Wednesday, September 17, 2025

Malwa

ਭਾਜਪਾਈਆਂ ਨੇ ਜਿੱਤ ਦੀ ਖੁਸ਼ੀ ਚ, ਵੰਡੇ ਲੱਡੂ

December 05, 2023 03:12 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਵਿਧਾਨ ਸਭਾ ਦੀਆਂ ਹਾਲ ਹੀ ਵਿੱਚ ਸੰਪੰਨ ਹੋਈਆਂ ਚੋਣਾਂ ਵਿੱਚ ਭਾਜਪਾ ਦੀ ਹੋਈ ਰਿਕਾਰਡਤੋੜ ਜਿੱਤ ਦੀ ਖੁਸ਼ੀ ਵਿੱਚ ਮੰਗਲਵਾਰ ਨੂੰ ਸੁਨਾਮ ਵਿਖੇ ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ, ਜ਼ਿਲ੍ਹਾ ਪ੍ਰਧਾਨ ਰਿਸ਼ੀਪਾਲ ਖੇਰਾ, ਕੌਮੀ ਆਗੂ ਪਰੇਮ ਗੁਗਨਾਨੀ ਅਤੇ ਮੰਡਲ ਪ੍ਰਧਾਨ ਰਾਜੀਵ ਕੁਮਾਰ ਮੱਖਣ ਦੀ ਅਗਵਾਈ ਹੇਠ ਇਕੱਤਰ ਹੋਏ ਪਾਰਟੀ ਆਗੂਆਂ ਤੇ ਵਰਕਰਾਂ ਨੇ ਭਾਜਪਾ ਦੇ ਦਫ਼ਤਰ ਵਿਖੇ ਲੱਡੂ ਵੰਡਕੇ ਖੁਸ਼ੀ ਦਾ ਇਜ਼ਹਾਰ ਕੀਤਾ। ਖੁਸ਼ੀ ਵਿੱਚ ਖੀਵੇ ਹੋਏ ਭਾਜਪਾ ਆਗੂਆਂ ਨੇ ਕਿਹਾ ਕਿ ਤਿੰਨ ਸੂਬਿਆਂ ਦੀ ਜਨਤਾ ਨੇ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੇ ਮੋਹਰ ਲਾਈ ਹੈ। ਇਸ ਮੌਕੇ ਮੈਡਮ ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਭਾਜਪਾ ਨੂੰ ਤਿੰਨ ਸੂਬਿਆਂ ਵਿੱਚ ਮਿਲੀ ਇਤਿਹਾਸਿਕ ਜਿੱਤਨੇ 2024 ਦੀਆਂ ਲੋਕ ਚੋਣਾਂ ਵਿੱਚ ਭਾਜਪਾ ਦੀ ਜਿੱਤ ਵੱਲ ਸੰਕੇਤ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅੱਜ ਵੀ  ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀਆਂ ਗਾਰੰਟੀਆਂ ਤੇ ਭਰੋਸਾ ਹੈ। ਲੋਕਾਂ ਨੇ ਸਾਫ਼ ਕਰ ਦਿੱਤਾ ਹੈ ਕਿ ਲੋਕਾਂ ਨੂੰ ਹੁਣ ਗੁੜ 'ਚ ਲਪੇਟ ਕੇ ਜ਼ਹਿਰ ਦੇਣ ਵਾਲੀਆਂ ਪਾਰਟੀਆਂ ਦੀਆਂ ਗੱਲਾਂ ਉੱਪਰ ਬਿਲਕੁਲ ਵੀ ਭਰੋਸਾ ਨਹੀਂ ਹੈ। ਮੋਦੀ ਦੇ ਕਾਰਜਕਾਲ ਵਿੱਚ ਭਾਰਤ ਨੇ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਤਰੱਕੀਆਂ ਹਾਸਿਲ ਕੀਤੀਆਂ ਹਨ । ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹੁਣ ਚੰਗੀ ਤਰ੍ਹਾਂ ਸਮਝ ਆ ਗਿਆ ਹੈ ਕਿ ਮੋਦੀ ਜੀ ਦੇ ਸ਼ਾਸ਼ਨ ਵਿੱਚ ਹੀ ਭਾਰਤ ਦੇਸ਼ ਹੋਰ ਬੁਲੰਦੀਆਂ ਨੂੰ ਛੂਹ ਸਕਦਾ ਹੈ, ਲੋਕਾਂ ਨੇ ਭਾਰੀ ਬਹੁਮਤ ਨਾਲ ਭਾਜਪਾ ਦੀ ਝੋਲੀ ਵਿੱਚ ਇਤਿਹਾਸਿਕ ਜਿੱਤ ਪਾਈ ਹੈ। ਉਹਨਾਂ ਨੇ ਭਾਜਪਾ ਦੇ ਜਿੱਤ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਲੋਕਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ। ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ ਨੇ ਆਮ ਆਦਮੀ ਪਾਰਟੀ ਤੇ ਤੰਜ ਕਸਦਿਆਂ ਕਿਹਾ ਕਿ ਪੰਜਾਬ ਦਾ ਸੱਤ ਸੌ ਕਰੋੜ ਰੁਪਿਆ ਖਰਚ ਕਰਕੇ ਵੋਟਾਂ ਨੋਟਾ ਤੋਂ ਵੀ ਘੱਟ ਪਈਆਂ ਹਨ। ਉਨ੍ਹਾਂ ਕਿ ਸੂਬੇ ਦੀ ਜਨਤਾ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਤੋਂ ਜਵਾਬ ਮੰਗੇਗੀ। ਇਸ ਮੌਕੇ   ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸ਼ੇਰਵਿੰਦਰ ਸਿੰਘ ਰਵੀ, ਮਹਿਲਾ ਮੋਰਚਾ ਜਿਲ੍ਹਾ ਪ੍ਰਧਾਨ ਸੀਮਾ ਰਾਣੀ, ਦਿਹਾਤੀ ਮੰਡਲ ਪ੍ਰਧਾਨ ਦਰਸ਼ਨ ਸਿੰਘ,  ਤੁੰਗਾਂ-ਕੁਲਾਰਾਂ ਮੰਡਲ ਪ੍ਰਧਾਨ ਹਰਪ੍ਰੀਤ ਕੌਰ, ਗੁਰਜੰਟ ਸਿੰਘ,ਸਰਪੰਚ ਸਤਵੀਰ ਸਿੰਘ ਬਿਗੜਵਾਲ, ਅੰਕਿਤ ਬਾਂਸਲ, ਨਰੇਸ਼ ਬੌਰੀਆ, ਅਸ਼ੋਕ ਗੋਇਲ, ਸ਼ੰਕਰ ਬਾਂਸਲ, ਬਿੱਟੂ ਸਿੰਘ, ਅਮਿੱਤ ਕੌਸ਼ਲ, ਭਗਵਾਨ ਸਿੰਘ ਢੋਟ, ਚਮਨਦੀਪ ਕਾਂਸਲ, ਸੰਜੀਵ ਕੁਮਾਰ, ਜਰਨੈਲ ਸਿੰਘ ਢੋਟ, ਚੇਅਰਮੈਨ ਮੇਵਾ ਸਿੰਘ ਜਵੰਧਾ, ਸੋਹਨੀ, ਗਿਆਨ ਚੰਦ ਗੁਪਤਾ, ਸੁਖਚੈਨ ਸਿੰਘ, ਦਿਨੇਸ਼ ਡਿੰਪਾ ਆਦਿ ਹਾਜ਼ਰ ਸਨ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ