂਲਾਂ ਅਤੇ ਨਵੇਂ ਐਕਟ, ਨਵੀਂਆ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ।  ਇਸ ਮੌਕੇ ਸ੍ਰੀਮਤੀ ਇੰਦਰਵੀਰ ਕੌਰ ਮਾਨ, ਪੀ.ਸੀ.ਐਸ ਖੇਤਰੀ ਪ੍ਰੋਜੈਕਟ ਡਾਇਰਕੈਟਰ ਮੈਗਸਿਪਾ ਪਟਿਆਲਾ, ਸ੍ਰੀ ਸਤੀਸ਼ ਕੁਮਾਰ, ਸ੍ਰੀ ਅਮਰਜੀਤ ਸਿੰਘ ਸੋਢੀ, ਪ੍ਰੋ.ਕਮਲੇਸ਼ ਮੋਹਿੰਦਰੋ ਸਮੇਤ ਹੋਰ ਅਧਿਕਾਰੀਆਂ ਨੇ ਵੱਖ ਵੱਖ ਵਿਸ਼ਿਆਂ ਤੇ ਜਾਣਕਾਰੀ ਦਿੱਤੀ।  

Have something to say? Post your comment

 

More in Malwa

ਬਲਵੀਰ ਸਿੰਘ ਕੁਠਾਲਾ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ