Tuesday, May 12, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪੇਂਡੂ ਖੇਤਰਾਂ ਦੇ ਨੌਜਵਾਨਾਂ ਲਈ ਸਕਿਊਰਟੀ ਟ੍ਰੇਨਿੰਗ ਕੈਂਪ

December 05, 2023 11:37 AM
SehajTimes
ਐਸ.ਏ.ਐਸ.ਨਗਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐੱਸ. ਏ. ਐੱਸ ਨਗਰ ਵਲੋਂ ਸਹਾਇਕ ਕਮਾਂਡੇਂਟ, ਸਕਿਊਰਟੀ ਸਕਿੱਲ ਕੌਂਸਲ ਇੰਡੀਆ ਲਿਮਟਿਡ ਦੇ ਸਹਿਯੋਗ ਨਾਲ ਜ਼ਿਲ੍ਹਾ ਐੱਸ.ਏ.ਐੱਸ ਨਗਰ ਦੇ ਪੇਂਡੂ ਖੇਤਰਾਂ ਦੇ ਨੌਜਵਾਨਾਂ ਲਈ ਸਕਿਊਰਟੀ ਟ੍ਰੇਨਿੰਗ ਸਬੰਧੀ ਰਜਿਸਟ੍ਰੇਸ਼ਨ ਕੈਂਪ ਮਿਤੀ 05 ਦਸੰਬਰ  ਤੋਂ 11 ਦਸੰਬਰ ਤੱਕ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਲਗਾਇਆ ਜਾ ਰਿਹਾ ਹੈ। ਇਸ ਲੜੀ ਦਾ ਪਹਿਲਾ ਕੈਂਪ ਬੀ. ਡੀ. ਪੀ. ਓ ਆਫਿਸ ਬਲਾਕ ਮਾਜਰੀ ਵਿਖੇ ਲਗਾਇਆ ਜਾਵੇਗਾ। ਜਿਸ ਵਿੱਚ ਦਸਵੀਂ ਪਾਸ ਪੁਰਸ਼ (21 ਤੋਂ 37 ਸਾਲ) ਸਵੇਰੇ 10.00 ਵਜੇ ਤੋਂ 1.00 ਵਜੇ ਤੱਕ ਆਪਣੇ ਦਸਤਾਵੇਜ ਲੈ ਕੇ ਪਹੁੰਚਣ।
 
ਵਧੇਰੇ ਜਾਣਕਾਰੀ ਦਿੰਦਿਆਂ ਡੀ.ਬੀ.ਈ.ਈ ਦੇ ਅਧਿਕਾਰੀਆਂ ਵਲੋਂ ਦੱਸਿਆ ਗਿਆ ਕੀ ਇਸ ਕੈਂਪ ਵਿੱਚ ਕੇਵਲ 21 ਤੋਂ 37 ਸਾਲ ਤੱਕ ਦੇ ਪੁਰਸ਼ ਉਮੀਦਵਾਰ ਜੋ 10ਵੀਂ ਪਾਸ ਹੋਣ ਸ਼ਾਮਿਲ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪ੍ਰਾਰਥੀਆਂ ਦਾ ਕੱਦ 168 ਸੈ.ਮੀ ਅਤੇ ਭਾਰ 56-90 ਕਿਲੋ ਤੱਕ ਹੋਣ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਉਕਤ ਰਜਿਸਟ੍ਰੇਸ਼ਨ ਕੈਂਪ ਮਿਤੀ 05/12/2023 ਨੂੰ ਬਲਾਕ ਮਾਜਰੀ, ਮਿਤੀ 06/12/2023 ਨੂੰ ਬਲਾਕ ਖਰੜ, ਮਿਤੀ 07/12/2023 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਹਾਲੀ ਅਤੇ ਮਿਤੀ 08/12/2023 ਨੂੰ ਬਲਾਕ ਮੋਹਾਲੀ ਤੇ ਮਿਤੀ 11/12/2023 ਨੂੰ ਬਲਾਕ ਡੇਰਾਬੱਸੀ ਵਿਖੇ ਲਗਾਇਆ ਜਾਣਾ ਹੈ।
 
 ਸਫਲਤਾ-ਪੂਰਵਕ ਟ੍ਰੇਨਿੰਗ ਪੂਰੀ ਕਰਨ ਵਾਲੇ ਪ੍ਰਾਰਥੀਆਂ ਨੂੰ ਐੱਸ.ਏ.ਐੱਸ ਨਗਰ/ਚੰਡੀਗੜ੍ਹ ਵਿਖੇ 18-20 ਹਜ਼ਾਰ ਰੁਪਏ/ਮਹੀਨਾ ਦੀ ਨੌਕਰੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਜ਼ਿਲ੍ਹਾ ਐੱਸ. ਏ. ਐੱਸ. ਨਗਰ (ਮੋਹਾਲੀ) ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਦਸਤਾਵੇਜ਼ ਨਾਲ ਸਬੰਧਤ ਬਲਾਕ ਦੇ ਬੀ.ਡੀ.ਪੀ.ਓ ਦਫਤਰ ਵਿਖੇ ਸਵੇਰੇ 10.00 ਤੋਂ ਦੁਪਹਿਰ 01.00 ਵਜੇ ਤੱਕ ਪਹੁੰਚ ਕੇ, ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਵਧੇਰੇ ਜਾਣਕਾਰੀ ਲਈ ਉਮੀਦਵਾਰ ਡੀ.ਬੀ.ਈ.ਈ, ਐੱਸ.ਏ.ਐੱਸ ਨਗਰ ਨਾਲ ਤਾਲਮੇਲ ਕਰ ਸਕਦੇ ਹਨ।

Have something to say? Post your comment

 

More in Chandigarh

ਮਿਉਂਸੀਪਲ ਕਮੇਟੀ ਵਿੱਚ ਮਮਤਾ ਦਿਵਸ ਮਨਾਇਆ ਗਿਆ

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਮਾਤ੍ਰਤਵ ਦਿਵਸ

ਸਕਾਈ ਸਿਟੀ ਵਾਰੀਅਰਜ਼ ਤੀਜੇ ਮੁਸਾਫਿਰ ਹਾਲੀਡੇ ਕੱਪ ਵਿੱਚ ਜੇਤੂ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

ਪੀ .ਐਚ.ਸੀ ਘੜੂੰਆਂ ਵਿਖੇ ਕਵਾਲਟੀ ਅਸ਼ੋਰੈਂਸ ਪ੍ਰਮਾਣਿਤ ਸਿਹਤ ਕੇਂਦਰਾਂ ਅਤੇ ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡ ਮੋਰਾਂਵਾਲੀ ਵਿੱਚ ਸੜਕ ਦਾ ਉਦਘਾਟਨ, ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ