Monday, June 16, 2025

National

ਹਿਮਾਚਲ ‘ਚ ਬਰਫਬਾਰੀ ਨਾਲ ਪੰਜਾਬ ‘ਚ ਡਿੱਗਿਆ ਪਾਰਾ

December 05, 2023 02:37 PM
SehajTimes

ਹਿਮਾਚਲ ਪ੍ਰਦੇਸ਼ ਵਿੱਚ ਬਰਫਬਾਰੀ ਕਾਰਨ ਤਾਪਮਾਨ ਵਿੱਚ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਵਿੱਚ ਘੱਟੋ-ਘੱਟ ਪਾਰਾ 2 ਡਿਗਰੀ ਹੋਰ ਹੇਠਾਂ ਜਾ ਸਕਦਾ ਹੈ। ਇਸ ਦੇ ਨਾਲ ਹੀ ਮੰਗਲਵਾਰ ਦੀ ਸਵੇਰੇ ਧੁੰਦ ਦੀ ਸੰਘਣੀ ਚਾਦਰ ਵਿਚਾਲੇ ਹੋਵੇਗੀ। ਦੂਜੇ ਪਾਸੇ ਹਰਿਆਣਾ ਵਿੱਚ ਧੁੰਦ ਕਾਰਨ  ਚਾਰ ਵਾਹਨ ਟਕਰਾ ਗਏ ਹਨ।
ਮੌਸਮ ਵਿਭਾਗ ਮੁਤਾਬਕ ਮੰਗਲਵਾਰ ਨੂੰ ਵੀ ਕਈ ਜ਼ਿਲਿ੍ਹਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਘੱਟੋ-ਘੱਟ ਤਾਪਮਾਨ ਵਿੱਚ ਵੀ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ, ਜਿਸ ਨਾਲ ਰਾਤ ਨੂੰ ਠੰਢ ਵਧੇਗੀ। ਪੰਜਾਬ ਦੇ ਕਈ ਜ਼ਿਲਿ੍ਹਆਂ ਵਿੱਚ ਐਤਵਾਰ ਨੂੰ ਦਿਨ ਵੇਲੇ ਠੰਢ ਪਿਛਲੇ ਦਿਨਾਂ ਨਾਲੋਂ ਵੱਧ ਰਹੀ। ਜਦੋਂਕਿ ਸੋਮਵਾਰ ਨੂੰ ਜ਼ਿਆਦਾਤਰ ਜ਼ਿਲਿ੍ਹਆਂ ਵਿੱਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਘੱਟ ਸੀ।

Have something to say? Post your comment