Monday, July 07, 2025

Chandigarh

ਪੰਜਾਬ ਪੁਲਿਸ ਨੇ ਏਅਰ ਇੰਡੀਆ ਦਾ ਬਾਈਕਾਟ ਵਾਲੇ ਨਾਅਰੇ ਲਿਖਣ ਵਾਲੇ ਐਸ.ਐਫ.ਜੇ. ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ

December 05, 2023 12:00 PM
SehajTimes
 

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਦੇ ਦੋ ਕਾਰਕੁਨਾਂ ਨੂੰ ਪੰਜਾਬ ਅਤੇ ਆਸ-ਪਾਸ ਦੇ ਰਾਜਾਂ ਵਿੱਚ ਜਨਤਕ ਥਾਵਾਂ ’ਤੇ ਦੇਸ਼ ਵਿਰੋਧੀ ਨਾਅਰੇ ਲਿਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਮਾਸਟਰਮਾਈਂਡ ਗੁਰਪਤਵੰਤ ਸਿੰਘ ਪੰਨੂ ਅਤੇ ਜਗਜੀਤ ਸਿੰਘ ਦੀ ਹਮਾਇਤ ਵਾਲੀ ਨਿਊਯਾਰਕ ਸਥਿਤ ਐਸ.ਐਫ.ਜੇ.ਨੂੰ ਭਾਰਤ ਸਰਕਾਰ ਨੇ ਗੈਰ-ਕਾਨੂੰਨੀ ਸੰਗਠਨ ਵਜੋਂ ਨਾਮਜ਼ਦ ਕੀਤਾ ਹੈ। ਹਾਲ ਹੀ ਵਿੱਚ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਬਠਿੰਡਾ,  ਕ੍ਰਿਕਟ ਵਿਸ਼ਵ ਕੱਪ ਮੈਚਾਂ ਦੌਰਾਨ ਹਿਮਾਚਲ ਪ੍ਰਦੇਸ਼ ਦੇ  ਧਰਮਸ਼ਾਲਾ ਵਿਖੇ, ਰਾਜਸਥਾਨ ਦੇ ਹਨੂੰਮਾਨਗੜ੍ਹ ਰੇਲਵੇ ਸਟੇਸ਼ਨ ਵਿਖੇ ਅਤੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਗੁਰੂਪੁਰਬ ਦੌਰਾਨ ਵੱਖ-ਵੱਖ ਥਾਵਾਂ ’ਤੇ  ‘ਏਅਰ ਇੰਡੀਆ ਦਾ ਬਾਈਕਾਟ ਕਰੋ’, ‘ਖਾਲਿਸਤਾਨ ਜ਼ਿੰਦਾਬਾਦ ਅਤੇ ਐਸ.ਐਫ.ਜੇ. ਜ਼ਿੰਦਾਬਾਦ’, ਜਿਹੇ ਨਾਅਰੇ ਦੇਖੇ ਗਏ ਸਨ।

 

ਗ੍ਰਿਫਤਾਰ ਕੀਤੇ  ਵਿਅਕਤੀਆਂ ਦੀ ਪਛਾਣ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਨਸੀਬਪੁਰਾ, ਤਲਵੰਡੀ ਸਾਬੋ, ਬਠਿੰਡਾ ਅਤੇ ਲਵਪ੍ਰੀਤ ਸਿੰਘ ਵਾਸੀ ਕੋਟਸ਼ਮੀਰ, ਬਠਿੰਡਾ ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਕਾਲੀ ਸਪਰੇਅ ਦੇ ਤਿੰਨ ਕੈਨ, ਇਕ ਖਾਲਿਸਤਾਨ ਦਾ ਝੰਡਾ ਅਤੇ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫਤਾਰ ਵਿਅਕਤੀਆਂ ਨੇ ਕਬੂਲਿਆ ਕਿ ਉਹ ਐਸ.ਐਫ.ਜੇ. ਸੰਗਠਨ ਲਈ ਕੰਮ ਕਰਦੇ ਸਨ ਅਤੇ ਐਸ.ਐਫ.ਜੇ. ਦੇ ਇੱਕ ਮੈਂਬਰ ਜਗਜੀਤ ਸਿੰਘ, ਜੋ ਗੁਰਪਤਵੰਤ ਪੰਨੂ ਦੀ ਤਰਫੋਂ ਭਾਰਤ ਵਿੱਚ ਐਸਐਫਜੇ ਕਾਰਕੁਨਾਂ ਨੂੰ ਪੈਸੇ ਭੇਜਦਾ ਸੀ, ਦੇ ਸੰਪਰਕ ਵਿੱਚ ਸਨ । ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਨੂੰ ਇਹਨਾਂ ਕੰਮਾਂ ਨੂੰ ਅੰਜਾਮ ਦੇਣ ਲਈ ਐਸ.ਐਫ.ਜੇ ਸੰਗਠਨ ਤੋਂ ਵੈਸਟਰਨ ਯੂਨੀਅਨ ਰਾਹੀਂ ਵੱਖ-ਵੱਖ ਕਿਸ਼ਤਾਂ ਵਿੱਚ 1,25,000 ਰੁਪਏ ਪ੍ਰਾਪਤ ਹੋਏ ਸਨ।

 

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਐਸਐਫਜੇ ਨਾਲ ਜੁੜੇ ਦੋ ਵਿਅਕਤੀਆਂ ਦੀ ਗਤੀਵਿਧੀ ਬਾਰੇ ਭਰੋਸੇਮੰਦ ਸੂਤਰਾਂ ਤੋਂ ਮਿਲੀ  ਇਤਲਾਹ ਦੇ ਆਧਾਰ ’ਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀਆਂ ਪੁਲੀਸ ਟੀਮਾਂ ਨੇ ਬਠਿੰਡਾ-ਬਾਦਲ ਰੋਡ ’ਤੇ ਨੰਨ੍ਹੀ ਛਾਂ ਚੌਕ ਨੇੜੇ ਵਿਸ਼ੇਸ਼ ਨਾਕਾ ਲਗਾ ਕੇ ਦੋਵਾਂ ਨੂੰ ਉਦੋਂ ਕਾਬੂ ਕਰ ਲਿਆ, ਜਦੋਂ ਦੋਸ਼ੀ ਵਿਅਕਤੀ ਆਪਣੇ ਮੋਟਰਸਾਈਕਲ ’ਤੇ ਜਾ ਰਹੇ ਸਨ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਥਾਣਾ ਕੈਨਾਲ ਕਲੋਨੀ ਬਠਿੰਡਾ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 153, 153ਏ, 505 ਅਤੇ 120ਬੀ ਤਹਿਤ ਐਫਆਈਆਰ ਨੰਬਰ 233 ਮਿਤੀ 03/12/23 ਨੂੰ ਮੁਕੱਦਮਾ ਦਰਜ ਕੀਤਾ ਗਿਆ ਹੈ।

Have something to say? Post your comment

 

More in Chandigarh

15000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ. ਈ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪੰਜਾਬ ਵਿੱਚ ਪਹਿਲੀ ਵਾਰ ਕਰਵਾਈ ਜਾ ਰਹੀ ਬਿਜ਼ਨਸ ਬਲਾਸਟ ਐਕਸਪੋ ਦੌਰਾਨ ਸਰਕਾਰੀ ਸਕੂਲਾਂ ਦੇ ਨੌਜਵਾਨ ਉੱਦਮੀ ਨਿਵੇਸ਼ਕਾਂ ਸਾਹਮਣੇ ਆਪਣੇ ਨਵੀਨਤਮ ਉਤਪਾਦ ਕਰਨਗੇ ਪੇਸ਼

11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਸਤਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ

ਪੰਜਾਬ ਸਾਲਾਨਾ ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪੀਆਡ ਰਾਹੀਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਪੰਜਾਬੀ ਭਾਸ਼ਾ ਦਾ ਝੰਡਾ ਬੁਲੰਦ ਕਰ ਰਿਹਾ ਹੈ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਯੁੱਧ ਨਸ਼ਿਆਂ ਵਿਰੁਧ ਦਾ 125ਵਾਂ ਦਿਨ: 2.3 ਕਿਲੋ ਹੈਰੋਇਨ ਸਮੇਤ 101 ਨਸ਼ਾ ਤਸਕਰ ਕਾਬੂ

ਨਾਬਾਲਗ ਲੜਕੀ ਦਾ ਜਬਰੀ ਵਿਆਹ ਰੁਕਿਆ; ਡਾ. ਬਲਜੀਤ ਕੌਰ ਦੀ ਦਖ਼ਲਅੰਦਾਜੀ ਨਾਲ ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ਨੇ ਕੀਤੀ ਕਾਰਵਾਈ

ਸ਼੍ਰੀਮਤੀ ਅੰਜੂ ਚੰਦਰ ਨੇ ਨਗਰ ਕੌਂਸਲ ਖਰੜ ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ

ਡਿਪਟੀ ਮੇਅਰ ਬੇਦੀ ਨੇ ਟੀਡੀਆਈ ਸੈਕਟਰ 74 ਦੇ ਦੌਰੇ ਉਪਰੰਤ ਵਸਨੀਕਾਂ ਨੂੰ ਦਿੱਤਾ ਹੱਲ ਦਾ ਭਰੋਸਾ