Saturday, May 04, 2024

Chandigarh

ਮੁੱਖ ਮੰਤਰੀ ਵੱਲੋਂ ਉੱਘੇ ਪੰਜਾਬੀ ਅਦਾਕਾਰ ਸਤੀਸ਼ ਕੌਲ (Satish Kaul) ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

April 10, 2021 06:03 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amrinder Singh) ਨੇ ਅੱਜ ਨਾਮਵਰ ਪੰਜਾਬੀ ਅਦਾਕਾਰ ਸਤੀਸ਼ ਕੌਲ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 76 ਸਾਲਾਂ ਦੇ ਸਨ ਜੋ ਅੱਜ ਬਾਅਦ ਦੁਪਹਿਰ ਲੁਧਿਆਣਾ ਵਿਖੇ ਇਕ ਪ੍ਰਾਈਵੇਟ ਹਸਪਤਾਲ ਵਿਚ ਚੱਲ ਵਸੇ।

ਲਿੰਕ ਨੂੰ ਕਲਿਕ ਕਰੋ ਤੇ ਇਹ ਵੀ ਖ਼ਬਰ ਪੜ੍ਹੋ : ਨਹੀਂ ਰਹੇ ਮਸ਼ਹੂਰ ਅਦਾਕਾਰ ਸਤੀਸ਼ ਕੌਲ Satish Kaul

         ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਸਤੀਸ਼ ਕੌਲ ਨੂੰ ਬਹੁ-ਪੱਖੀ ਅਦਾਕਾਰ ਦੱਸਿਆ ਜਿਨ੍ਹਾਂ ਨੇ ਪੰਜਾਬ ਸਿਨੇਮਾਕਲਾ ਅਤੇ ਸੱਭਿਆਚਾਰ ਦੇ ਪਾਸਾਰ ਵਿਚ ਅਹਿਮ ਭੂਮਿਕਾ ਨਿਭਾਈ।

        ਪੰਜਾਬਪੰਜਾਬੀ ਅਤੇ ਪੰਜਾਬੀਅਤ ਦੇ ਝੰਡਾਬਰਦਾਰ ਹੋਣ ਦੇ ਨਾਤੇ ਸਤੀਸ਼ ਕੌਲ ਨੂੰ ਪੰਜਾਬੀ ਸਿਨੇਮੇ ਨੂੰ ਲੋਕਾਂ ਵਿਚ ਮਕਬੂਲ ਕਰਨ ਲਈ ਪਾਏ ਗਏ ਮਿਸਾਲੀ ਯੋਗਦਾਨ ਲਈ ਹਮੇਸ਼ਾ ਚੇਤੇ ਕੀਤਾ ਜਾਵੇਗਾ।

 ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜਾਹਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਸੰਕਟ ਦੀ ਘੜੀ ਵਿਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

ਜ਼ਿਕਰਯੋਗ ਹੈ ਕਿ ਸਤੀਸ਼ ਕੌਲ ਦਾ ਜਨਮ 8 ਸਤੰਬਰ 1946 ਨੂੰ ਹੋਇਆ ਸੀ। ਉਨ੍ਹਾਂ ਨੇ ਬਾਲੀਵੁੱਡ ਅਦਾਕਾਰ ਦੇਵ ਆਨੰਦ, ਦਲੀਪ ਕੁਮਾਰ ਅਤੇ ਸ਼ਾਹਰੂਖ ਖ਼ਾਨ ਨਾਲ ਵੀ ਕੰਮ ਕੀਤਾ ਹੈ। ਉਨ੍ਹਾਂ ਦੀਆਂ ਮਸ਼ਹੂਰ ਫ਼ਿਲਮਾਂ ਸਸੀ ਪੁਨੂੰ, ਪਟੋਲਾ, ਸੁਹਾਗ ਚੂੜਾ, ਇਸ਼ਕ ਨਿਮਾਣਾ ਹਨ। ਸਤੀਸ਼ ਕੌਲ ਨੂੂੰ ਪੀ.ਟੀ.ਸੀ. ਪੰਜਾਬੀ ਫ਼ਿਲਮ ਐਵਾਰਡ 2011 ਵਿੱਚ ਲਾਈਫ਼ਟਾਈਮ ਅਚੀਵਮੈਂਟ ਐਵਾਰਡ ਨਾਲ ਵੀ ਨਿਵਾਜਿਆ ਚੁਕਿਆ ਹੈ। ਸਤੀਸ਼ ਕੌਲ ਨੂੰ ਪੰਜਾਬੀ ਸਿਨੇਮਾ ਜਗਤ ਦਾ ਅਮਿਤਾਬ ਬਚਨ ਵੀ ਆਖਿਆ ਜਾਂਦਾ ਹੈ। ਸਤੀਸ਼ ਕੌਲ ਨੇ ਆਪਣਾ ਫ਼ਿਲਮੀ ਸਫ਼ਰ ਐਕਟਿੰਗ ਸਕੂਲ ਲੁਧਿਆਣਾ ਤੋਂ ਸ਼ੁਰੂ ਕੀਤਾ ਸੀ।   

Have something to say? Post your comment

Readers' Comments

Buffalo 4/10/2021 6:07:19 PM

Manjit this is weekly or daily???

 

More in Chandigarh

ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ 

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ